ਤਰਨਤਾਰਨ ''ਚ ਦਿਨ-ਦਿਹਾੜੇ ਵਿਅਕਤੀ ਨੂੰ ਮਾਰੀਆਂ ਗੋਲੀਆਂ
Wednesday, Dec 18, 2019 - 05:48 PM (IST)

ਤਰਨਤਾਰਨ (ਰਮਨ) : ਤਰਨਤਾਰਨ 'ਚ ਦਿਨ-ਦਿਹਾੜੇ ਇਕ ਵਿਅਕਤੀ 'ਤੇ ਕੁਝ ਲੋਕਾਂ ਵਲੋਂ ਸ਼ਰੇਆਮ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਭਗਵਾਨ ਸਿੰਘ ਵਾਸੀ ਕਾਜੀਕੋਟ ਜ਼ਿਲਾ ਕਚਹਿਰੀਆਂ ਤੋਂ ਤਾਰੀਕ ਭੁਗਤ ਕੇ ਆਪਣੇ ਤਿੰਨ ਸਾਥੀਆਂ ਸਮੇਤ ਕਾਰ 'ਚ ਘਰ ਵਾਪਸ ਜਾ ਰਿਹਾ ਸੀ। ਇਸੇ ਦੌਰਾਨ ਜਦੋਂ ਉਹ ਰਾਸੂਲਪੁਰ ਨੈਸ਼ਨਲ ਹਾਈਵੇ 'ਤੇ ਪੁੱਜੇ ਤਾਂ ਇਕ ਕਾਰ 'ਚ ਸਵਾਰ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਭਗਵਾਨ ਸਿੰਘ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਤੁਰੰਤ ਹਸਪਤਾਲ 'ਚ ਦਾਖਲ ਕਰਵਾਇਆ ਗਿਆ।