ਹੈਰੋਇਨ, ਇਕ ਰਿਵਾਲਵਰ ਅਤੇ 2 ਜ਼ਿੰਦਾ ਰੌਂਦ ਸਮੇਤ ਦੋ ਗ੍ਰਿਫ਼ਤਾਰ

Sunday, Dec 08, 2019 - 10:17 AM (IST)

ਹੈਰੋਇਨ, ਇਕ ਰਿਵਾਲਵਰ ਅਤੇ 2 ਜ਼ਿੰਦਾ ਰੌਂਦ ਸਮੇਤ ਦੋ ਗ੍ਰਿਫ਼ਤਾਰ

ਤਰਨਤਾਰਨ (ਰਾਜੂ) : ਜ਼ਿਲਾ ਤਰਨਤਾਰਨ ਦੇ ਐੱਸ. ਐੱਸ. ਪੀ. ਧਰੁਵ ਦਹੀਆ ਵਲੋਂ ਨਸ਼ਿਆਂ ਦੇ ਸਮੱਗਲਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਵਿੱਢੀ ਹੋਈ ਮੁਹਿੰਮ ਤਹਿਤ ਸੀ. ਆਈ. ਏ. ਸਟਾਫ ਤਰਨਤਾਰਨ ਨੇ 100 ਗ੍ਰਾਮ ਹੈਰੋਇਨ, ਇਕ ਰਿਵਾਲਵਰ ਤੇ 2 ਜ਼ਿੰਦਾ ਰੌਂਦ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ ਇੰਚਾਰਜ ਇੰਸਪੈਕਟਰ ਹਰਿਤ ਸ਼ਰਮਾ ਨੇ ਦੱਸਿਆ ਕਿ ਸਬ ਇੰਸਪੈਕਟਰ ਸੁਖਦੇਵ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਮੰਨਣ ਨੂੰ ਜਾ ਰਹੀ ਸੀ ਤਾਂ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਜਿਨ੍ਹਾਂ ਨੇ ਆਪਣਾ ਨਾਂ ਸੁਖਦੇਵ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਝਬਾਲ ਖੁਰਦ ਅਤੇ ਵਿਪਨ ਕੁਮਾਰ ਪੁੱਤਰ ਸੋਹਨ ਲਾਲ ਵਾਸੀ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਦੱਸਿਆ। ਪੁਲਸ ਵਲੋਂ ਤਲਾਸ਼ੀ ਲੈਣ 'ਤੇ ਸੁਖਦੇਵ ਸਿੰਘ ਦੇ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ ਜਦ ਕਿ ਵਿਪਨ ਕੁਮਾਰ ਦੇ ਕੋਲੋਂ ਇਕ ਰਿਵਾਲਵਰ 32 ਬੋਰ ਸਮੇਤ 2 ਜ਼ਿੰਦਾ ਰੌਂਦ ਬਰਾਮਦ ਹੋਏ। ਇੰਸਪੈਕਟਰ ਹਰਿਤ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਖਿਲਾਫ ਥਾਣਾ ਝਬਾਲ ਵਿਖੇ ਕੇਸ ਦਰਜ ਕਰ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।


author

Baljeet Kaur

Content Editor

Related News