ਸੜਕ ਹਾਦਸੇ ''ਚ ਏ.ਐੱਸ.ਆਈ. ਜ਼ਖਮੀ

Monday, Mar 11, 2019 - 05:29 PM (IST)

ਤਰਨਤਾਰਨ (ਵਿਜੇ ਅਰੋੜਾ) : ਤਰਨਤਾਰਨ 'ਚ ਮੋਟਰਸਾਈਕਲ ਤੇ ਗੱਡੀ ਦੀ ਟੱਕਰ 'ਚ ਏ.ਐੱਸ.ਆਈ. ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਏ.ਐੱਸ.ਆਈ ਆਪਣੇ ਮੋਟਰਸਾਈਕਲ 'ਤੇ ਤਰਨਤਾਰਨ ਸ਼ਹਿਰ ਆ ਜਾ ਰਿਹਾ ਸੀ। ਇਸੇ ਦੌਰਾਨ ਇਕ ਤੇਜ਼ ਰਫਤਾਰ ਗੱਡੀ ਨੇ ਉਨ੍ਹਾਂ ਨੂੰ ਪਿੱਛੋਂ ਦੀ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸੜਕ ਵਿਚਕਾਰ ਖੜ੍ਹੀ ਨਗਰ ਕੌਂਸਲ ਦੀ ਗੱਡੀ 'ਚ ਜਾ ਵੱਜਿਆ ਤੇ ਮੋਟਰਸਾਈਕਲ ਸਵਾਰ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਇਹ ਸਾਰੀ ਘਟਨਾ ਉਥੇ ਲੱਗੇ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪੁੱਜੀ ਪੁਲਸ ਨੇ ਏ.ਐੱਸ.ਆਈ. ਨੂੰ ਹਸਪਤਾਲ 'ਚ ਦਾਖਲ ਕਰਵਾਇਆ, ਜਿਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। 


Baljeet Kaur

Content Editor

Related News