ਸਰਕਾਰੀ ਸਕੂਲ ਭਿੱਖੀਵਿੰਡ ਲਡ਼ਕੀਆਂ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ

01/20/2019 3:28:17 PM

ਤਰਨਤਾਰਨ (ਰਾਜੀਵ, ਬੱਬੂ, ਸੁਖਚੈਨ, ਅਮਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਲਡ਼ਕੀਆਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਕੀਰਤਨੀ ਜਥਾ ਹਜ਼ੂਰੀ ਰਾਗੀ ਭਾਈ ਸੰਦੀਪ ਸਿੰਘ ਪੂਹਲੇ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਅਰਦਾਸ ਕੀਤੀ ਕਿ ਵਿਦਿਆਰਥੀ ਤਨਦੇਹੀ ਨਾਲ ਪਡ਼੍ਹਾਈ ਕਰਕੇ ਚੰਗੇ ਮੁਕਾਮ ਹਾਸਲ ਕਰਨ। ਇਸ ਉਪਰੰਤ ਪ੍ਰਿੰਸੀਪਲ ਦਿਲਬਾਗ ਸਿੰਘ ਵਲੋਂ ਵਿਦਿਆਰਥੀਆਂ ਨੂੰ ਚੰਗੀ ਸੋਚ ਅਪਣਾਉਣ ਤੇ ਪਡ਼੍ਹਨ ਲਈ ਪ੍ਰੇਰਿਆ ਤਾਂ ਕਿ ਉਹ ਆਉਣ ਵਾਲੇ ਸਮੇਂ ਦੇ ਹਾਣੀ ਬਣਨ, ਤਾਂ ਕਿ ਆਪਣੇ ਮਾਤਾ-ਪਿਤਾ ਤੇ ਅਧਿਆਪਕਾਂ ਦਾ ਨਾਮ ਰੌਸ਼ਨ ਕਰਨ ਅਤੇ ਆਪਣੇ ਬਲਬੂਤੇ ’ਤੇ ਪਡ਼੍ਹਾਈ ਵਿਚ ਮੱਲਾਂ ਮਾਰਨ ਤੇ ਭਵਿੱਖ ਵਿਚ ਉਨ੍ਹਾਂ ਨੂੰ ਕਿਸੇ ਵੀ ਨਿਰਾਸ਼ਾ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਲੈਕਚਰਾਰ ਹਰਜਿੰਦਰ ਸਿੰਘ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਮੂਹ ਸਟਾਫ ਲੈਕਚਰਾਰ ਸਰਦਾਰ ਮੋਹਨ ਸਿੰਘ, ਸਤਵਿੰਦਰ ਸਿੰਘ, ਵਰਿੰਦਰ ਕੁਮਾਰ, ਕਲਰਕ ਸੰਦੀਪ ਕੁਮਾਰ, ਕੰਪਿਊਟਰ ਟੈਲੀ, ਪੀ. ਟੀ. ਏ. ਸਟਾਫ, ਸਮੂਹ ਲੇਡੀ ਸਟਾਫ ਅਤੇ ਮਾਸਟਰ ਕੇਡਰ ਦੇ ਸਮੂਹ ਵਿਦਿਆਰਥੀਆਂ ਨੇ ਹਾਜ਼ਰੀ ਲਗਵਾਈ।

Related News