ਤਰਨਤਾਰਨ ਦੇ ਨੌਜਵਾਨ ਦੀ ਅਮਰੀਕਾ ''ਚ ਦਰਦਨਾਕ ਮੌਤ, ਪਰਿਵਾਰ ''ਚ ਪਸਰਿਆ ਸੋਗ
Saturday, Jan 24, 2026 - 03:27 PM (IST)
ਤਰਨਤਾਰਨ (ਜ.ਬ.)- ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਦੇ ਸਰਹੱਦੀ ਪਿੰਡ ਖਾਲੜਾ ਦੇ ਨੌਜਵਾਨ ਦੀ ਅਮਰੀਕਾ ਵਿੱਚ ਵਾਪਰੇ ਸੜਕ ਹਾਦਸੇ 'ਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਨ ਦੀਪਕਰਨ ਸਿੰਘ(25) ਪੁੱਤਰ ਕੁਲਦੀਪ ਸਿੰਘ ਵਜੋਂ ਹੋਈ ਹੈ । ਮ੍ਰਿਤਕ ਨੌਜਵਾਨ ਡੇਢ ਸਾਲ ਪਹਿਲਾਂ ਅਮਰੀਕਾ ਗਿਆ ਸੀ।
ਇਹ ਵੀ ਪੜ੍ਹੋ-NIA ਦੀ ਵੱਡੀ ਕਾਰਵਾਈ, ਮਾਝੇ ਦੇ 3 ਜ਼ਿਲ੍ਹਿਆਂ 'ਚ ਛਾਪੇਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦੀਪਕਰਨ ਸਿੰਘ ਕੈਲੀਫੋਰਨਿਆ ਦੇ ਸ਼ਹਿਰ ਸੈਨ ਫ੍ਰਾਂਸਿਸਕੋ ਵਿੱਚ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ 21 ਜਨਵਰੀ ਨੂੰ ਘਰ ਵਾਪਸ ਪਰਤਣ ਮੌਕੇ ਦੀਪਕਰਨ ਦੀ ਗੱਡੀ ਨੂੰ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ- 26 ਜਨਵਰੀ ਨੂੰ ਪੂਰੇ ਪੰਜਾਬ 'ਚ ਅਲਰਟ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਹਾਦਸੇ ਮਗਰੋਂ ਨਾਜ਼ੁਕ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਜ਼ਿੰਦਗੀ ਮੌਤ ਦੀ ਲੜਾਈ ਲੜਦਿਆਂ ਉਸ ਨੇ ਦਮ ਤੋੜ ਦਿੱਤਾ। ਦੀਪਕਰਨ ਸਿੰਘ ਪਿੱਛੇ ਆਪਣੇ ਪਰਿਵਾਰ ਵਿੱਚ ਆਪਣੇ ਪਿਤਾ-ਮਾਤਾ ਤੇ ਇੱਕ ਛੋਟੇ ਭਰਾ ਨੂੰ ਛੱਡ ਕੇ ਇਸ ਦੁਨੀਆ ਨੂੰ ਅਲਵਿਦਾ ਕਹਿ ਗਿਆ ਹੈ । ਦੱਸ ਦਈਏ ਕਿ ਪਿੱਛੋਂ ਪੂਰਾ ਪਰਿਵਾਰ ਸਮੇਤ ਪਿੰਡ ਵਾਸੀ ਸਦਮੇ ਵਿੱਚ ਹਨ ਅਤੇ ਦੀਪਕਰਨ ਸਿੰਘ ਦੀ ਮ੍ਰਿਤਕ ਦੇਹ ਦੀ ਉਡੀਕ ਵਿੱਚ ਹਨ ਤਾਂ ਕਿ ਅੰਤਿਮ ਰਸਮਾਂ ਪੂਰੀਆਂ ਕਰਕੇ ਉਸਦਾ ਸਸਕਾਰ ਕੀਤਾ ਜਾ ਸਕੇ ।
ਇਹ ਵੀ ਪੜ੍ਹੋ-ਵੱਡੇ ਸੰਕਟ 'ਚ ਪੰਜਾਬ ਦਾ ਇਹ ਜ਼ਿਲ੍ਹਾ, ਕੈਂਸਰ ਵਰਗੀਆਂ ਨਾਮੁਰਾਦ ਬੀਮਾਰੀਆਂ ਦਾ ਖ਼ਤਰਾ 90 ਫੀਸਦੀ ਫੈਲਣ ਦਾ ਡਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
