''ਆਪ'' ਸਰਪੰਚ ਦੇ ਕਤਲ ਮਗਰੋਂ ਤਰਨਤਾਰਨ ਪੁਲਸ ਨੇ ਕਰ''ਤਾ ਵੱਡਾ ਐਨਕਾਊਂਟਰ

Monday, Jan 05, 2026 - 02:43 PM (IST)

''ਆਪ'' ਸਰਪੰਚ ਦੇ ਕਤਲ ਮਗਰੋਂ ਤਰਨਤਾਰਨ ਪੁਲਸ ਨੇ ਕਰ''ਤਾ ਵੱਡਾ ਐਨਕਾਊਂਟਰ

ਤਰਨਤਾਰਨ (ਰਮਨ)- ਫਤਿਹਾਬਾਦ ਦੇ ਨਜ਼ਦੀਕ ਤਰਨਤਾਰਨ ਪੁਲਸ ਅਤੇ ਬਦਮਾਸ਼ਾਂ ਵਿਚਕਾਰ ਜ਼ਬਰਦਸਤ ਮੁਕਾਬਲਾ ਹੋਇਆ। ਇਸ ਦੌਰਾਨ ਪੁਲਸ ਦੀ ਜਵਾਬੀ ਫਾਇਰਿੰਗ ਵਿੱਚ ਦੋ ਮੁਲਜ਼ਮ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ, ਜਦੋਂ ਪੁਲਸ ਪਾਰਟੀ ਨੇ ਮੋਟਰਸਾਈਕਲ ’ਤੇ ਸਵਾਰ ਦੋ ਸ਼ੱਕੀ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਵੱਲੋਂ ਪੁਲਸ ’ਤੇ ਹਮਲਾ ਕਰ ਦਿੱਤਾ ਗਿਆ। ਹਮਲੇ ਦੇ ਜਵਾਬ 'ਚ ਪੁਲਸ ਨੇ ਫਾਇਰਿੰਗ ਕੀਤੀ, ਜਿਸ ਨਾਲ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ।

ਜ਼ਖ਼ਮੀ ਮੁਲਜ਼ਮਾਂ ਦੀ ਪਛਾਣ ਸੁੱਖਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਪੁਲਸ ਨੇ ਦੋਵਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ ਅਤੇ ਇੱਕ ਮੋਟਰਸਾਈਕਲ ਵੀ ਬਰਾਮਦ ਕੀਤੀ ਹੈ। ਇਸ ਸਬੰਧੀ ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਫਿਰੌਤੀ ਮੰਗਣ ਦੀਆਂ ਵਾਰਦਾਤਾਂ ਨਾਲ ਜੁੜੇ ਹੋਏ ਹਨ। ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


author

Shivani Bassan

Content Editor

Related News