ਤਰਨਤਾਰਨ ਪੁਲਸ ਹੱਥ ਲੱਗੀ ਵੱਡੀ ਸਫਲਤਾ, ਹਥਿਆਰਾਂ ਸਣੇ ਪੰਜ ਗੈਂਗਸਟਰ ਗ੍ਰਿਫਤਾਰ

07/12/2017 6:45:18 PM

ਤਰਨਤਾਰਨ (ਮਿਲਾਪ) : ਤਰਨਤਾਰਨ ਪੁਲਸ ਨੇ ਪੰਜ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਗੈਂਗਸਟਰਾਂ ਕੋਲੋਂ ਇਕ ਪਿਸਤੌਲ, ਤੇਜ਼ਧਾਰ ਹਥਿਆਰ, ਜਿੰਦਾ ਕਾਰਤੂਸ, 10 ਮੋਟਰਸਾਈਕਲ ਅਤੇ 40 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਈ ਹੈ। ਪੁਲਸ ਮੁਤਾਬਕ ਗੁਪਤ ਸੂਚਨਾ ਦੇ ਆਧਾਰ 'ਤੇ ਇਨ੍ਹਾਂ ਗੈਂਗਸਟਰਾਂ ਨੂੰ ਗੋਇੰਦਵਾਲ ਸਾਹਿਬ ਕੋਲੋਂ ਨਾਕਾਬੰਦੀ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ।
ਐੱਸ. ਐੱਸ. ਪੀ. ਤਰਨਤਾਰਨ ਦਰਸ਼ਨ ਸਿੰਘ ਮਾਨ ਨੇ ਦੱਸਿਆ ਕਿ ਇਹ ਗੈਂਗਸਟਰ ਲੰਮੇ ਸਮੇਂ ਤੋਂ ਲੋਕਾਂ ਨਾਲ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਅਤੇ ਪੁਲਸ ਇਨ੍ਹਾਂ ਦੀ ਭਾਲ ਵਿਚ ਸੀ। ਪੁਲਸ ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲੈਣ ਜਾ ਰਹੀ ਹੈ ਤਾਂ ਜੋ ਹੋਰ ਪੁੱਛਗਿੱਛ ਕੀਤੀ ਜਾ ਸਕੇ।