ਚੀਨੀ ਫ਼ੌਜ ਨਾਲ ਝੜਪ ਦੌਰਾਨ ਜ਼ਖ਼ਮੀ ਹੋਇਆ ਤਰਨਤਾਰਨ ਦਾ ਫ਼ੌਜੀ ਜਵਾਨ ਸ਼ਹੀਦ
Wednesday, May 17, 2023 - 11:37 AM (IST)
ਤਰਨਤਾਰਨ (ਰਮਨ) : ਜ਼ਿਲ੍ਹੇ ਅਧੀਨ ਆਉਂਦੇ ਪਿੰਡ ਲਖਣਾ ਤਪਾ ਦੇ ਨਿਵਾਸੀ ਫ਼ੌਜੀ ਜਵਾਨ ਦੇ ਸ਼ਹੀਦ ਹੋਣ ਦੀ ਦੁਖ਼ਦਾਈ ਖ਼ਬਰ ਪ੍ਰਾਪਤ ਹੋਈ ਹੈ। ਇਸ ਖ਼ਬਰ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਪਈ ਹੈ।
ਇਹ ਵੀ ਪੜ੍ਹੋ : ਮੰਡੀ ਗੋਬਿੰਦਗੜ੍ਹ 'ਚ ਸੈਕਸ ਰੈਕੇਟ ਦਾ ਪਰਦਾਫਾਸ਼, ਜੋੜੇ ਨੇ 17 ਸਾਲਾ ਕੁੜੀ ਦੇ ਕਰਵਾਏ 18 ਵਿਆਹ
ਜਾਣਕਾਰੀ ਅਨੁਸਾਰ ਫ਼ੌਜੀ ਗੁਰਮੋਹਨ ਸਿੰਘ (26) ਪੁੱਤਰ ਗੁਰਮੇਲ ਸਿੰਘ ਜੋ ਸਾਲ 2014 ਦੌਰਾਨ ਫ਼ੌਜ ਵਿਚ ਭਰਤੀ ਹੋਇਆ ਸੀ ਅਤੇ ਕਰੀਬ ਇੱਕ ਸਾਲ ਪਹਿਲਾਂ ਚੀਨ ਬਾਰਡਰ ਉਪਰ ਚੀਨੀ ਫ਼ੌਜ ਨਾਲ ਹੋਈ ਲੜਾਈ ਦੌਰਾਨ ਦੁਸ਼ਮਣ ਨਾਲ ਲੋਹਾ ਲੈਂਦੇ ਹੋਏ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਿਸ ਨੂੰ ਜੰਮੂ ਦੇ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ। ਬੀਤੇ ਕੁਝ ਦਿਨ ਪਹਿਲਾਂ ਸਿਹਤ ਜ਼ਿਆਦਾ ਖ਼ਰਾਬ ਹੋਣ ਕਾਰਨ ਗੁਰਮੋਹਨ ਸਿੰਘ ਨੂੰ ਦਿੱਲੀ ਵਿਖੇ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ। ਜਿੱਥੇ ਬੀਤੇ ਮੰਗਲਵਾਰ ਫ਼ੌਜੀ ਗੁਰਮੋਹਨ ਸਿੰਘ ਦਾ ਦਿਹਾਂਤ ਹੋ ਗਿਆ ਹੈ।
ਇਹ ਵੀ ਪੜ੍ਹੋ : ਮਤਰੇਈ ਮਾਂ ਨੇ ਕਮਾਇਆ ਧ੍ਰੋਹ, 7 ਸਾਲਾ ਮਾਸੂਮ ਬੱਚੀ ਨੂੰ ਦਿੱਤੀ ਰੂਹ ਕੰਬਾਊ ਮੌਤ
ਗੁਰਮੋਹਨ ਸਿੰਘ ਆਪਣੇ ਪਿੱਛੇ ਮਾਤਾ ਪਰਮਜੀਤ ਕੌਰ ਤੋਂ ਇਲਾਵਾ ਇਕ ਭਰਾ ਅਤੇ ਭੈਣ ਛੱਡ ਗਿਆ ਹੈ। ਸ਼ਹੀਦ ਫ਼ੌਜੀ ਦਾ ਸਸਕਾਰ ਪਿੰਡ ਲਖਣਾ ਤਪਾ ਵਿਖੇ ਪੰਚਾਇਤੀ ਜ਼ਮੀਨ ਵਿੱਚ ਕੀਤਾ ਗਿਆ।
ਇਹ ਵੀ ਪੜ੍ਹੋ : ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਵਾਪਰੀ ਘਟਨਾ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਤਿੱਖਾ ਪ੍ਰਤੀਕਰਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ