ਬ੍ਰਹਮ ਗਿਆਨੀ ਸੱਚਖੰਡ ਵਾਸੀ ਸੰਤ ਬਾਬਾ ਦਯਾ ਸਿੰਘ ਜੀ ਦੀ ਬਰਸੀ ਸ਼ਰਧਾ ਪੂਰਵਕ ਮਨਾਈ ਗਈ

01/20/2019 3:27:54 PM

ਤਰਨਤਾਰਨ (ਗਰਪ੍ਰੀਤ ਢਿੱਲੋਂ, ਅਮਨ, ਸੁਖਚੈਨ)-ਮੀਰੀ ਪੀਰੀ ਦੇ ਮਾਲਕ, ਧੰਨ-ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਦੇ ਦਰੋਂ ਘਰੋਂ ਵਰੋਸਾਏ ਬਿਧੀ ਚੰਦ ਛੀਨਾ ਗੁਰੂ ਕਾ ਸ਼ੀਨਾ ਬਾਬਾ ਬਿੱਧੀ ਚੰਦ ਜੀ ਦੇ ਗਿਆਰਵੇਂ ਜਾਨਸ਼ੀਨ ਬ੍ਰਹਮ ਗਿਆਨੀ ਸੰਤ ਬਾਬਾ ਦਯਾ ਸਿੰਘ ਜੀ ਸੁਰ ਸਿੰਘ ਵਾਲਿਆਂ ਦੀ ਪੰਜਵੀਂ ਬਰਸੀ ਸ਼ਰਧਾ ਨਾਲ ਗੁਰਦੁਆਰਾ ਛਾਉਣੀ ਸਾਹਿਬ ਸੁਰ ਸਿੰਘ ਵਿਖੇ ਸੰਤ ਬਾਬਾ ਅਵਤਾਰ ਸਿੰਘ ਜੀ ਮੁਖੀ ਬਾਬਾ ਬਿਧੀ ਚੰਦ ਸੰਪ੍ਰਦਾਇ ਦੀ ਰਹਿਨੁਮਾਈ ਹੇਠ ਮਨਾਈ ਗਈ। ਸਵੇਰੇ 201 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਖੰਡੇ ਬਾਟੇ ਦਾ ਅੰਮ੍ਰਿਤ ਪਾਨ ਵੀ ਕਰਵਾਇਆ ਗਿਆ। ਉਪਰੰਤ ਸਜੇ ਦੀਵਾਨਾਂ ਵਿਚ ਮਹਾਨ ਕੀਰਤਨੀ ਜਥਿਆਂ ਨੇ ਗੁਰੂ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ, ਜਿਨ੍ਹਾਂ ਵਿਚ ਬਾਬਾ ਬਿੱਧੀ ਚੰਦ ਗੁਰਮਤਿ ਸੰਗੀਤ ਵਿਦਿਆਲਾ ਦੇ ਵਿਦਿਆਰਥੀਆਂ ਵਲੋਂ ਗੁਰੂ ਕੀ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ ਅਤੇ ਢਾਡੀ ਜਥਾ ਤਰਸੇਮ ਸਿੰਘ ਮੋਰਾਂਵਾਲੀ ਨੇ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਕਵੀਸ਼ਰੀ ਜਥੇ. ਗੁਰਜੰਟ ਸਿੰਘ ਬੈਂਕਾ, ਗਿਆਨੀ ਕੇਵਲ ਸਿੰਘ ਮਹਿਤਾ, ਭਾਈ ਭਗਵੰਤ ਭਗਵਾਨ ਸਿੰਘ ਸੂਰਵਿੰਡ ਦੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਸੁਣਾਇਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਜੀ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸ੍ਰੀ ਹਰਮਿੰਦਰ ਸਾਹਿਬ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਅਨੰਦਪੁਰ ਸਾਹਿਬ, ਗਿਆਨੀ ਬਲਦੇਵ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ, ਭਾਈ ਰਾਮ ਸਿੰਘ ਤਖਤ ਸ੍ਰੀ ਹਜ਼ੂਰ ਸਾਹਿਬ, ਬਾਬਾ ਹਰਬੰਸ ਸਿੰਘ ਜੀ, ਬਾਬਾ ਗੁਲਾਬ ਸਿੰਘ ਠੱਠੀ ਖਾਰਾ, ਬੁੱਢਾ ਦਲ ਦੇ ਬਾਬਾ ਬਲਬੀਰ ਸਿੰਘ ਜੀ, ਬਾਬਾ ਘੋਲਾ ਸਿੰਘ ਜੀ ਸਰਹਾਲੀ ਵਾਲੇ, ਬਾਬਾ ਗੁਰਨਾਮ ਸਿੰਘ ਭਾਈ ਡਰੋਲੀ ਵਾਲੇ, ਬਾਬਾ ਗੁਰਵਿੰਦਰ ਸਿੰਘ ਮਾਡ਼ੀ ਵਾਲੇ, ਬਾਬਾ ਦਵਿੰਦਰ ਸਿੰਘ ਜਵੱਦੀ ਟਕਸਾਲ, ਬਾਬਾ ਕਸ਼ਮੀਰ ਸਿੰਘ, ਬਾਬਾ ਸੁੱਖਾ ਸਿੰਘ ਸਰਹਾਲੀ ਵਾਲੇ, ਬਾਬਾ ਬੰਤਾ ਸਿੰਘ ਮੁੰਡਾਪਿੰਡ ਵਾਲੇ, ਬਾਬਾ ਚਰਨ ਸਿੰਘ ਆਦਿ ਤੋਂ ਇਲਾਵਾ ਢਾਡੀ ਜਥਾ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਦੇ ਜਥੇ ਨੇ ਵੀ ਹਾਜ਼ਰੀ ਭਰੀ। ਇਸ ਮੌਕੇ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ, ਟਕਸਾਲੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ, ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ, ਜ਼ਿਲਾ ਪ੍ਰਧਾਨ ਵਿਰਸਾ ਸਿੰਘ ਵਲਟੋਹਾ, ਕਮੇਟੀ ਮੈਂਬਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ, ਭਾਈ ਮਨਜੀਤ ਸਿੰਘ, ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ, ਸ੍ਰੋਮਣੀ ਕਮੇਟੀ ਮੈਂਬਰ ਅਲਵਿੰਦਰਪਾਲ ਸਿੰਘ ਪੱਖੋਕੇ, ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ, ਕਾਂਗਰਸੀ ਆਗੂ ਤੇਜਪ੍ਰੀਤ ਸਿੰਘ ਪੀਟਰ ਸੰਧੂ, ਕਾਂਗਰਸੀ ਆਗੂ ਸਰਵਨ ਸਿੰਘ ਧੁੰਨ, ਸਾਬਕਾ ਸਰਪੰਚ ਪ੍ਰਭਦੀਪ ਸਿੰਘ ਸੋਨੂੰ, ਆਰ. ਟੀ. ਏ. ਜਸਵੰਤ ਸਿੰਘ ਸੁਰਸਿੰਘ, ਕਾਂਗਰਸੀ ਆਗੂ ਲਖਵਿੰਦਰ ਸਿੰਘ ਸੰਧੂ ਸੁਰਸਿੰਘ, ਬਾਬਾ ਪ੍ਰੇਮ ਸਿੰਘ ਜੀ, ਬਾਬਾ ਚਰਨਜੀਤ ਸਿੰਘ, ਸਾਬਕਾ ਚੇਅਰਮੈਨ ਗੁਰਭੇਜ ਸਿੰਘ ਸੁਰਸਿੰਘ, ਸਾਬਕਾ ਪ੍ਰਧਾਨ ਸੇਵਾ ਸਿੰਘ ਸੁਰਸਿੰਘ, ਸਾਬਕਾ ਕਮੇਟੀ ਮੈਂਬਰ ਜਥੇਦਾਰ ਹਰਦਿਆਲ ਸਿੰਘ, ਰਿਟਾ. ਆਈ. ਜੀ. ਕਰਤਾਰ ਸਿੰਘ, ਨਿਰਵੈਲ ਸਿੰਘ ਲਾਡੀ ਸੁਰਸਿੰਘ, ਗੁਰਅਜਮੇਰ ਸਿੰਘ, ਹਰਜਿੰਦਰ ਸਿੰਘ, ਪ੍ਰਭਦੀਪ ਸਿੰਘ ਮਿੱਠੂ ਸੁਰਸਿੰਘ, ਸਾਬਕਾ ਸਰਪੰਚ ਹਰਜਿੰਦਰ ਸਿੰਘ, ਗੁਰਨੈਬ ਸਿੰਘ ਸੁਰਸਿੰਘ, ਰਾਣਾ ਸੁਰਿੰਦਰ ਸਿੰਘ ਸੁਰਸਿੰਘ, ਕਰਮਜੀਤ ਸਿੰਘ, ਗੁਰਦਲੇਰ ਸਿੰਘ, ਰਣਜੀਤ ਸਿੰਘ ਲਾਲੀ, ਆਡ਼੍ਹਤੀ ਗੁਰਜੀਤ ਸਿੰਘ, ਅਕਾਲੀ ਆਗੂ ਬੰਤਾ ਸਿੰਘ ਸੁਰਸਿੰਘ, ਸੁਖਦੇਵ ਸਿੰਘ ਭੂਰਾ ਕੋਹਨਾ, ਤੇਜਪ੍ਰੀਤ ਸਿੰਘ ਪੀਟਰ ਸੰਧੂ, ਸਰਵਨ ਸਿੰਘ ਧੁੰਨ, ਭਾਈ ਮਨਜੀਤ ਸਿੰਘ ਮੈਂਬਰ ਕਮੇਟੀ, ਰਾਣਾ ਸੁਰਿੰਦਰ ਸਿੰਘ, ਗੁਰਦਲੇਰ ਸਿੰਘ ਸਰਪੰਚ, ਜਥੇ. ਪ੍ਰਕਾਸ਼ ਸਿੰਘ, ਹਰਜਿੰਦਰ ਸਿੰਘ ਜਿੰਦਰ, ਰਛਪਾਲ ਸਿੰਘ ਸ਼ੇੇਰਾ, ਲਖਵਿੰਦਰ ਸਿੰਘ ਸੰਧੂ, ਪ੍ਰਭਦੀਪ ਸਿੰਘ ਸੋਨੂੰ, ਬੰਤਾ ਸਿੰਘ, ਹਰਜੀਤ ਸਿੰਘ ਸਰਪੰਚ ਬਲੇਰ, ਗੁਰਦਤਾਰ ਸਿੰਘ ਬੈਂਕਾ, ਗੁਰਨੈਬ ਸਿੰਘ ਮੈਂਬਰ, ਰਣਜੀਤ ਸਿੰਘ ਲਾਲੀ ਸਮੁੰਦਰੀ ਵਾਲੇ, ਬਲਜੀਤ ਸਿੰਘ ਸਰਪੰਚ ਛਿਛਰੇਵਾਲ, ਸਾਜਨਦੀਪ ਸਿੰਘ ਸਰਪੰਚ ਕੋਟਲੀ, ਸੁਖਜੀਤ ਸਿੰਘ ਸਿੰਘਪੁਰਾ, ਸਵਰਨ ਸਿੰਘ ਸਾਬਕਾ ਸਰਪੰਚ, ਨਿਰਵੈਲ ਸਿੰਘ ਲਾਡੀ, ਗੁਰਅਜਮੇਅਰ ਸਿੰਘ, ਬਗੀਚਾ ਸਿੰਘ ਕਵੀਸ਼ਰ, ਗੁਰਚੇਤ ਸਿੰਘ ਦੁਬਲੀ, ਗੁਰਵਿੰਦਰ ਸਿੰਘ ਮਾਹਣਾ, ਭਾਈ ਤੇਜਪਾਲ ਸਿੰਘ ਸਿੰਘਾਪੁਰ, ਭਾਈ ਰਵਿੰਦਰ ਸਿੰਘ ਯੂ. ਕੇ., ਬਾਬਾ ਘੋਲਾ ਸਿੰਘ ਸਰਹਾਲੀ ਵਾਲੇ, ਬਾਬਾ ਗੁਰਨਾਮ ਸਿੰਘ ਭਾਈ ਡਰੋਲੀ ਵਾਲੇ, ਬਾਬਾ ਗੁਰਵਿੰਦਰ ਸਿੰਘ, ਬਾਬਾ ਦਵਿੰਦਰ ਸਿੰਘ ਜਵੱਦੀ ਟਕਸਾਲ, ਬਾਬਾ ਕਸ਼ਮੀਰ ਸਿੰਘ, ਬਾਬਾ ਸੁੱਖਾ ਸਿੰਘ ਸਰਹਾਲੀ ਵਾਲੇ, ਬਾਬਾ ਬੰਤਾ ਸਿੰਘ ਮੁੰਡਾਪਿੰਡ ਵਾਲੇ, ਬਾਬਾ ਚਰਨ ਸਿੰਘ ਆਦਿ ਤੋਂ ਇਲਾਵਾ ਗੁਰਬਚਨ ਸਿੰਘ ਕਰਮੂਵਾਲਾ, ਭਾਈ ਮਨਜੀਤ ਸਿੰਘ ਸਮੇਤ ਵੱਡੀ ਗਿਣਤੀ ਇਲਾਕੇ ਭਰ ਦੀਆਂ ਸੰਗਤਾਂ ਤੋਂ ਇਲਾਵਾ ਦੇਸ਼ -ਵਿਦੇਸ਼ ਦੀਆਂ ਸੰਗਤਾਂ ਪੁੱਜੀਆਂ ਹੋਈਆਂ ਹਨ। ਸਟੇਜ ਸੈਕਟਰੀ ਦੀ ਭੂਮਿਕਾ ਗਿਆਨੀ ਭਗਵਾਨ ਸਿੰਘ ਜੌਹਲ ਅਤੇ ਗਿਆਨੀ ਅਵਤਾਰ ਸਿੰਘ ਭੈਲ ਨੇ ਨਿਭਾਈ। ਇਸ ਮੌਕੇ ਸੰਤ ਬਾਬਾ ਅਵਤਾਰ ਸਿੰਘ ਜੀ ਨੇ ਬਾਬਾ ਦਯਾ ਸਿੰਘ ਜੀ ਦੀ ਜੀਵਨੀ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਗੁਰੂ ਘਰ ਵਿਚ ਨਤਮਸਤਕ ਹੋਈਆਂ। ਉਪਰੰਤ ਸੰਤ ਬਾਬਾ ਅਵਤਾਰ ਸਿੰਘ ਜੀ ਨੇ ਆਈਆਂ ਹੋਈਆਂ ਧਾਰਮਕ ਅਤੇ ਰਾਜਨੀਤਿਕ ਹਸਤੀਆਂ ਨੂੰ ਸਨਮਾਨਤ ਵੀ ਕੀਤਾ ਗਿਆ।