ਤਰਨਤਾਰਨ ਵਿਚ ਸਾਢੇ 3 ਕਰੋੜ ਦੀ ਹੈਰੋਇਨ ਸਣੇ 2 ਸਮੱਗਲਰ ਗ੍ਰਿਫ਼ਤਾਰ

08/09/2021 11:02:49 AM

ਤਰਨਤਾਰਨ (ਰਾਜੂ,ਬਲਵਿੰਦਰ ਕੌਰ)-ਨਸ਼ਿਆਂ ਖ਼ਿਲਾਫ਼ ਵਿੱਢੀ ਹੋਈ ਮੁਹਿੰਮ ਤਹਿਤ ਥਾਣਾ ਸਿਟੀ ਤਰਨਤਾਰਨ ਪੁਲਸ ਨੇ ਸਾਢੇ 3 ਕਰੋਡ਼ ਦੀ ਹੈਰੋਇਨ ਸਮੇਤ 2 ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਥਾਣਾ ਸਿਟੀ ਦੇ ਐੱਸ. ਐੱਚ. ਓ. ਵਰਿੰਦਰ ਸਿੰਘ ਖੋਸਾ (ਅੰਡਰ ਟ੍ਰੇਨਿੰਗ ਡੀ. ਐੱਸ. ਪੀ.) ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਨ੍ਹਾਂ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਇਲਾਕੇ ਵਿਚ ਭੇਜੀਆਂ ਗਈਆਂ ਸਨ।

ਇਹ ਵੀ ਪੜ੍ਹੋ: ਬੇਗੋਵਾਲ 'ਚ ਕਲਯੁਗੀ ਮਾਂ ਦਾ ਖ਼ੌਫ਼ਨਾਕ ਕਾਰਾ, 7 ਸਾਲਾ ਮਾਸੂਮ ਪੁੱਤ ਨੂੰ ਹੱਥੀਂ ਜ਼ਹਿਰ ਦੇ ਕੇ ਦਿੱਤੀ ਦਰਦਨਾਕ ਮੌਤ

ਜਿਸ ਤਹਿਤ ਚੌਂਕੀ ਟਾਊਨ ਦੇ ਇੰਚਾਰਜ ਏ. ਐੱਸ. ਆਈ. ਹਰਪਾਲ ਸਿੰਘ ਨੇ ਮੁਖਬਰ ਦੀ ਇਤਲਾਹ ’ਤੇ ਪੁਲ ਬੁੱਘਾ ਰੋਡ ਤਰਨਤਾਰਨ ਤੋਂ ਪਲੈਟੀਨਾ ਮੋਟਰ ਸਾਈਕਲ ਨੰਬਰ ਪੀ. ਬੀ.14.ਸੀ.2106 ਸਵਾਰ 2 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ। ਇਨ੍ਹਾਂ ਦੀ ਪਛਾਣ ਹਰਵਿੰਦਰ ਸਿੰਘ ਉਰਫ਼ ਕਾਜੂ ਪੁੱਤਰ ਜਸਵੰਤ ਸਿੰਘ ਵਾਸੀ ਮੁਹੱਲਾ ਜਸਵੰਤ ਸਿੰਘ ਅਤੇ ਬੂਟਾ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਗੁਰੂ ਕਾ ਖੂਹ ਤਰਨਤਾਰਨ ਵਜੋਂ ਹੋਈ ਹੈ।

ਤਲਾਸ਼ੀ ਲੈਣ ’ਤੇ ਉਕਤ ਵਿਅਕਤੀਆਂ ਕੋਲੋਂ 703 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ. ਐੱਚ. ਓ. ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਨੰਬਰ 196 ਧਾਰਾ 21-ਸੀ/61/85 ਐੱਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ:ਜਲੰਧਰ 'ਚ 50 ਰੁਪਏ ਪਾਰਕਿੰਗ ਫ਼ੀਸ ਨੂੰ ਲੈ ਕੇ ਹੋਇਆ ਝਗੜਾ, ਚੱਲੀਆਂ ਤਲਵਾਰਾਂ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


shivani attri

Content Editor

Related News