ਡਰਾਈਵਰ ਦੀ ਲੱਗੀ ਅੱਖ ਨੇ 13 ਲੋਕ ਪਹੁੰਚਾਏ ਹਸਪਤਾਲ (ਵੀਡੀਓ)
Sunday, Jul 01, 2018 - 10:05 AM (IST)
ਤਰਨਤਾਰਨ (ਵਿਜੇ ਕੁਮਾਰ) : ਤਰਨਤਾਰਨ ਦੇ ਪਿੰਡ ਪੰਡੋਰੀ ਗੋਲਾ ਕੋਲ ਗੱਡੀ ਦੇ ਖਾਈ 'ਚ ਡਿੱਗਣ ਕਾਰਨ 13 ਲੋਕ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਮੁਤਾਬਕ ਕਾਰ 'ਚ ਸਵਾਰ ਲੋਕ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਲਈ ਜਾ ਰਹੇ ਸਨ ਕਿ ਤਰਨਾਤਰਨ ਦੇ ਪਿੰਡ ਪੰਡੋਰੀ ਨਜ਼ਦੀਕ ਡਰਾਈਵਰ ਦੀ ਅੱਖ ਲੱਗਣ ਕਾਰਨ ਗੱਡੀ ਖਾਈ 'ਚ ਡਿੱਗ ਗਈ, ਜਿਸ ਕਾਰਨ ਗੱਡੀ 'ਚ ਸਵਾਰ 13 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਫਿਲਹਾਲ ਜ਼ਖਮੀਆਂ ਨੂੰ ਤਰਨਤਾਰਨ ਦੇ ਗੁਰੂ ਨਾਨਕ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।
