ਤਰਨਤਾਰਨ 'ਚ ਵਾਪਰੀ ਵੱਡੀ ਵਾਰਦਾਤ : ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
Wednesday, Feb 20, 2019 - 09:29 AM (IST)
ਤਰਨਤਾਰਨ (ਵਿਜੇ ਅਰੋੜਾ) : ਤਰਨਤਾਰਨ ਦੇ ਮੁਹੱਲਾ ਜਸਵੰਤ ਨਗਰ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਮੁਤਾਬਕ ਤਰਨਤਾਰਨ ਦੇ ਮੁਹੱਲਾ ਜਸਵੰਤ ਸਿੰਘ ਬੀਬੀ ਭਾਨੀ ਗੁਰਦੁਆਰੇ ਵਾਲੀ ਗਲੀ 'ਚ ਮੌਜੂਦ ਇਕ ਘਰ 'ਚੋਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ। ਇਸ ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਕਤਲ ਦੇ ਕਾਰਨਾਂ ਦਾ ਕੁਝ ਪਤਾ ਨਹੀਂ ਲੱਗ ਸਕਿਆ।

