ਵੱਡੀ ਖਬਰ! ਤਰਨਤਾਰਨ ਪੁਲਸ ਨੇ ਕਰ''ਤਾ ਗੈਂਗਸਟਰ ਪ੍ਰਭ ਦਾਸੂਵਾਲ ਦੇ ਗੁਰਗੇ ਦਾ ਐਨਕਾਊਂਟਰ (ਵੀਡੀਓ)

Friday, Apr 11, 2025 - 11:11 PM (IST)

ਵੱਡੀ ਖਬਰ! ਤਰਨਤਾਰਨ ਪੁਲਸ ਨੇ ਕਰ''ਤਾ ਗੈਂਗਸਟਰ ਪ੍ਰਭ ਦਾਸੂਵਾਲ ਦੇ ਗੁਰਗੇ ਦਾ ਐਨਕਾਊਂਟਰ (ਵੀਡੀਓ)

ਤਰਨਤਾਰਨ : ਤਰਨਤਾਰਨ ਦੇ ਪੱਟੀ ਇਲਾਕੇ ਵਿਚ ਪੁਲਸ ਤੇ ਗੈਂਗਸਟਰ ਪ੍ਰਭ ਦਾਸੂਵਾਲ ਦੇ ਗੁਰਗੇ ਵਿਚਾਲੇ ਐਨਕਾਊਂਟਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਇਕ ਬਦਮਾਸ਼ ਜ਼ਖਮੀ ਹੋਇਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਜਲੰਧਰ 'ਚ ਨਗਰ ਨਿਗਮ ਦੀ ਵੱਡੀ ਕਾਰਵਾਈ, ਤਾਰਾ ਪੈਲੇਸ ਸਣੇ 4 ਥਾਵਾਂ 'ਤੇ ਬੁਲਡੋਜ਼ਰ ਐਕਸ਼ਨ

 

ਮਿਲੀ ਜਾਣਕਾਰੀ ਮੁਤਾਬਕ ਥਾਣਾ ਸਿਟੀ ਪੱਟੀ ਦੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ਉੱਪਰ ਨਾਕਾ ਲਗਾਇਆ ਸੀ। ਇਸ ਦੌਰਾਨ ਮੁਲਜ਼ਮ ਹਰਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਠੱਕਰਪੁਰਾ ਮੋਟਰਸਾਈਕਲ ਉੱਪਰ ਸਵਾਰ ਹੋ ਕੇ ਆਇਆ ਤੇ ਉਸ ਨੇ ਪੁਲਸ ਨੂੰ ਦੇਖ ਕੇ ਗੋਲੀਆਂ ਚਲਾ ਦਿੱਤੀਆਂ। ਪੁਲਸ ਦੀ ਜਵਾਬੀ ਫਾਇਰਿੰਗ ਦੌਰਾਨ ਉਹ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਡੀਐੱਸਪੀ ਲਵਕੇਸ਼ ਕੁਮਾਰ ਨੇ ਦੱਸਿਆ ਕਿ ਬੀਤੇ ਕੁਝ ਮਹੀਨਿਆਂ ਤੋਂ ਵੱਖ-ਵੱਖ ਰਸੂਖਦਾਰ ਲੋਕਾਂ, ਵਕੀਲ ਅਤੇ ਵਪਾਰੀਆਂ ਨੂੰ ਉਕਤ ਮੁਲਜ਼ਮ ਆਪਣਾ ਨਿਸ਼ਾਨਾ ਬਣਾ ਚੁੱਕਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Baljit Singh

Content Editor

Related News