ਗ੍ਰੰਥੀ ਵਲੋਂ ਗਲਤ ਹਰਕਤਾਂ ਕਰਨ ਦਾ ਮਾਮਲਾ, ਪੀੜਤਾ ਨੇ ਦੱਸਿਆ ਵੀਡੀਓ ਵਾਇਰਲ ਕਰਨ ਦੀਆਂ ਦਿੰਦਾ ਸੀ ਧਮਕੀਆਂ

2020-07-29T10:44:26.943

ਤਰਨਤਾਰਨ (ਰਮਨ) : ਸੋਮਵਾਰ ਸੋਸ਼ਲ ਮੀਡੀਆ 'ਤੇ ਵਾਈਰਲ ਹੋਈ ਇਕ ਗੁਰਦੁਆਰੇ ਅੰਦਰ ਬਣੀ ਵੀਡੀਓ, ਜਿਸ 'ਚ ਇਕ ਗ੍ਰੰਥੀ ਵੱਲੋਂ 16 ਸਾਲਾ ਨਾਬਾਲਗ ਕੁੜੀ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਜਾ ਰਹੀਆਂ ਸਨ। ਇਸ ਸਬੰਧੀ ਥਾਣਾ ਖੇਮਕਰਨ ਦੀ ਪੁਲਸ ਨੇ ਦੋ ਮੁਲਜ਼ਮਾਂ ਖਿਲ਼ਾਫ਼ ਮਾਮਲਾ ਤਾਂ ਦਰਜ ਕਰ ਲਿਆ ਪਰ ਮੁਲਜ਼ਮ ਦੂਸਰੇ ਦਿਨ ਵੀ ਪੁਲਸ ਗ੍ਰਿਫਤ 'ਤੋਂ ਬਾਹਰ ਰਹੇ। ਪੀੜਤ ਦੇ ਪਰਿਵਾਰਕ ਮੈਂਬਰਾਂ ਨੇ ਐੱਸ. ਐੱਸ. ਪੀ. ਤੋਂ ਮੁਲਜ਼ਮਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਗੁਹਾਰ ਲਾਈ ਹੈ।

ਇਹ ਵੀ ਪੜ੍ਹੋਂ : ਗ੍ਰੰਥੀ ਦੀ ਕਰਤੂਤ: ਪਾਠ ਸਿੱਖਣ ਆਈ ਨਾਬਾਲਗ ਕੁਡ਼ੀ ਨਾਲ ਕੀਤਾ ਗਲਤ ਕੰਮ, ਵਾਇਰਲ ਹੋਈ ਵੀਡੀਓ

ਜਾਣਕਾਰੀ ਅਨੁਸਾਰ ਪਿੰਡ ਦੇ ਇਕ ਗੁਰਦੁਆਰਾ ਸਾਹਿਬ ਵਿਖੇ ਦੋ ਮਹੀਨੇ ਪਹਿਲਾਂ ਪ੍ਰਧਾਨ ਬਲਬੀਰ ਸਿੰਘ ਅਤੇ ਗ੍ਰੰਥੀ ਲਵਪ੍ਰੀਤ ਸਿੰਘ ਵੱਲੋਂ ਪਿੰਡ ਦੇ ਬੱਚਿਆਂ ਨੂੰ ਪਾਠ ਕਰਨਾ ਸਿਖਾਇਆ ਜਾਂਦਾ ਸੀ। ਇਕ ਨਾਬਾਲਗ ਕੁੜੀ ਵੀ ਪਾਠ ਸਿੱਖਣ ਜਾਣ ਲੱਗ ਪਈ। ਪ੍ਰਧਾਨ ਅਤੇ ਗ੍ਰੰਥੀ ਨੇ ਇਸ 'ਤੇ ਬੁਰੀ ਨਜ਼ਰ ਰੱਖਦੇ ਹੋਏ ਉਸ ਨਾਲ ਗੁਰੂ ਸਾਹਿਬ ਦੇ ਪਾਵਨ ਸਰੂਪ ਦੇ ਸਾਹਮਣੇ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਇਸ ਦਾ ਨਾਬਾਲਗਾ ਵੱਲੋ ਹਰ ਵਾਰ ਵਿਰੋਧ ਕੀਤਾ ਗਿਆ ਪਰ ਉਕਤ ਦੋਵਾਂ ਵਿਅਕਤੀਆਂ ਨੇ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਤੋਂ ਬਾਅਦ ਉਸ ਦੀ ਸੀ. ਸੀ. ਟੀ. ਵੀ. ਕੈਮਰੇ 'ਚ ਵੀਡੀਓ ਕੈਦ ਕਰ ਕੇ ਉਸ ਨੂੰ ਬਦਨਾਮ ਕਰਨ ਦੀ ਧਮਕੀ ਦੇਣੀ ਸ਼ੁਰੂ ਕਰ ਦਿੱਤੀ, ਜੋ ਬਾਅਦ 'ਚ ਸੋਸ਼ਲ ਮੀਡੀਆ 'ਤੇ ਵਾਈਰਲ ਕਰ ਦਿੱਤੀ ਗਈ।

ਇਹ ਵੀ ਪੜ੍ਹੋਂ :ਵੱਡੀ ਵਾਰਦਾਤ: ਚਰਚ ਤੋਂ ਵਾਪਸ ਆ ਰਹੇ ਪਾਦਰੀ ਦਾ ਬੇਰਹਿਮੀ ਨਾਲ ਕਤਲ

ਪ੍ਰੇਸ਼ਾਨ ਨਾਬਾਲਗਾ ਨੇ ਇਹ ਸਾਰੀ ਜਾਣਕਾਰੀ ਆਪਣੇ ਪਰਿਵਾਰ ਨੂੰ ਦਿੱਤੀ, ਜਿਸ ਸਬੰਧੀ ਥਾਣਾ ਖੇਮਕਰਨ ਦੀ ਪੁਲਸ ਨੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਬੀਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਮਹਿੰਦੀਪੁਰ ਅਤੇ ਗ੍ਰੰਥੀ ਲਵਪ੍ਰੀਤ ਸਿੰਘ ਉਰਫ ਕਰਮ ਪੁੱਤਰ ਗੁਰਮੀਤ ਸਿੰਘ ਵਾਸੀ ਮਹਿੰਦੀਪੁਰ ਖਿਲਾਫ਼ ਕੁੜੀ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ।

ਇਹ ਵੀ ਪੜ੍ਹੋਂ : ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਹਾਜ਼ਰੀ ਆਮ ਵਰਗੀ ਹੀ ਰਹੀ

ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ : ਡੀ. ਐੱਸ. ਪੀ.
ਇਸ ਸਬੰਧੀ ਡੀ. ਐੱਸ. ਪੀ. ਭਿੱਖੀਵਿੰਡ ਰਾਜਬੀਰ ਸਿੰਘ ਨੇ ਦੱਸਿਆ ਕਿ ਘਟੀਆ ਹਰਕਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰਨ ਲਈ ਥਾਣਾ ਖੇਮਕਰਨ ਦੇ ਮੁਖੀ ਤਰਸੇਮ ਮਸੀਹ ਨੂੰ ਹਕਮ ਦਿੱਤੇ ਗਏ ਹਨ ।


Baljeet Kaur

Content Editor

Related News