ਤਰਨਤਾਰਨ ਦੇ SSP ਅਭਿਮਨਿਊ ਰਾਣਾ ਦਾ ਤਬਾਦਲਾ
Monday, Jun 09, 2025 - 05:36 PM (IST)

ਤਰਨਤਾਰਨ (ਰਮਨ)– ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਨੁਸਾਰ ਤਰਨਤਾਰਨ ਜ਼ਿਲ੍ਹੇ ਦੇ ਐਸਐਸਪੀ ਅਭਿਮਨਿਊ ਰਾਣਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਹੁਣ 2014 ਬੈਚ ਦੇ ਆਈਪੀਐਸ ਅਧਿਕਾਰੀ ਦੀਪਕ ਪਾਰਿਕ ਨੂੰ ਤਰਨਤਾਰਨ ਜ਼ਿਲ੍ਹੇ ਦੀ ਨਵੀਂ ਕਮਾਨ ਸੌਂਪੀ ਗਈ ਹੈ।
ਇਹ ਵੀ ਪੜ੍ਹੋ- ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ ਲੱਗਣਗੀਆਂ ਮੌਜਾਂ
ਇੱਥੇ ਦੱਸਣਯੋਗ ਹੈ ਕਿ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਮੌਜੂਦਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਬੀਤੇ ਅਪ੍ਰੈਲ ਮਹੀਨੇ ਵਿੱਚ ਸਬ ਇੰਸਪੈਕਟਰ ਦੀ ਹੱਤਿਆ ਮਾਮਲੇ ਵਿੱਚ ਐਸਐਸਪੀ ਰਾਣਾ ਵੱਲੋਂ ਨਜਾਇਜ਼ ਤੌਰ 'ਤੇ ਮੌਜੂਦਾ ਸਰਪੰਚ ਸਮੇਤ 50 ਵਿਅਕਤੀਆਂ ਖਿਲਾਫ ਪਰਚਾ ਦਰਜ ਕਰਵਾਇਆ ਗਿਆ ਸੀ, ਜਿਸ ਦੇ ਖਿਲਾਫ ਆਵਾਜ਼ ਉਠਾਉਂਦੇ ਹੋਏ ਲਾਲਪੁਰਾ ਨੇ ਇਹ ਸਾਰਾ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿੱਚ ਲਿਆਉਣ ਸਬੰਧੀ ਖੁਲ੍ਹੇਆਮ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਇਆ ਵਿਅਕਤੀ ਲਾਪਤਾ, ਪਈਆਂ ਭਾਜੜਾਂ
ਕੁੱਝ ਦਿਨ ਪਹਿਲਾਂ ਵਿਧਾਇਕ ਲਾਲਪੁਰਾ ਵੱਲੋਂ ਐਸਐਸਪੀ ਰਾਣਾ ਖਿਲਾਫ ਖੋਲੇ ਗਏ ਮੋਰਚੇ ਦੇ ਨਤੀਜੇ ਵਜੋਂ ਉਨ੍ਹਾਂ ਦਾ ਤਬਾਦਲਾ ਹੁਣ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕਰ ਦਿੱਤਾ ਗਿਆ ਹੈ। ਜਿੱਥੇ ਉਹਨਾਂ ਨੂੰ ਏਆਈਜੀ ਇੰਟੈਲੀਜੈਂਸ ਦਾ ਚਾਰਜ ਸੌਂਪ ਦਿੱਤਾ ਗਿਆ ਹੈ। 2014 ਬੈਚ ਦੇ ਆਈਪੀਐਸ ਅਧਿਕਾਰੀ ਦੀਪਕ ਪਾਰਿਕ ਵੱਲੋਂ ਇਸ ਸਰਹੱਦੀ ਜਿਲ੍ਹੇ ਦੀ ਕਮਾਨ ਸੰਭਾਲਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ- 14 ਸਾਲ ਦੀ ਵਿਆਹੀ ਜ਼ਿੰਦਗੀ ਦਾ ਦੁਖਦਾਈ ਅੰਤ, ਸਹੁਰਾ ਪਰਿਵਾਰ ਦਾ ਕਾਰਾ ਜਾਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8