ਨੇਪਾਲ ’ਚ ਹੜ੍ਹਾਂ ਦੌਰਾਨ ਤਰਨਤਾਰਨ ਦੇ ਪਿੰਡ ਰੱਤੋਕੇ ਦਾ ਨੌਜਵਾਨ ਦੋ ਰਿਸ਼ਤੇਦਾਰਾਂ ਸਮੇਤ ਲਾਪਤਾ
Saturday, Aug 29, 2026 - 05:53 PM (IST)
ਤਰਨਤਾਰਨ(ਰਮਨ)- ਤਰਨਤਾਰਨ ਜ਼ਿਲ੍ਹੇ ਦੇ ਪਿੰਡ ਰੱਤੋਕੇ ਤੋਂ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ। ਨੇਪਾਲ 'ਚ ਆਏ ਹੜ੍ਹ ਦੌਰਾਨ ਪਿੰਡ ਰੱਤੋਕੇ ਦਾ ਵਸਨੀਕ ਸ਼ਮਸ਼ੇਰ ਸਿੰਘ ਸੰਧੂ ਨੇਪਾਲ 'ਚ ਆਏ ਹੜ੍ਹਾਂ ਦੌਰਾਨ ਆਪਣੇ ਦੋ ਰਿਸ਼ਤੇਦਾਰਾਂ ਸਮੇਤ ਲਾਪਤਾ ਹੋ ਗਿਆ ਹੈ। ਤਿੰਨਾਂ ਨਾਲ ਪਿਛਲੇ ਕਈ ਦਿਨਾਂ ਤੋਂ ਕੋਈ ਸੰਪਰਕ ਨਾ ਹੋਣ ਕਾਰਨ ਪਰਿਵਾਰਕ ਮੈਂਬਰਾਂ ਵਿੱਚ ਭਾਰੀ ਚਿੰਤਾ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਨਕਲੀ ਪਨੀਰ ਬਣਾਉਣ ਤੇ ਵੇਚਣ ਵਾਲਿਆਂ ਦੀ ਖੈਰ ਨਹੀਂ, ਸਿਹਤ ਵਿਭਾਗ ਦੀ ਸਖ਼ਤ ਐਡਵਾਈਜ਼ਰੀ ਜਾਰੀ
ਮਿਲੀ ਜਾਣਕਾਰੀ ਅਨੁਸਾਰ ਸ਼ਮਸ਼ੇਰ ਸਿੰਘ ਸੰਧੂ ਪੁੱਤਰ ਸਵਰਨ ਸਿੰਘ ਨੇਪਾਲ ਵਿੱਚ ਐਂਡਰਿਟਜ਼ ਕੰਪਨੀ ਦੇ ਤ੍ਰਿਸ਼ੂਲੀ ਅੱਪਰ ਪਾਵਰ ਹਾਊਸ ਪ੍ਰਾਜੈਕਟ ਵਿੱਚ ਕਰੇਨ ਚਾਲਕ ਵਜੋਂ ਕੰਮ ਕਰਦਾ ਸੀ। ਉਸਦੇ ਨਾਲ ਉਸਦਾ ਸਾਲਾ ਭੁਪਿੰਦਰ ਸਿੰਘ ਅਤੇ ਰਿਸ਼ਤੇਦਾਰ ਰਸ਼ਪਾਲ ਸਿੰਘ ਪੁੱਤਰ ਹਰਜਿੰਦਰ ਸਿੰਘ ਵੀ ਰਹਿ ਰਹੇ ਸਨ। ਪਰਿਵਾਰ ਮੁਤਾਬਕ 25 ਅਗਸਤ ਨੂੰ ਵਟਸਐਪ ਕਾਲ ਰਾਹੀਂ ਸ਼ਮਸ਼ੇਰ ਸਿੰਘ ਨਾਲ ਆਖਰੀ ਵਾਰ ਗੱਲਬਾਤ ਹੋਈ ਸੀ, ਜਿਸ ਤੋਂ ਬਾਅਦ ਤਿੰਨਾਂ ਨਾਲ ਕੋਈ ਸੰਪਰਕ ਨਹੀਂ ਹੋ ਸਕਿਆ।
ਇਹ ਵੀ ਪੜ੍ਹੋ- ਪੰਜਾਬ: ਘਰ ’ਚ ਇਕੱਲੀ ਔਰਤ ਦਾ ਕਰੰਟ ਲਗਾ ਕੇ ਕਤਲ
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪਿੰਡ ਦੀ ਸਰਪੰਚ ਸ਼ੋਭਾ ਕੁਮਾਰੀ ਵੱਲੋਂ ਪੰਚਾਇਤ ਦੀ ਤਰਫੋਂ ਡਿਪਟੀ ਕਮਿਸ਼ਨਰ ਤਰਨਤਾਰਨ ਨੂੰ ਪੱਤਰ ਲਿਖ ਕੇ ਮਦਦ ਦੀ ਅਪੀਲ ਕੀਤੀ ਗਈ ਹੈ। ਪਰਿਵਾਰ ਅਤੇ ਪਿੰਡ ਵਾਸੀਆਂ ਨੇ ਕੇਂਦਰ ਸਰਕਾਰ ਅਤੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਕਾਠਮੰਡੂ ਸਥਿਤ ਭਾਰਤੀ ਦੂਤਾਵਾਸ ਅਤੇ ਨੇਪਾਲ ਸਰਕਾਰ ਨਾਲ ਤਾਲਮੇਲ ਕਰਕੇ ਤਿੰਨਾਂ ਲਾਪਤਾ ਵਿਅਕਤੀਆਂ ਦੀ ਜਲਦ ਤੋਂ ਜਲਦ ਭਾਲ ਕਰਵਾਈ ਜਾਵੇ।
ਇਹ ਵੀ ਪੜ੍ਹੋ- SGPC ਦੀ ਪਾਕਿਸਤਾਨ ਨੂੰ ਅਪੀਲ, 500 ਪਾਕਿ ਸਿੱਖ ਸ਼ਰਧਾਲੂਆਂ ਨੂੰ ਦਰਬਾਰ ਸਾਹਿਬ ਦੇ ਦਰਸ਼ਨਾਂ ਦੀ ਦਿਓ ਇਜਾਜ਼ਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
