ਤਰਨਤਾਰਨ ਸ਼ਹਿਰੀ ਬਲਾਕ ਪ੍ਰਧਾਨ ਸੰਦੀਪ ਕੁਮਾਰ ਨੂੰ ਅਹੁਦੇ ਤੋਂ ਹਟਾਇਆ
Friday, Feb 28, 2025 - 01:56 PM (IST)

ਤਰਨਤਾਰਨ- ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਦੀਪ ਕੁਮਾਰ ਨੂੰ ਤਰਨਤਾਰਨ ਸ਼ਹਿਰੀ ਬਲਾਕ ਪ੍ਰਧਾਨ ਦੇ ਅਹੁਦੇ ਤੋਂ ਹਟਾਇਆ ਗਿਆ ਹੈ। ਨਗਰ ਕੌਂਸਲ ਚੋਣਾਂ 'ਚ ਉਨ੍ਹਾਂ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਹਟਾਇਆ ਗਿਆ। ਦਰਅਸਲ ਸੰਦੀਪ ਕੁਮਾਰ ਨੂੰ ਵਾਰਡ ਨੰਬਰ- 2 ਤੋਂ ਟਿਕਟ ਮਿਲੀ ਸੀ। ਇਸ ਦੇ ਬਾਵਜੂਦ ਸੰਦੀਪ ਕੁਮਾਰ ਵੱਲੋਂ ਆਪਣੀ ਧਰਮ ਪਤਨੀ ਨੂੰ ਵਾਰਡ ਨੰਬਰ-4 ਤੋਂ ਆਜ਼ਾਦ ਉਮੀਦਵਾਰ ਵਜੋਂ ਉਤਾਰਿਆ ਗਿਆ ਸੀ। ਇਸ ਸਭ ਤੋਂ ਬਾਅਦ ਸੰਦੀਪ ਕੁਮਾਰ 'ਤੇ ਪਾਰਟੀ ਵੱਲੋਂ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਬਜ਼ੁਰਗ ਵਿਅਕਤੀ ਦਾ ਕਤਲ
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਤੱਕ 'ਡਰਾਈ ਡੇਅ' ਘੋਸ਼ਿਤ
ਇਸ ਦੀ ਜਾਣਕਾਰੀ ਇੰਡੀਅਨ ਨੈਸ਼ਨਲ ਕਾਂਗਰਸ ਪੰਜਾਬ ਦੇ ਪੇਜ 'ਤੇ ਸਾਂਝੀ ਕੀਤੀ ਗਈ ਹੈ। ਜਿਸ 'ਚ ਲਿਖਿਆ ਹੈ ਕਿ 'ਆਪ ਜੀ ਨੂੰ ਕਾਂਗਰਸ ਪਾਰਟੀ ਨੇ ਤਰਨ ਤਾਰਨ ਨਗਰ ਪਾਲਿਕਾ ਵਾਰਡ ਨੰਬਰ-2 ਤੋਂ ਟਿਕਟ ਦਿੱਤੀ ਗਈ ਹੈ, ਉਸ ਦੇ ਬਾਵਜੂਦ ਤੁਸੀਂ ਆਪਣੀ ਧਰਮ ਪਤਨੀ ਨੂੰ ਕਾਂਗਰਸ ਪਾਰਟੀ ਦੇ ਉਮੀਦਵਾਰ ਦੇ ਖਿਲਾਫ ਵਾਰਡ ਨੰਬਰ- 4 'ਚੋਂ ਆਜ਼ਾਦ ਉਮੀਦਵਾਰ ਉਤਾਰਿਆ ਹੈ । ਜ਼ਿਲ੍ਹੈ ਪ੍ਰਧਾਨ ਵੱਲੋਂ ਤੁਹਾਨੂੰ ਵਾਰ-ਵਾਰ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਬੇਨਤੀ ਕੀਤੀ ਗਈ, ਪਰ ਤੁਸੀਂ ਇਸ ਤੋਂ ਇਨਕਾਰ ਕਰ ਦਿੱਤਾ। ਇਸ ਕਰਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੀਆਂ ਹਦਾਇਤਾਂ ਅਨੁਸਾਰ, ਤੁਹਾਨੂੰ ਤਰਨ ਤਾਰਨ ਬਲਾਕ ਕਾਂਗਰਸ ਕਮੇਟੀ ਦੇ ਅਹੁਦੇ ਤੋਂ ਤੁਰੰਤ ਪ੍ਰਭਾਵ ਨਾਲ ਹਟਾਇਆ ਜਾਂਦਾ ਹੈ।
ਇਹ ਵੀ ਪੜ੍ਹੋ- ਵਿਆਹ ਦੀਆਂ ਖੁਸ਼ੀਆਂ ਗਮ 'ਚ ਬਦਲੀਆਂ, ਬਾਰਾਤ ਲੈ ਕੇ ਨਹੀਂ ਪੁੱਜਿਆ NRI ਲਾੜਾ, ਫਿਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8