ਆਈ. ਜੀ. ਜ਼ੋਨ ਅੰਮ੍ਰਿਤਸਰ ਸੁਰਿੰਦਰਪਾਲ ਸਿੰਘ ਦਾ ਬਾਬਾ ਸੋਨੂੰ ਸ਼ਾਹ ਵੱਲੋਂ ਸਨਮਾਨ
Thursday, Jan 17, 2019 - 11:10 AM (IST)

ਤਰਨਤਾਰਨ (ਜ.ਬ.)-ਬੇਟੀ ਬਚਾਓ ਸੇਵਾ ਸੰਭਾਲ ਸੰਸਥਾ (ਰਜਿ.) ਦੇ ਪ੍ਰਦੇਸ਼ ਪ੍ਰਧਾਨ ਬਾਬਾ ਸੋਨੂੰ ਸ਼ਾਹ ਹਰੀਕੇ ਵੱਲੋਂ ਆਈ. ਜੀ. ਜ਼ੋਨ ਅੰਮ੍ਰਿਤਸਰ ਸ਼੍ਰੀ ਸੁਰਿੰਦਰਪਾਲ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਬੇਟੀ ਬਚਾਓ ਸੇਵਾ ਸੰਭਾਲ ਸੰਸਥਾ ਪ੍ਰਧਾਨ ਬਾਬਾ ਸੋਨੂੰ ਸ਼ਾਹ ਹਰੀਕੇ ਨਾਲ ਇਸ ਬੇਟੀ ਬਚਾਓ ਸੇਵਾ ਸੰਭਾਲ ਸਬੰਧੀ ਵਿਸ਼ੇਸ਼ ਗੱਲਬਾਤ ਕੀਤੀ। ਇਸ ਸਮੇਂ ਆਈ. ਜੀ. ਸੁਰਿੰਦਰਪਾਲ ਸਿੰਘ ਨੇ ਬੇਟੀ ਬਚਾਓ ਸੇਵਾ ਸੰਭਾਲ ਸੰਸਥਾ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਦੌਰਾਨ ਸੁਰਿੰਦਪਾਲ ਸਿੰਘ ਨੇ ਕਿਹਾ ਕਿ ਮੰਦਰ ਬੱਲ ਵੱਲੋਂ ਬੇਟੀ ਬਚਾਓ ਸੇਵਾ ਸੰਭਾਲ ਸੰਸਥਾ ਵੱਲੋਂ ਬੇਟੀਆਂ ਸੰਭਾਲੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੀ ਦੇਖ-ਭਾਲ ਕਰਨ ਦੇ ਨਾਲ-ਨਾਲ ਪਡ਼੍ਹਾਈ ਵੀ ਕਰਵਾਈ ਜਾ ਰਹੀ ਹੈ ਜੋ ਕਿ ਬਹੁਤ ਵੱਡਾ ਉਪਰਾਲਾ ਹੈ ਅਤੇ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਅਸੀਂ ਬਾਬਾ ਸੋਨੂੰ ਸ਼ਾਹ ਹਰੀਕੇ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਬਾਬਾ ਸੋਨੂੰ ਸ਼ਾਹ ਹਰੀਕੇ ਨੇ ਆਈ. ਜੀ. ਬਾਰਡਰ ਰੇਂਜ ਅੰਮ੍ਰਿਤਸਰ ਸੁਰਿੰਦਰਪਾਲ ਸਿੰਘ ਦਾ ਸਹਿਯੋਗ ਦੇਣ ਦਾ ਧੰਨਵਾਦ ਕੀਤਾ ਗਿਆ।