ਤਰਨਤਾਰਨ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਕਰੋੜਾਂ ਦੀ ਹੈਰੋਇਨ ਸਣੇ 2 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

Sunday, Mar 30, 2025 - 06:31 PM (IST)

ਤਰਨਤਾਰਨ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਕਰੋੜਾਂ ਦੀ ਹੈਰੋਇਨ ਸਣੇ 2 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਤਰਨਤਾਰਨ (ਰਮਨ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਸ ਨੇ 6 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਦੀਪ ਸਿੰਘ ਉਰਫ਼ ਦੀਪ ਅਤੇ ਹਰਜੀਤ ਸਿੰਘ ਦੋਵੇਂ ਵਾਸੀ ਪਿੰਡ ਠੱਠੀ ਸੋਹਲ, ਤਰਨਤਾਰਨ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਵਰਤੀ ਜਾ ਰਹੀ ਉਨ੍ਹਾਂ ਦੀ ਸਵਿਫਟ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ।
ਇਹ ਵੀ ਪੜ੍ਹੋ-   ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਦੋ ਵੱਡੇ ਆਪ੍ਰੇਸ਼ਨਾਂ 'ਚ ਸੱਤ ਨਸ਼ਾ ਤਸਕਰ ਗ੍ਰਿਫ਼ਤਾਰ

PunjabKesari

ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਿਤ ਤਸਕਰ ਬਿੱਲਾ ਅਤੇ ਸ਼ਾਹ ਜੋ ਸਰਹੱਦ ਪਾਰੋਂ ਨਸ਼ਿਆਂ ਦੀਆਂ ਖੇਪਾਂ ਪਹੁੰਚਾ ਰਹੇ ਹਨ, ਦੇ ਸਿੱਧੇ ਸੰਪਰਕ ਵਿਚ ਸਨ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਖੇਪਾਂ ਡਰੋਨ ਦੀ ਮਦਦ ਨਾਲ ਭੇਜੀਆਂ ਜਾ ਰਹੀਆਂ ਸਨ।

ਇਹ ਵੀ ਪੜ੍ਹੋ- ਅਪ੍ਰੈਲ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ

ਡੀ.ਜੀ.ਪੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਸ (ਡੀ.ਆਈ.ਜੀ) ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਪ੍ਰਾਪਤ ਹੋਏ ਨਸ਼ਿਆਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਅੱਜ ਤੇਜ਼ ਹਨ੍ਹੇਰੀ ਨਾਲ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ

ਇਸ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ, ਸੀਨੀਅਰ ਸੁਪਰਡੈਂਟ ਆਫ਼ ਪੁਲਸ (ਐੱਸ.ਐੱਸ.ਪੀ) ਤਰਨਤਾਰਨ ਅਭਿਮਨਿਊ ਰਾਣਾ ਨੇ ਦੱਸਿਆ ਕਿ ਦੋਸ਼ੀ ਹਰਦੀਪ ਅਤੇ ਹਰਜੀਤ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਸ਼ਾਮਲ ਹੋਣ ਬਾਰੇ ਮਿਲੀ ਭਰੋਸੇਯੋਗ ਸੂਹ ’ਤੇ ਕਾਰਵਾਈ ਕਰਦਿਆਂ, ਡੀ.ਐੱਸ.ਪੀ (ਡੀ) ਰਜਿੰਦਰ ਮਿਨਹਾਸ ਅਤੇ ਡੀ.ਐੱਸ.ਪੀ ਗੁਰਿੰਦਰਪਾਲ ਸਿੰਘ ਨਾਗਰਾ ਦੀ ਨਿਗਰਾਨੀ ਹੇਠ ਸੀ.ਆਈ.ਏ ਸਟਾਫ ਤਰਨਤਾਰਨ ਦੀ ਪੁਲਸ ਟੀਮ ਨੇ ਇਕ ਟੀਚਾਗਤ ਆਪ੍ਰੇਸ਼ਨ ਚਲਾਇਆ ਅਤੇ ਉਕਤ ਮੁਲਜ਼ਮਾਂ ਨੂੰ ਤਰਨਤਾਰਨ ਦੇ ਪਿੰਡ ਭੂਸੇ ਦੇ ਖੇਤਰ ਵਿਚੋਂ ਗ੍ਰਿਫ਼ਤਾਰ ਕਰਕੇ ਨਸ਼ੀਲੇ ਪਦਾਰਥ ਬਰਾਮਦ ਕੀਤੇ। ਇਸ ਸਬੰਧੀ ਦੋਸ਼ੀਆਂ ਖਿਲਾਫ ਸਰਾਏ ਅਮਾਨਤ ਖਾਨ ਪੁਲਸ ਸਟੇਸ਼ਨ ਵਿਖੇ ਐੱਨ.ਡੀ.ਪੀ.ਐੱਸ ਐਕਟ ਦੀ ਧਾਰਾ 21(ਸੀ) ਅਤੇ 29 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News