ਪੁਲਸ ਛਾਉਣੀ ''ਚ ਤਬਦੀਲ ਹੋਇਆ ਤਰਨਤਾਰਨ, ਜਾਣੋ ਵਜ੍ਹਾ

Saturday, Nov 23, 2019 - 06:41 PM (IST)

ਪੁਲਸ ਛਾਉਣੀ ''ਚ ਤਬਦੀਲ ਹੋਇਆ ਤਰਨਤਾਰਨ, ਜਾਣੋ ਵਜ੍ਹਾ

ਤਰਨਤਾਰਨ (ਵਿਜੇ ਅਰੋੜਾ) :  ਅੰਮ੍ਰਿਤਸਰ-ਖੇਮਕਰਨ ਰੋਡ 'ਤੇ ਪਿੰਡ ਮੰਨਣ ਵਿਚ ਬਣਨ ਵਾਲੇ ਟੋਲ ਪਲਾਜ਼ਾ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਉੱਤਰ ਆਈਆਂ ਹਨ। ਬੀਤੇ 6 ਮਹੀਨਿਆਂ ਤੋਂ ਕਿਸਾਨ ਜਥੇਬੰਦੀਆਂ ਵਲੋਂ ਇਸ ਟੋਲ ਪਲਾਜ਼ਾ ਦਾ ਵਿਰੋਧ ਜਾਰੀ ਹੈ। ਅੱਜ ਨੈਸ਼ਨਲ ਹਾਈਵੇਅ ਅਥਾਰਟੀ ਨਿਸ਼ਾਨਦੇਹੀ ਲਈ ਪੁੱਜੀ ਤਾਂ ਕਿਸਾਨਾਂ ਨੇ ਇਸ ਦਾ ਜ਼ਬਰਦਸਤ ਵਿਰੋਧ ਕੀਤਾ, ਜਿਸ ਕਾਰਨ ਵੱਡੀ ਗਿਣਤੀ 'ਚ ਪੁਲਸ ਮੌਕੇ 'ਤੇ ਪੁੱਜੀ ਤੇ ਪੂਰਾ ਇਲਾਕਾ ਹੀ ਜਿਵੇਂ ਪੁਲਸ ਛਾਉਣੀ 'ਚ ਤਬਦੀਲ ਹੋ ਗਿਆ। ਇਸ ਮੌਕੇ ਕਿਸੇ ਤਰ੍ਹਾਂ ਦੀ ਅਣਸੁਖਾਵੀ ਘਟਨਾ ਨੂੰ ਰੋਕਣ ਲਈ ਪੁਲਸ ਪ੍ਰ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਕਿਸਾਨ ਜਥੇਬੰਦੀਆਂ ਦਾ ਮੰਗ ਪੱਤਰ ਲੈ ਲਿਆ ਅਤੇ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਅਗਲੇ ਹੁਕਮਾਂ ਤੱਕ ਆਪਣਾ ਕੰਮ ਰੋਕ ਦਿੱਤਾ ਗਿਆ।
PunjabKesariਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਪਹਿਲਾਂ ਰੋਡ ਟੈਕਸ ਲੈਂਦੀ ਹੈ, ਫਿਰ ਟੋਲ ਪਲਾਜ਼ਾ ਬਣਾ ਕੇ ਲੋਕਾਂ ਨੂੰ ਲੁੱਟਦੀ ਹੈ। ਦੂਜੇ ਪਾਸੇ ਕਿਸਾਨਾਂ ਦੀ ਜ਼ਮੀਨ ਐਕਵਾਇਰ ਕਰਕੇ ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ, ਜੋ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।


author

Baljeet Kaur

Content Editor

Related News