ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

10/12/2019 2:15:50 PM

ਤਰਨਤਾਰਨ (ਰਾਜੂ) : ਜ਼ਿਲਾ ਤਰਨਤਾਰਨ ਦੇ ਪਿੰਡ ਨੱਥੂਪੁਰ ਦੇ ਨਜ਼ਦੀਕ ਤੇਜ਼ ਰਫਤਾਰ ਇੰਡੀਕਾ ਕਾਰ ਚਾਲਕ ਵਲੋਂ ਟੱਕਰ ਮਾਰਨ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਅਣਪਛਾਤੇ ਕਾਰ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਬਲਕਾਰ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਹਾਲਮ ਜ਼ਿਲਾ ਫਿਰੋਜ਼ਪੁਰ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਆਪਣੇ ਭਰਾ ਸੁਖਦੇਵ ਸਿੰਘ ਨਾਲ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਪਿੰਡ ਰੂੜੀਵਾਲਾ ਨੂੰ ਜਾ ਰਹੇ ਸੀ।ਇਸੇ ਦੌਰਾਨ ਜਦੋਂ ਉਹ ਜੀ. ਟੀ. ਰੋਡ ਨੱਥੂਪੁਰ ਤੋਂ ਪਿੰਡ ਰੂੜੀਵਾਲਾ ਨੂੰ ਮੁੜਨ ਲੱਗੇ ਤਾਂ ਇਕ ਤੇਜ਼ ਰਫਤਾਰ ਇੰਡੀਕਾ ਕਾਰ ਨੇ ਉਸ ਦੇ ਭਰਾ ਸੁਖਦੇਵ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਜਿਸ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇ ਕੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਰੈਫਰ ਕਰ ਦਿੱਤਾ ਪਰ ਹਸਪਤਾਲ ਪਹੁੰਚਦਿਆਂ ਹੀ ਉਸ ਦੇ ਭਰਾ ਸੁਖਦੇਵ ਸਿੰਘ ਦੀ ਮੌਤ ਹੋ ਗਈ।

ਉਧਰ ਏ. ਐੱਸ. ਆਈ. ਸਤਵੰਤ ਸਿੰਘ ਨੇ ਦੱਸਿਆ ਕਿ ਅਣਪਛਾਤੇ ਕਾਰ ਚਾਲਕ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Baljeet Kaur

Content Editor

Related News