ਪੰਜਾਬ 'ਚ ਨਹੀਂ ਰੁਕ ਰਿਹਾ ਜ਼ਹਿਰੀਲੀ ਸ਼ਰਾਬ ਦਾ ਕਹਿਰ, ਇਕ ਹੋਰ ਨੌਜਵਾਨ ਨੇ ਤੋੜਿਆ ਦਮ

08/19/2020 4:32:15 PM

ਤਰਨਤਾਰਨ (ਰਮਨ) : ਤਰਨਤਾਰਨ 'ਚ ਇਕ ਹੋਰ ਨੌਜਵਾਨ ਦੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਕਥਿਤ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਲਾਂਕਿ ਪ੍ਰਸ਼ਾਸਨ ਇਸ ਮੌਤ ਦੇ ਅਸਲ ਕਾਰਣਾਂ ਦਾ ਪਤਾ ਲਾਉਣ ਲਈ ਜਾਂਚ ਕਰਵਾਉਣ ਦੀ ਗੱਲ ਆਖ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਪਿੰਡ 'ਚ ਪਿਛਲੇ ਦਿਨਾਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 10 ਮੌਤਾਂ ਹੋ ਚੁੱਕੀਆਂ ਹਨ। 

ਇਹ ਵੀ ਪੜ੍ਹੋਂ : ਜ਼ਹਿਰੀਲੀ ਸ਼ਰਾਬ ਨਾਲ ਇਕ ਹੋਰ ਵਿਅਕਤੀ ਦੀ ਮੌਤ, 6 ਦਿਨਾਂ ਪਹਿਲਾਂ ਹੀ ਘਰ ਆਇਆ ਸੀ ਨੰਨ੍ਹਾ ਮਹਿਮਾਨ

ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਹੀਰਾ ਸਿੰਘ (30) ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਪੰਡੋਰੀ ਗੋਲਾ ਵਜੋਂ ਹੋਈ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਖੇ ਭੇਜ ਦਿੱਤਾ ਹੈ ਤਾਂ ਜੋ ਉਸ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਮ੍ਰਿਤਕ ਦੇ ਚਾਚੇ ਕੇਵਲ ਸਿੰਘ ਨੇ ਦੱਸਿਆ ਕਿ ਹੀਰਾ ਸਿੰਘ ਨੇ ਬੀਤੀ ਰਾਤ ਸ਼ਰਾਬ ਪੀਤੀ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਹ ਪਹਿਲਾਂ ਵੀ ਪੁਲਸ ਨੂੰ ਕਈ ਵਾਰ ਸ਼ਿਕਾਇਤ ਕਰ ਚੁੱਕੇ ਕਿ ਪਿੰਡ 'ਚ ਸ਼ਰੇਆਮ ਸ਼ਰਾਬ ਵਿੱਕ ਰਹੀ ਹੈ ਪਰ ਕਿਸੇ ਨੇ ਵੀ ਇਸ 'ਤੇ ਧਿਆਨ ਨਹੀਂ ਦਿੱਤਾ, ਜਿਸ ਕਰਕੇ ਉਨ੍ਹਾਂ ਨੇ ਮੁੜ ਇਸ ਬਾਰੇ ਕੋਈ ਸ਼ਿਕਾਇਤ ਨਹੀਂ ਕੀਤੀ। 

ਇਹ ਵੀ ਪੜ੍ਹੋਂ : 3 ਬੱਚਿਆਂ ਦੀ ਜ਼ਿੰਦਗੀ ਬਚਾਉਣ ਵਾਲੇ ਮਨਜੀਤ ਦੇ ਪਿਤਾ ਦੇ ਭਾਵੁਕ ਬੋਲ- ਪੁੱਤ 'ਤੇ ਹੈ ਮਾਣ (ਵੀਡੀਓ)

ਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੀ ਰਾਤ ਵੀ ਇਸੇ ਪਿੰਡ ਦੇ ਇਕ ਹੋਰ ਨੌਜਵਾਨ ਦੀ ਜ਼ਹਿਰੀਲੀ ਸ਼ਰਾਬ ਨਾਲ ਮੌਤ ਹੋ ਗਈ ਸੀ। ਮ੍ਰਿਤਕ ਦਿਲਬਾਗ ਸਿੰਘ (30) ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਪੰਡੋਰੀ ਗੋਲਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦਿਲਬਾਗ ਮਿਹਨਤ-ਮਜ਼ਦੂਰੀ ਕਰਕੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਸੀ। ਉਸ ਨੇ ਸੋਮਵਾਰ ਰਾਤ ਦੇਸੀ ਸ਼ਰਾਬ ਪੀਤੀ ਸੀ। ਅਗਲੇ ਦਿਨ ਉਸ ਦੀ ਤਬੀਅਤ ਖਰਾਬ ਹੋ ਗਈ ਅਤੇ ਉਹ ਉਲਟੀਆਂ ਕਰਨ ਲੱਗ ਪਿਆ। ਉਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਮੰਗਲਵਾਰ ਦੁਪਹਿਰ ਉਸ ਨੇ ਦਮ ਤੋੜ ਦਿੱਤਾ।


Baljeet Kaur

Content Editor

Related News