ਪਤੀ ਨੇ 22 ਲੱਖ ਖ਼ਰਚ ਕੇ ਇੰਗਲੈਂਡ ਭੇਜੀ ‘ਪਤਨੀ’, ਹੋਇਆ ਉਹ ਜੋ ਸੋਚਿਆ ਨਹੀਂ ਸੀ

Friday, Oct 29, 2021 - 04:46 PM (IST)

ਪਤੀ ਨੇ 22 ਲੱਖ ਖ਼ਰਚ ਕੇ ਇੰਗਲੈਂਡ ਭੇਜੀ ‘ਪਤਨੀ’, ਹੋਇਆ ਉਹ ਜੋ ਸੋਚਿਆ ਨਹੀਂ ਸੀ

ਤਰਨਤਾਰਨ (ਜ.ਬ) - ਜ਼ਿਲ੍ਹਾ ਤਰਨਤਾਰਨ ਦੇ ਪਿੰਡ ਬੂਹ ਹਵੇਲੀਆਂ ਵਿਖੇ ਸਹੁਰੇ ਪਰਿਵਾਰ ਦੇ ਲੱਖਾਂ ਰੁਪਏ ਖ਼ਰਚਾ ਕਰਕੇ ਵਿਦੇਸ਼ ਗਈ ਇਕ ਲਾੜੀ ਵਲੋਂ ਵਿਦੇਸ਼ ਪਹੁੰਚਣ ਤੋਂ ਬਾਅਦ ਆਪਣੇ ਪਤੀ ਨੂੰ ਧੋਖਾ ਦੇਣ ਅਤੇ ਉਸ ਨਾਲ ਨਾਤਾ ਤੋੜ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਹਰੀਕੇ ਪੁਲਸ ਨੇ ਦੋ ਲੋਕਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਸੰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਬੂਹ ਹਵੇਲੀਆਂ ਨੇ ਦੱਸਿਆ ਕਿ ਉਸ ਦਾ ਵਿਆਹ ਸਾਲ 2019 ’ਚ ਅਰਸ਼ਦੀਪ ਕੌਰ ਨਾਲ ਸਿੱਖ ਰੀਤੀ ਰਿਵਾਜਾਂ ਅਨੁਸਾਰ ਹੋਇਆ ਸੀ। 

ਪੜ੍ਹੋ ਇਹ ਵੀ ਖ਼ਬਰ - ਕੈਨੇਡਾ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ‘ਪੰਜਾਬ ਪੁਲਸ’ ਨੂੰ ਦਿੱਤੀ ਚਿਤਾਵਨੀ

ਉਸ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਉਸ ਦੀ ਪਤਨੀ ਅਰਸ਼ਦੀਪ ਕੌਰ ਸਾਡੇ 22 ਲੱਖ ਰੁਪਏ ਖ਼ਰਚਾ ਕੇ ਇੰਗਲੈਂਡ ਚਲੀ ਗਈ। ਉਸ ਦੀ ਪਤਨੀ ਨੇ ਉਸ ਨੂੰ ਵੀ ਇੰਗਲੈਂਡ ਬੁਲਾਉਣ ਦਾ ਭਰੋਸਾ ਦਿੱਤਾ। ਲਗਾਤਾਰ ਇਕ ਸਾਲ ਬੀਤ ਜਾਣ ’ਤੇ ਵੀ ਉਸ ਦੀ ਪਤਨੀ ਨੇ ਉਸ ਨੂੰ ਵਿਦੇਸ਼ ਨਹੀਂ ਬੁਲਾਇਆ ਅਤੇ ਲਾਰਾ-ਲੱਪਾ ਲਗਾਉਣ ਲੱਗ ਪਈ। ਉਸ ਨੇ ਪਤੀ ਨਾਲ ਫੋਨ ’ਤੇ ਗੱਲਬਾਤ ਕਰਨੀ ਵੀ ਛੱਡ ਦਿੱਤੀ, ਜਿਸ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਏ.ਐੱਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉੱਚ ਅਧਿਕਾਰੀਆਂ ਵਲੋਂ ਕਰਨ ਉਪਰੰਤ ਅਰਸ਼ਦੀਪ ਕੌਰ ਅਤੇ ਬੀਰਾ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਹਰਦੋ ਸਰਲੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼


 


author

rajwinder kaur

Content Editor

Related News