ਸੜਕ ਹਾਦਸੇ ''ਚ ਜ਼ਖਮੀ ਹੋਏ ਬਜ਼ੁਰਗ ਦੀ ਮੌਤ
Saturday, Jun 15, 2019 - 10:40 AM (IST)

ਤਰਨਤਾਰਨ (ਰਾਜੂ) : ਜ਼ਿਲਾ ਤਰਨਤਾਰਨ ਦੇ ਪਿੰਡ ਸੀਤੋ ਮਹਿ ਝੁੱਗੀਆਂ ਦੇ ਚੌਕ 'ਚ ਬੀਤੇ ਦਿਨੀਂ ਮੋਟਰਸਾਈਕਲ ਚਾਲਕ ਵਲੋਂ ਟੱਕਰ ਮਾਰਨ ਕਾਰਣ ਜ਼ਖ਼ਮੀ ਹੋਏ ਬਜ਼ੁਰਗ ਨੇ ਦੋ ਦਿਨ ਬਾਅਦ ਹਸਪਤਾਲ 'ਚ ਦਮ ਤੋੜ ਦਿੱਤਾ ਹੈ। ਇਸ ਸਬੰਧੀ ਥਾਣਾ ਸਦਰ ਪੱਟੀ ਪੁਲਸ ਨੇ ਮੋਟਰਸਾਈਕਲ ਚਾਲਕ ਖਿਲਾਫ ਕੇਸ ਦਰਜ ਕਰ ਲਿਆ ਹੈ।
ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਸੁਰਿੰਦਰ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਜੱਲੋਕੇ ਨੇ ਦੱਸਿਆ ਕਿ ਬੀਤੇ ਦਿਨ ਉਸ ਦਾ ਪਿਤਾ ਦੀਦਾਰ ਸਿੰਘ ਦਵਾਈ ਲੈ ਕੇ ਪਿੰਡ ਸਭਰਾ ਤੋਂ ਵਾਪਸ ਆ ਰਿਹਾ ਸੀ, ਜਦੋਂ ਚੌਕ ਸੀਤੋ ਮਹਿ ਝੁੱਗੀਆਂ ਕੋਲ ਪਹੁੰਚਿਆ ਤਾਂ ਮੋਟਰਸਾਈਕਲ ਸਵਾਰ ਬਖਸ਼ੀਸ਼ ਸਿੰਘ ਨਾਮਕ ਵਿਅਕਤੀ ਨੇ ਤੇਜ਼ ਰਫਤਾਰ ਅਤੇ ਲਾਪ੍ਰਵਾਹੀ ਨਾਲ ਉਸ ਦੇ ਪਿਤਾ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੇ ਪਿਤਾ ਦੀ ਖੱਬੀ ਲੱਤ ਟੁੱਟ ਗਈ ਅਤੇ ਜ਼ਖਮੀ ਹਾਲਤ 'ਚ ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਜਿੱਥੇ ਦੋ ਦਿਨ ਬਾਅਦ ਉਸ ਦੇ ਪਿਤਾ ਦੀ ਮੌਤ ਹੋ ਗਈ। ਇਸ ਸਬੰਧੀ ਏ. ਐੱਸ. ਆਈ. ਚਰਨ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਚਾਲਕ ਬਖਸ਼ੀਸ਼ ਸਿੰਘ ਪੁੱਤਰ ਜਰਮਲ ਸਿੰਘ ਵਾਸੀ ਖੇਮਕਰਨ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।