ਤੇਜ਼ ਰਫਤਾਰ ਕਾਰ ਦਾ ਤਾਂਡਵ, ਤਿੰਨ ਵਿਅਕਤੀਆਂ ਦੀਆਂ ਤੋੜ ਦਿੱਤੀਆਂ ਲੱਤਾਂ (ਵੀਡੀਓ)
Thursday, Dec 26, 2019 - 11:29 AM (IST)
ਤਰਨਤਾਰਨ (ਵਿਜੇ ਕੁਮਾਰ) : ਤਰਨਤਾਰਨ 'ਚ ਭਿੱਖੀਵਿੰਡ ਰੋਡ 'ਤੇ ਕਾਰ ਤੇ ਮੋਟਸਾਈਕਲ ਦੀ ਭਿਆਨਕ ਟੱਕਰ 'ਚ ਤਿੰਨ ਵਿਅਕਤੀਆਂ ਦੀ ਲੱਤਾਂ ਟੁੱਟ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਬੰਧੀ ਜਾਣਕਾਰੀ ਮਿਲਦਿਆਂ ਮੌਕੇ'ਤੇ ਪੁੱਜੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਗੈਸ ਏਜੰਸੀ ਦੇ ਤਿੰਨ ਮੁਲਾਜ਼ਮ ਪਿੰਡ ਭਿੱਖੀਵਿੰਡ ਤੋਂ ਪਿੰਡ ਸੂਰਾ ਸਿੰਘ ਜਾ ਰਹੇ ਸਨ ਕਿ ਇਸੇ ਦੌਰਾਨ ਅੰਮ੍ਰਿਤਸਰ ਵਲੋਂ ਆ ਰਹੀ ਤੇਜ਼ ਰਫਤਾਰ ਕਾਰ ਉਨ੍ਹਾਂ ਦੇ ਮੋਟਰਸਾਈਕਲ 'ਚ ਜਾ ਵੱਜੀ, ਜਿਸ ਕਾਰਨ ਤਿੰਨਾਂ ਵਿਅਕਤੀਆਂ ਦੀਆਂ ਲੱਤਾਂ ਲੁੱਟ ਗਈਆਂ। ਜ਼ਖਮੀਆਂ ਦੀ ਪਛਾਣ ਕਰਮਜੀਤ ਸਿੰਘ, ਨਿਸ਼ਾਨ ਸਿੰਘ ਤੇ ਸਲਵਿੰਦਰ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਨੂੰ ਇਲਾਜ ਲਈ ਜਦੋਂ ਹਸਪਤਾਲ 'ਚ ਲਿਆਂਦਾ ਗਿਆ ਤਾਂ ਉਥੇ ਕੋਈ ਵੀ ਡਾਕਟਰ ਜਾਂ ਸਟਾਫ ਦਾ ਮੈਂਬਰ ਮੌਜੂਦ ਨਹੀਂ ਸੀ। ਇਸ ਕਾਰਨ ਗੁੱਸੇ 'ਚ ਆਏ ਲੋਕਾਂ ਵਲੋਂ ਹਸਪਤਾਲ 'ਚ ਹੰਗਾਮਾ ਕੀਤਾ ਗਿਆ।
ਫਿਲਹਾਲ ਤਿੰਨਾਂ ਜ਼ਖਮੀਆਂ ਨੂੰ ਹਸਪਤਾਲ ਰੈਫਰ ਕੀਤਾ ਗਿਆ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਕਾਰ ਚਾਲਕ ਨੂੰ ਰਾਊਂਡਅੱਪ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।