ਤਰਨਤਾਰਨ ਦੇ ਨੌਜਵਾਨ ਦੀ ਅਮਰੀਕਾ ’ਚ ਮੌਤ, ਖ਼ਬਰ ਮਿਲਣ ’ਤੇ ਪਰਿਵਾਰ ’ਚ ਪਿਆ ਚੀਕ-ਚਿਹਾੜਾ

12/03/2021 1:20:58 PM

ਤਰਨਤਾਰਨ (ਰਮਨ) - ਮਿਹਨਤ ਮਜ਼ਦੂਰੀ ਕਰਨ ਲਈ ਕਰੀਬ 7 ਸਾਲ ਪਹਿਲਾਂ ਅਮਰੀਕਾ ਗਏ ਇਕ ਨੌਜਵਾਨ ਦੀ ਬੈਨਸਾਲੇਮ 'ਚ ਅਚਾਨਕ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਬਲਜੀਤ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਭੈਲ ਢਾਏ ਵਾਲਾ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਇਸ ਖ਼ਬਰ ਦਾ ਪਤਾ ਲੱਗਣ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਚੱਲ ਪਈ। ਬਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ  ਭਾਰਤ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ।

ਪੜ੍ਹੋ ਇਹ ਵੀ ਖ਼ਬਰ - ਭਿਆਨਕ ਸੜਕ ਹਾਦਸੇ ’ਚ ਮਾਪਿਆਂ ਦੇ ਇੱਕਲੌਤੇ ਜਵਾਨ ਪੁੱਤ ਦੀ ਮੌਤ, ਕਾਰ ਦੇ ਉੱਡੇ ਪਰਖਚੇ 

ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਸ਼ਾਮ ਅਮਰੀਕਾ ਤੋਂ ਫੋਨ ਰਾਹੀਂ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਮਿਲੀ ਕਿ ਬਲਜੀਤ ਸਿੰਘ ਦੀ ਅਚਾਨਕ ਮੌਤ ਹੋ ਗਈ ਹੈ। ਪੁੱਤਰ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਜਿਥੇ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ, ਉਥੇ ਸਾਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਪਤਾ ਲੱਗਾ ਹੈ ਕਿ ਬਲਜੀਤ ਸਿੰਘ ਅਮਰੀਕਾ ਵਿਖੇ ਡਰਾਈਵਰੀ ਦੀ ਨੌਕਰੀ ਕਰਦਾ ਸੀ ਅਤੇ ਉਹ ਪਿਛਲੇ ਕਰੀਬ 7 ਸਾਲ ਤੋਂ ਉਥੇ ਰਹਿ ਰਿਹਾ ਸੀ। ਥੋੜੇ ਸਮੇਂ ਬਾਅਦ ਹੀ ਉਹ ਆਪਣੇ ਘਰ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਆਉਣ ਵਾਲਾ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬਲਜੀਤ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋ ਸਕਦੀ ਹੈ।

ਪੜ੍ਹੋ ਇਹ ਵੀ ਖ਼ਬਰ - ਖ਼ਾਸ ਖ਼ਬਰ : UK ਸਮੇਤ ਇਨ੍ਹਾਂ 12 ਦੇਸ਼ਾਂ ਤੋਂ ਆਉਣ ਵਾਲੇ ਮੁਸਾਫਰਾਂ ਦੀ ਅੰਮ੍ਰਿਤਸਰ ’ਚ ਸੌਖੀ ਨਹੀਂ ਹੋਵੇਗੀ ਐਂਟਰੀ

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 

rajwinder kaur

This news is Content Editor rajwinder kaur