ਤਰਨਤਾਰਨ ਪੁਲਸ ਨੇ ਚਲਾਈ ਖ਼ਾਸ ਮੁਹਿੰਮ 'ਸਭ ਫੜੇ ਜਾਣਗੇ' ਤਹਿਤ 11 ਨੂੰ ਹਥਿਆਰਾਂ ਸਣੇ ਕੀਤਾ ਕਾਬੂ
Sunday, Jun 04, 2023 - 12:58 PM (IST)
ਤਰਨਤਾਰਨ (ਰਮਨ)- ਜ਼ਿਲ੍ਹਾ ਪੁਲਸ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ‘ਸਭ ਫੜੇ ਜਾਣਗੇ’ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਣਿਆਂ ਦੀ ਪੁਲਸ ਨੇ 8 ਮੋਟਰਸਾਈਕਲ, 5 ਪਿਸਤੌਲ, 12 ਰੌਂਦ,15 ਮੋਬਾਇਲ, 2 ਲੱਖ ਰੁਪਏ, 57 ਗ੍ਰਾਮ ਸੋਨਾ ਸਮੇਤ 11 ਮੁਲਜ਼ਮਾਂ ਨੂੰ ਕਾਬੂ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਜਦ ਕਿ ਫ਼ਰਾਰ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ। ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਮਾਣਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਮਾੜੇ ਅਨਸਰਾਂ ਵਲੋਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਖ਼ਿਲਾਫ਼ ’’ਸਭ ਫੜੇ ਜਾਣਗੇ’’ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਹੋਪਰਜ਼ ਰੈਸਟੋਰੈਂਟ ’ਚ ਮੁੜ ਪੁਲਸ ਦਾ ਛਾਪਾ, ਪਹਿਲਾਂ ਮੈਨੇਜਰ ਤੇ ਹੁਣ ਮਾਲਕ ਨਾਮਜ਼ਦ, ਵਧੀਆਂ ਧਾਰਾਵਾਂ
ਇਸ ਸਬੰਧੀ ਐੱਸ.ਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਥਾਣਾ ਚੋਹਲਾ ਸਾਹਿਬ ਦੇ ਮੁਖੀ ਸਬ ਇੰਸਪੈਕਟਰ ਵਿਨੋਦ ਕੁਮਾਰ ਦੀ ਟੀਮ ਵਲੋਂ ਦੋਸ਼ੀ ਮਨਦੀਪ ਸਿੰਘ ਉਰਫ਼ ਮੋਨੂੰ ਪੁੱਤਰ ਜਸਪਾਲ ਸਿੰਘ ਵਾਸੀ ਚੋਹਲਾ ਸਾਹਿਬ, ਜਗਜੀਤ ਸਿੰਘ ਉਰਫ਼ ਜੱਗਾ ਪੁੱਤਰ ਗੁਰਮੁੱਖ ਸਿੰਘ ਵਾਸੀ ਪੱਖੋਪੁਰ, ਗੁਰਵਿੰਦਰ ਸਿੰਘ ਪੁੱਤਰ ਭਗਵੰਤ ਸਿੰਘ ਵਾਸੀ ਸੰਗਤਪੁਰਾ, ਗੁਰਲੀਨ ਸਿੰਘ ਉਰਫ਼ ਮੋਟਾ ਪੁੱਤਰ ਦਰਸ਼ਨ ਸਿੰਘ ਵਾਸੀ ਵੜਿੰਗ ਮੋਹਨਪੁਰ, ਪ੍ਰਭਦੀਪ ਸਿੰਘ ਪੁੱਤਰ ਲਾਲੀ ਵਾਸੀ ਚੋਹਲਾ ਸਾਹਿਬ ਹਾਲ ਵਾਸੀ ਬਰਵਾਲਾ, ਹਰਸ਼ ਵਾਸੀ ਨਵਾਂਸ਼ਹਿਰ, ਹਰਸਿਮਰਨ ਸਿੰਘ ਪੱਸੀ ਚੋਹਲਾ ਸਾਹਿਬ ਅਤੇ ਮਨਪ੍ਰੀਤ ਸਿੰਘ ਨਿਵਾਸੀ ਨੌਸ਼ਹਿਰਾ ਪੰਨੂਆਂ ਦੇ ਵੱਡੇ ਗਿਰੋਹ ਜੋ ਸਥਾਨਕ ਜ਼ਿਲ੍ਹੇ ਤੋਂ ਇਲਾਵਾ ਬਾਹਰੀ ਜ਼ਿਲ੍ਹਿਆਂ ’ਚ ਲੁੱਟਾਂ-ਖੋਹਾਂ, ਡਾਕੇ ਮਾਰਨ, ਨਸ਼ੇ ਦਾ ਕਾਰੋਬਾਰ ਕਰਦੀ ਹੋਈ ਪਿਸਤੌਲ ਅਤੇ ਦਾਤਰਾਂ ਦੀ ਨੋਕ ਉੱਪਰ ਮੋਟਰਸਾਈਕਲ, ਮੋਬਾਇਲ ਅਤੇ ਨਕਦੀ ਖੋਹਣ ਦਾ ਧੰਦਾ ਕਰਦੇ ਸਨ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਨੇੜੇ ਬੰਬ ਮਿਲਣ ਦੀ ਅਫ਼ਵਾਹ, ਪੁਲਸ ਨੇ ਨਿਹੰਗ ਸਣੇ 4 ਨਾਬਾਲਗਾਂ ਨੂੰ ਲਿਆ ਹਿਰਾਸਤ 'ਚ
ਜਿਸ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਮਨਦੀਪ ਸਿੰਘ, ਜਗਜੀਤ ਸਿੰਘ, ਗੁਰਵਿੰਦਰ ਸਿੰਘ, ਗੁਰਲੀਨ ਸਿੰਘ ਅਤੇ ਮੁਹੱਬਤ ਪੁੱਤਰ ਪੂਰਨ ਸਿੰਘ ਵਾਸੀ ਚੋਹਲਾ ਸਾਹਿਬ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਪਾਸੋਂ 5 ਮੋਟਰਸਾਈਕਲ, 2 ਦੇਸੀ ਪਿਸਤੌਲ, 1 ਇਟਲੀ ਦਾ ਬਣਿਆ ਹੋਇਆ ਬਰੇਟਾ ਪਿਸਤੌਲ, 5 ਮੈਗਜ਼ੀਨ, 12 ਰੌਂਦ, 12 ਵੱਖ-ਵੱਖ ਵਾਰਦਾਤਾਂ ’ਚ ਖੋਹ ਕੀਤੇ ਹੋਏ ਮੋਬਾਇਲ ਫੋਨ ਸ਼ਾਮਲ ਹਨ। ਐੱਸ. ਐੱਸ. ਪੀ. ਚੌਹਾਨ ਨੇ ਦੱਸਿਆ ਕਿ ਉਕਤ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਲੋਂ ਕਰੀਬ 2 ਮਹੀਨਿਆਂ ਦੌਰਾਨ 45 ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਚੁੱਕਾ ਹੈ, ਜਿਨ੍ਹਾਂ ’ਚ ਪਿੰਡ ਕਿਰਤੋਵਾਲ ਵਿਖੇ ਬੀਤੀ 28 ਮਈ ਨੂੰ ਪਿਸਤੌਲ ਦੀ ਨੋਕ ਉੱਪਰ ਮੋਟਰ ਸਾਈਕਲ ਦੀ ਖੋਹ ਕਰਨਾ, ਮਿਤੀ 16 ਮਈ ਨੂੰ ਪਟਿਆਲਾ ਵਿਖੇ ਮੋਟਰ ਸਾਈਕਲ ਦੀ ਖੋਹ ਕਰਨਾ, ਬੀਤੀ 3 ਮਈ ਨੂੰ ਪਿੰਡ ਕੰਗ ਵਿਖੇ ਪਿਸਤੌਲ ਦੀ ਨੌਕ ’ਤੇ ਮੋਟਰ ਸਾਇਕਲ ਦੀ ਖੋਹ ਕਰਨਾ ਸ਼ਾਮਲ ਹਨ, ਜਿਨ੍ਹਾਂ ਖ਼ਿਲਾਫ਼ ਥਾਣਾ ਚੋਹਲਾ ਸਾਹਿਬ ਵਿਖੇ ਪਰਚਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਗਰਮੀਆਂ ਦੀਆਂ ਛੁੱਟੀਆਂ 'ਚ ਅੰਮ੍ਰਿਤਸਰ ਤੋਂ ਜੈਨਗਰ ਤੇ ਅਜ਼ਮੇਰ ਤੋਂ ਦਰਭੰਗਾ ਤੱਕ ਚੱਲਣਗੀਆਂ 2 ਸਪੈਸ਼ਲ ਰੇਲਗੱਡੀਆਂ
ਐੱਸ. ਐੱਸ. ਪੀ. ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਇਸੇ ਤਰ੍ਹਾਂ ਡੀ. ਐੱਸ. ਪੀ. ਸ੍ਰੀ ਗੋਇੰਦਵਾਲ ਸਾਹਿਬ ਅਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਵਲੋਂ ਕਾਰਵਾਈ ਕਰਦੇ ਹੋਏ ਦੋਸ਼ੀ ਸੰਨੀ ਸ਼ਰਮਾ ਪੁੱਤਰ ਨਰਿੰਦਰ ਕੁਮਾਰ ਵਾਸੀ ਮੁਹੱਲਾ ਗੋਕੁਲਪੁਰਾ ਤਰਨਤਾਰਨ, ਰੋਹਿਤ ਪੁੱਤਰ ਸੋਨੂੰ ਵਾਸੀ ਜਸਵੰਤ ਸਿੰਘ ਮੁਹੱਲਾ ਤਰਨਤਾਰਨ, ਸੌਰਵ ਵਾਸੀ ਨੇੜੇ ਧੋੜਾ ਚੌਕੀ ਤਰਨਤਾਰਨ, ਅਵਤਾਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮੁਹੱਲਾ ਕਿੱਕਰ ਪੀਰ ਤਰਨਤਾਰਨ, ਤਲਵਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਮਹੱਲਾ ਲਹੌਰੀਆ ਸ੍ਰੀ ਗੋਇੰਦਵਾਲ ਸਾਹਿਬ, ਮਨਦੀਪ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਮੁਹੱਲਾ ਲਾਹੌਰਿਆ ਸ੍ਰੀ ਗੋਇੰਦਵਾਲ ਸਾਹਿਬ, ਅਰਜਨ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਗਲੀ ਦਾ ਖੰਨੇ ਵਾਲੀ ਸ੍ਰੀ ਗੋਇੰਦਵਾਲ ਸਾਹਿਬ ਅਤੇ 7 ਹੋਰ ਅਣਪਛਾਤੇ ਵਿਅਕਤੀਆਂ ਵਲੋਂ ਬਣਾਏ ਗਏ ਗਿਰੋਹ ਜੋ ਹਥਿਆਰਾਂ ਦੀ ਨੋਕ ਉੱਪਰ ਸਥਾਨਕ ਜ਼ਿਲ੍ਹਾ ਅਤੇ ਬਾਹਰੀ ਜ਼ਿਲ੍ਹਿਆਂ ਦੇ ਨਿਵਾਸੀਆਂ ਨੂੰ ਲੁੱਟ ਖੋਹ ਦਾ ਸ਼ਿਕਾਰ ਬਣਾਉਂਦੇ ਸਨ, ਖ਼ਿਲਾਫ਼ ਕਾਰਵਾਈ ਕਰਦੇ ਹੋਏ ਸੰਨੀ ਸ਼ਰਮਾ, ਰੋਹਿਤ, ਤਲਵਿੰਦਰ ਸਿੰਘ ਅਤੇ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਨ੍ਹਾਂ ਪਾਸੋਂ 3 ਮੋਬਾਈਲ ਫੋਨ, 2 ਮੋਟਰਸਾਈਕਲ, 1 ਪਿਸਤੌਲ, 2 ਕਿਰਪਾਨਾਂ,1 ਦਾਤਰ, 8 ਰੌਂਦ ਬਰਾਮਦ ਕੀਤੇ ਗਏ ਹਨ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।