ਉਧਾਰ ਦਿੱਤੇ ਪੈਸੇ ਨਾ ਦੇਣ ''ਤੇ ਅੰਮ੍ਰਿਤਧਾਰੀ ਮਹਿਲਾ ਦੀ ਕੀਤੀ ਕੁੱਟਮਾਰ

09/25/2019 3:07:23 PM

ਤਰਨਤਾਰਨ (ਰਾਜੂ) : ਜ਼ਿਲਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਵਲੀਪੁਰ ਵਿਖੇ ਪੈਸਿਆਂ ਦੇ ਲੈਣ ਦੇਣ ਦੇ ਚੱਲਦਿਆਂ ਅੰਮ੍ਰਿਤਧਾਰੀ ਔਰਤ ਦੀ ਕੁੱਟਮਾਰ ਕਰਨ ਤੇ ਕਕਾਰਾਂ ਦੀ ਬੇਅਦਬੀ ਕਰਨ ਦੇ ਮਾਮਲੇ 'ਚ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਅੰਮ੍ਰਿਤਧਾਰੀ ਮਹਿਲਾ ਨੇ ਦੱਸਿਆ ਕਿ ਉਸ ਨੇ ਪਿੰਡ ਦੇ ਇਕ ਵਿਅਕਤੀ ਤੋਂ 7500 ਰੁਪਏ ਉਧਾਰ ਲਏ ਸਨ ਪਰ ਆਰਥਿਕ ਤੰਗੀ ਦੇ ਕਾਰਨ ਉਹ ਉਕਤ ਵਿਅਕਤੀਆਂ ਨੂੰ ਪੈਸੇ ਵਾਪਸ ਦੇਣ 'ਚ ਅਸਮਰੱਥ ਰਹੀ ਅਤੇ ਉਸ ਨੇ ਹੋਰ ਸਮੇਂ ਦੀ ਮੰਗ ਕੀਤੀ। ਪਰ ਉਕਤ ਵਿਅਕਤੀਆਂ ਨੇ ਉਸ ਨਾਲ ਕਥਿਤ ਤੌਰ 'ਤੇ ਕੁੱਟ ਮਾਰ ਕੀਤੀ ਅਤੇ ਉਸ ਦੇ ਕਕਾਰ ਵੀ ਲਾਹ ਕੇ ਜ਼ਮੀਨ 'ਤੇ ਸੁੱਟ ਦਿੱਤੇ ਅਤੇ ਗਾਲੀ ਗਲੋਚ ਕਰਦਿਆਂ ਧਮਕੀਆਂ ਵੀ ਦਿੱਤੀਆਂ। ਜਿਸ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਸਬ ਇੰਸਪੈਕਟਰ ਕਿਰਨਪਾਲ ਕੌਰ ਨੇ ਦੱਸਿਆ ਕਿ ਤਰਲੋਚਨ ਸਿੰਘ ਪੁੱਤਰ ਜਗੀਰ ਸਿੰਘ ਅਤੇ ਬੱਬਲੂ ਪੁੱਤਰ ਤਰਲੋਚਨ ਸਿੰਘ ਵਾਸੀਆਨ ਵਲੀਪੁਰ ਦੇ ਖਿਲਾਫ ਮੁਕੱਦਮਾ ਨੰਬਰ 312 ਧਾਰਾ 295ਏ/354/323/506/34 ਆਈ.ਪੀ.ਸੀ. ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Baljeet Kaur

This news is Content Editor Baljeet Kaur