ਤਰਨ ਤਾਰਨ ਰੈਲੀ ’ਚ ਕਿਸਾਨ ਜਥੇਬੰਦੀਆਂ ਨੇ ਮੋਦੀ ਸਰਕਾਰ ਖਿਲਾਫ ਕੀਤੀ ਆਵਾਜ਼ ਬੁਲੰਦ

Friday, Feb 26, 2021 - 02:35 AM (IST)

ਤਰਨ ਤਾਰਨ ਰੈਲੀ ’ਚ ਕਿਸਾਨ ਜਥੇਬੰਦੀਆਂ ਨੇ ਮੋਦੀ ਸਰਕਾਰ ਖਿਲਾਫ ਕੀਤੀ ਆਵਾਜ਼ ਬੁਲੰਦ

ਤਰਨ ਤਾਰਨ, (ਰਮਨ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਵੀਰਵਾਰ ਨੂੰ ਦਾਣਾ ਮੰਡੀ ਤਰਨਤਾਰਨ ਵਿਖੇ ਹੇਠ ਵਿਸ਼ਾਲ ਕਿਸਾਨ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਦੀ ਅਗਵਾਈ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਸੂਬਾ ਆਗੂ ਗੁਰਲਾਲ ਸਿੰਘ, ਜਸਬੀਰ ਸਿੰਘ ਪਿੱਦੀ ਅਤੇ ਹਰਪ੍ਰੀਤ ਸਿੰਘ ਸਿੱਧਵਾਂ ਨੇ ਕੀਤੀ। ਇਸ ਵਿਸ਼ਾਲ ਰੈਲੀ ’ਚ ਹਾਜ਼ਰ ਕਿਸਾਨਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਜਮ ਕੇ ਹਾਏ-ਹਾਏ ਦੇ ਨਾਅਰੇ ਲਗਾਉਂਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ।

PunjabKesari
ਇਸ ਦੌਰਾਨ ਕਿਸਾਨਾਂ, ਮਜ਼ਦੂਰਾਂ, ਬੀਬੀਆਂ, ਨੌਜਵਾਨਾਂ, ਸ਼ਹਿਰੀਆਂ, ਦੁਕਾਨਦਾਰਾਂ, ਬੁੱਧੀਜੀਵੀਆਂ, ਆਡ਼ਤੀਆਂ, ਪੱਲੇਦਾਰਾਂ, ਵਿਦਿਆਰਥੀਆਂ, ਸਾਬਕਾ ਫੌਜੀਆਂ, ਧਾਰਮਿਕ ਆਗੂ ਅਤੇ ਹੋਰ ਚੇਤਨ ਵਰਗਾਂ ਦੀਆਂ ਸੂਝਵਾਨ ਸ਼ਖਸੀਅਤਾਂ ਹਾਜ਼ਰ ਸਨ, ਜਿਨ੍ਹਾਂ ਨੂੰ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਸੂਬਾ ਆਗੂ ਗੁਰਲਾਲ ਸਿੰਘ ਪੰਡੋਰੀ ਰਣ ਸਿੰਘ, ਜਸਬੀਰ ਸਿੰਘ ਪਿੱਦੀ ਅਤੇ ਹਰਪ੍ਰੀਤ ਸਿੰਘ ਸਿੱਧਵਾਂ ਨੇ ਸੰਬੋਧਨ ਕੀਤਾ। ਜਥੇਬੰਦੀ ਨੇ ਐਲਾਨ ਕੀਤਾ ਕਿ 5 ਮਾਰਚ ਅੰਮ੍ਰਿਤਸਰ ਜ਼ਿਲੇ ਦਾ ਹਜ਼ਾਰਾਂ ਟਰੈਕਟਰ-ਟਰਾਲੀਆਂ ਦਾ ਜਥਾ ਦਿੱਲੀ ਮੋਰਚੇ ਲਈ ਗੋਲਡਨ ਗੇਟ ਤੋਂ ਕੂਚ ਕਰੇਗਾ। ਇਸੇ ਤਰ੍ਹਾਂ ਤਰਨਤਾਰਨ ਜ਼ਿਲ੍ਹੇ ਦੇ ਹਰ ਪਿੰਡ ’ਚੋਂ 20 ਮਾਰਚ ਨੂੰ ਟਰੈਕਟਰ-ਟਰਾਲੀਆਂ ’ਤੇ ਸਵਾਰ ਹੋ ਲੱਖਾਂ ਕਿਸਾਨ ਮੋਦੀ ਸਰਕਾਰ ਦਾ ਹੰਕਾਰ ਤੋੜਨ ਲਈ ਦਿੱਲੀ ਰਵਾਨਾ ਹੋਣਗੇ। ਇਸ ਮੌਕੇ ਸਤਨਾਮ ਸਿੰਘ ਮਾਣੋਚਾਹਲ, ਅਜੀਤ ਸਿੰਘ ਚੰਬਾ, ਸੁਖਵਿੰਦਰ ਸਿੰਘ ਦੁਗਲਵਾਲਾ, ਗੁਰਜੀਤ ਸਿੰਘ ਗੰਡੀਵਿੰਡ, ਧੰਨਾ ਸਿੰਘ ਲਾਲੂਘੁੰਮਣ, ਮੇਹਰ ਸਿੰਘ ਤਲਵੰਡੀ, ਸਲਵਿੰਦਰ ਸਿੰਘ ਜੀਓਬਾਲਾ, ਦਿਆਲ ਸਿੰਘ ਮੀਆਵਿੰਡ, ਜਵਾਹਰ ਸਿੰਘ ਟਾਂਡਾ, ਹਰਬਿੰਦਰ ਸਿੰਘ ਕੰਗ, ਰੇਸ਼ਮ ਸਿੰਘ ਘੁਰਕਵਿੰਡ ,ਗੁਰਸਾਹਿਬ ਸਿੰਘ ਪਹੁਵਿੰਡ ਆਦਿ ਨੇ ਵੀ ਸੰਬੋਧਨ ਕੀਤਾ।


author

Bharat Thapa

Content Editor

Related News