ਗ੍ਰੰਥੀ ਦੀ ਕਰਤੂਤ: ਪਾਠ ਸਿੱਖਣ ਆਈ ਨਾਬਾਲਗ ਕੁਡ਼ੀ ਨਾਲ ਕੀਤਾ ਗਲਤ ਕੰਮ, ਵਾਇਰਲ ਹੋਈ ਵੀਡੀਓ
Tuesday, Jul 28, 2020 - 05:59 PM (IST)

ਤਰਨਤਾਰਨ/ਖੇਮਕਰਨ (ਰਮਨ, ਸੋਨੀਆ) : ਸੋਸ਼ਲ ਮੀਡੀਆ ਉਪਰ ਅੱਜ ਇਕ ਵੀਡੀਓ ਵਾਇਰਲ ਹੋਣ ਨਾਲ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ 2 ਮਿੰਟ 54 ਸੈਕਿੰਡ ਦੀ ਵੀਡੀਓ 'ਚ ਇਕ ਗ੍ਰੰਥੀ ਵਲੋਂ ਇਕ 16 ਸਾਲਾ ਨਾਬਾਲਗ ਕੁੜੀ ਨਾਲ ਜ਼ਬਰਦਸਤੀ ਅਸ਼ਲੀਲ ਹਰਕਤਾਂ ਕੀਤੀਆਂ ਜਾਂਦੀਆਂ ਦਿਖਾਈ ਦੇ ਰਹੀਆਂ ਹਨ। ਮਾਮਲਾ ਪੁਲਸ ਦੇ ਉੱਚ ਅਧਿਕਾਰੀਆਂ ਦੇ ਧਿਆਨ 'ਚ ਆਉਣ ਉਪਰੰਤ ਪੁਲਸ ਨੇ ਗ੍ਰੰਥੀ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋਂ : ਦਾੜ੍ਹੀ ਮੁੱਛਾਂ ਹੋਣ ਕਾਰਨ ਨਾ ਹੋ ਸਕਿਆ ਵਿਆਹ, ਉਸੇ ਰੂਪ ਨੂੰ ਇਸ ਧੀ ਨੇ ਬਣਾਇਆ ਢਾਲ
ਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ ਉੱਪਰ ਵਾਇਰਲ ਹੋਈ ਇਸ ਵੀਡੀਓ 'ਚ ਇਕ ਵੱਡੀ ਉਮਰ ਦਾ ਗ੍ਰੰਥੀ ਸਿੰਘ ਛੋਟੀ ਉਮਰ ਦੀ ਨਾਬਾਲਗ ਕੁੜੀ ਨਾਲ ਅਸ਼ਲੀਲ ਹਰਕਤਾਂ ਕਰਦਾ ਅਤੇ ਉਸ ਦਾ ਬੱਚੀ ਵਲੋਂ ਵਿਰੋਧ ਵੀ ਕੀਤਾ ਜਾਣਾ ਨਜ਼ਰ ਆ ਰਿਹਾ ਹੈ। ਇਹ ਸਾਰੀ ਘਟਨਾ ਪਿੰਡ ਮਹਿੰਦੀਪੁਰ ਦੇ ਗੁਰਦੁਆਰਾ ਸਾਹਿਬ 'ਚ ਮੌਜੂਦ ਗੁਰੂ ਸਾਹਿਬ ਦੇ ਕਮਰੇ ਅੰਦਰ ਪਾਵਨ ਸਰੂਪ ਦੇ ਸਾਹਮਣੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ। ਜਦੋਂ ਇਹ ਸਾਰੀ ਜਾਣਕਾਰੀ ਪੀੜਤ ਕੁੜੀ ਵੱਲੋਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ ਤਾਂ ਉਨ੍ਹਾਂ ਇਸ ਦੀ ਸ਼ਿਕਾਇਤ ਪੁਲਸ ਨੂੰ ਦੇ ਕੇ ਗ੍ਰੰਥੀ ਖਿਲਾਫ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਸਬੰਧੀ ਰਾਮ ਸਿੰਘ ਨੇ ਦੱਸਿਆ ਕਿ ਨਾਬਾਲਗ ਲੜਕੀ ਉਸ ਦੀ ਭਤੀਜੀ ਹੈ, ਜੋ ਗ੍ਰੰਥੀ ਬਲਬੀਰ ਸਿੰਘ ਕੋਲ ਪਾਠ ਸਿੱਖਣ ਲਈ ਰੋਜ਼ਾਨਾ ਜਾਂਦੀ ਸੀ।
ਇਹ ਵੀ ਪੜ੍ਹੋਂ : ਕੈਨੇਡਾ 'ਚ ਦਰਦਨਾਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ
ਉਧਰ ਇਸ ਸਬੰਧੀ ਐੱਸ. ਪੀ. (ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਸ ਵੀਡੀਓ ਸਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਬੀਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਮਹਿੰਦੀਪੁਰ ਅਤੇ ਗ੍ਰੰਥੀ ਲਵਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਮਹਿੰਦੀਪੁਰ ਖਿਲਾਫ ਥਾਣਾ ਖੇਮਕਰਨ ਵਿਖੇ 16 ਸਾਲਾ ਕੁੜੀ ਦੇ ਬਿਆਨਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਦੀ ਗ੍ਰਿਫਤਾਰੀ ਲਈ ਥਾਣਾ ਮੁਖੀ ਤਰਸੇਮ ਮਸੀਹ ਨੂੰ ਸਖਤ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋਂ : ਹਵਸ 'ਚ ਅੰਨ੍ਹੇ ਨੌਜਵਾਨ ਦੀ ਕਰਤੂਤ: 9 ਸਾਲਾ ਬੱਚੀ ਨਾਲ ਕੀਤਾ ਜਬਰ-ਜ਼ਿਨਾਹ (ਵੀਡੀਓ)