ਤਰਨਤਾਰਨ ’ਚ ਮਚਿਆ ਸੀ ਜ਼ਹਿਰੀਲੀ ਸ਼ਰਾਬ ਦਾ ਤਾਂਡਵ, ਪੀੜਤ ਪਰਿਵਾਰਾਂ ਨੇ ਸਰਕਾਰ ਤੋਂ ਕੀਤੀ ਇਹ ਮੰਗ

03/02/2021 6:28:37 PM

ਤਰਨਤਾਰਨ (ਵਿਜੇ) - ਜ਼ਹਿਰੀਲੀ ਸ਼ਰਾਬ ਅਕਸਰ ਸ਼ਰਾਬੀਆਂ ਦੀ ਮੌਤ ਦਾ ਕਾਰਨ ਬਣਦੀ ਦੇਖੀ ਗਈ ਹੈ। ਅਜਿਹਾ ਹੀ ਕੁਝ ਵਾਪਰਿਆ ਹੈ ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ। 2020 ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਤਰਨਤਾਰਨ ਵਿੱਚ ਸਭ ਤੋਂ ਜ਼ਿਆਦਾ ਮੌਤਾਂ ਹੋਈਆਂ ਹਨ। 2020 ’ਚ ਮੌਤ ਦਾ ਅਜਿਹਾ ਤਾਂਡਵ ਹੋਇਆ ਸੀ, ਜਿਸ ਨੇ ਕਈ ਲੋਕਾਂ ਦੇ ਘਰਾਂ ਨੂੰ ਉਜਾੜ ਕੇ ਰੱਖ ਦਿੱਤਾ। ਉਸੇ ਤਰ੍ਹਾਂ ਪਿੰਡ ਫਤਹਿਚੱਕ, ਤਰਨਤਾਰਨ ਵਿੱਚ ਬੀਤੇ ਦਿਨ ਇੱਕ ਅਜਿਹੀ ਘਟਨਾ ਵਾਪਰੀ, ਜਿੱਥੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ ।

ਪੜ੍ਹੋ ਇਹ ਵੀ ਖ਼ਬਰ - ਰੋਪੜ ਦੇ ‘ਕਰਨਪ੍ਰੀਤ’ ਨੇ ਵਧਾਇਆ ਜ਼ਿਲ੍ਹੇ ਦਾ ਮਾਣ, ਕੈਨੇਡਾ ਦੀ ਸਰਕਾਰੀ ਯੂਨੀਵਰਸਿਟੀ ਦੇਵੇਗੀ 18 ਲੱਖ ਰੁਪਏ

PunjabKesari

ਪੀੜਤ ਪਰਿਵਾਰਾਂ ਵਿੱਚ ਜਿੱਥੇ ਗ਼ਮੀ ਦਾ ਮਾਹੌਲ ਹੈ, ਉੱਥੇ ਹੀ ਸਰਕਾਰ ਤੋਂ ਮਦਦ ਦੀ ਵੀ ਮੰਗ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੇ ਪਰਿਵਾਰਾਂ ਵੱਲੋਂ ਇਹ ਅਪੀਲ ਕੀਤੀ ਜਾ ਰਹੀ ਹੈ ਕਿ ਸਰਕਾਰ ਵਲੋਂ ਜੋ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਉਸ ਨੂੰ ਪੂਰਾ ਕੀਤਾ ਜਾਵੇ ਅਤੇ ਨਾਲ ਹੀ 5 ਲੱਖ ਤੱਕ ਦੇ ਮੁਆਵਜ਼ੇ ਵੀ ਦਿੱਤੇ ਜਾਣ। ਮ੍ਰਿਤਕਾਂ ਦੇ ਪਰਿਵਾਰਾਂ ਵੱਲੋਂ ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ਼ ਛੇਤੀ ਤੋਂ ਛੇਤੀ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਗਈ ਹੈ। 

ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੰਘ ਸਿੱਧੂ ਅਤੇ ਪ੍ਰਸ਼ਾਂਤ ਕਿਸ਼ੋਰ ਦੇ ਬਾਰੇ ਜਾਣੋ ਕੀ ਬੋਲੇ ਗੁਰਜੀਤ ਸਿੰਘ ਔਜਲਾ

ਪੜ੍ਹੋ ਇਹ ਵੀ ਖ਼ਬਰ - ਕਿਸਾਨੀ ਅੰਦੋਲਨ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਦਮ ਸਦਕਾ 15 ਹੋਰ ਲੋਕਾਂ ਨੂੰ ਮਿਲੀ ਜ਼ਮਾਨਤ  

PunjabKesari

ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇ ਤਾਂਕਿ ਅੱਗੇ ਤੋਂ ਅਜਿਹਾ ਕਰਨ ਦੀ ਕੋਈ ਕੋਸ਼ਿਸ਼ ਨਾ ਕਰੇ। ਵਿਧਾਨ ਸਭਾ ਦੇ ਚਲ ਰਹੇ ਸੈਸ਼ਨ ਵਿੱਚ ਵੀ ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ਼ ਚਰਚਾ ਹੋਈ। ਜਦੋਂ ਪੀੜਤ ਪਰਿਵਾਰਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਸਰਕਾਰ ਦੇ ਇਸ ਫ਼ੈਸਲੇ ਦੀ ਸ਼ਲਾਂਘਾ ਕੀਤੀ। 

ਪੜ੍ਹੋ ਇਹ ਵੀ ਖ਼ਬਰ - ਮਿੱਟੀ ਤੋਂ ਬਿਨਾਂ ਘਰ ਦੀ ਛੱਤ 'ਤੇ ਸਬਜ਼ੀਆਂ ਦੀ ਖੇਤੀ ਕਰ ਮਿਸਾਲ ਬਣਿਆ ਗੁਰਦਾਸਪੁਰ ਦਾ ਇਹ ਆਟੋਮੋਬਾਇਲ ਇੰਜੀਨੀਅਰ


rajwinder kaur

Content Editor

Related News