'ਆਪ' ਸਰਪੰਚ ਦੇ ਕਤਲ ਮਗਰੋਂ ਤਰਨਤਾਰਨ ਪੁਲਸ ਨੇ ਕਰ'ਤਾ ਵੱਡਾ ਐਨਕਾਊਂਟਰ
Monday, Jan 05, 2026 - 04:44 PM (IST)
ਤਰਨਤਾਰਨ (ਰਮਨ, ਗਿੱਲ)- ਫਤਿਹਾਬਾਦ ਦੇ ਨਜ਼ਦੀਕ ਤਰਨਤਾਰਨ ਪੁਲਸ ਅਤੇ ਬਦਮਾਸ਼ਾਂ ਵਿਚਕਾਰ ਜ਼ਬਰਦਸਤ ਮੁਕਾਬਲਾ ਹੋਇਆ। ਇਸ ਦੌਰਾਨ ਪੁਲਸ ਦੀ ਜਵਾਬੀ ਫਾਇਰਿੰਗ ਵਿੱਚ ਦੋ ਮੁਲਜ਼ਮ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ, ਜਦੋਂ ਪੁਲਸ ਪਾਰਟੀ ਨੇ ਮੋਟਰਸਾਈਕਲ ’ਤੇ ਸਵਾਰ ਦੋ ਸ਼ੱਕੀ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਵੱਲੋਂ ਪੁਲਸ ’ਤੇ ਹਮਲਾ ਕਰ ਦਿੱਤਾ ਗਿਆ। ਹਮਲੇ ਦੇ ਜਵਾਬ 'ਚ ਪੁਲਸ ਨੇ ਫਾਇਰਿੰਗ ਕੀਤੀ, ਜਿਸ ਨਾਲ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ- ਪੰਜਾਬ 'ਚ 6 ਤੇ 7 ਜਨਵਰੀ ਨੂੰ Cold Day ਦਾ Alert, ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਜ਼ਖ਼ਮੀ ਮੁਲਜ਼ਮਾਂ ਦੀ ਪਛਾਣ ਸੁੱਖਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਪੁਲਸ ਨੇ ਦੋਵਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ ਅਤੇ ਇੱਕ ਮੋਟਰਸਾਈਕਲ ਵੀ ਬਰਾਮਦ ਕੀਤੀ ਹੈ। ਇਸ ਸਬੰਧੀ ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਫਿਰੌਤੀ ਮੰਗਣ ਦੀਆਂ ਵਾਰਦਾਤਾਂ ਨਾਲ ਜੁੜੇ ਹੋਏ ਹਨ। ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਦੋਵੇ ਮੁਲਜ਼ਮਾਂ 'ਚ ਇੱਕ ਮੁਲਜ਼ਮ ਕੁੱਝ ਦਿਨ ਪਹਿਲਾਂ ਕਸਬਾ ਫਤਿਆਬਾਦ ਵਿਖੇ ਫਿਰੌਤੀ ਦੇ ਮਾਮਲੇ ਵਿੱਚ ਦੁਕਾਨ 'ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਨਾਮਜ਼ਦ ਹੈ। ਐੱਸਐੱਚਓ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਖੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਵੱਡੀ ਤਰੱਕੀ: IPS ਹਰਪ੍ਰੀਤ ਸਿੰਘ ਨੇ ਸੰਭਾਲਿਆ ਸੀ ਅੰਮ੍ਰਿਤਸਰ ਵਿਜੀਲੈਂਸ ਬਿਊਰੋ SSP ਦਾ ਚਾਰਜ, ਤੀਜੇ ਦਿਨ ਬਣੇ DIG
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
