ਬੱਚਿਆਂ ’ਚ ਪਿਸ਼ਾਬ ਦੀ ਇਨਫੈਕਸ਼ਨ ਹੋਣਾ ਇਕ ਗੰਭੀਰ ਬੀਮਾਰੀ : ਡਾ. ਸੁਪ੍ਰਿਯਾ ਰੰਧਾਵਾ

04/07/2019 4:57:41 AM

ਤਰਨਤਾਰਨ (ਰਮਨ, ਬੀ. ਐੱਨ. 227/4)-ਬੱਚਿਆਂ ’ਚ ਪਿਸ਼ਾਬ ਦੀ ਇਨਫੈਕਸ਼ਨ ਹੋਣਾ ਇਕ ਗੰਭੀਰ ਬੀਮਾਰੀ ਮੰਨੀ ਜਾ ਸਕਦੀ ਹੈ। ਇਹ ਛੋਟੇ ਲਡ਼ਕਿਆਂ ’ਚ ਲਡ਼ਕੀਆਂ ਨਾਲੋਂ ਜ਼ਿਆਦਾ ਹੁੰਦੀ ਹੈ। ਬੱਚਿਆਂ ’ਚ ਇਸਦੇ ਲੱਛਣ ਸਮੇਂ ਸਿਰ ਪਤਾ ਲੱਗਣ ’ਤੇ ਉਸ ਨੂੰ ਗੰਭੀਰ ਹੋਣ ਤੋਂ ਰੋਕਿਆ ਜਾ ਸਕਦਾ ਹੈ। ਇਹ ਜਾਣਕਾਰੀ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਸੁਪ੍ਰਿਯਾ ਰੰਧਾਵਾ ਨੇ ਡਾ. ਰੰਧਾਵਾ ਕਲੀਨਿਕ, ਸਾਹਮਣੇ ਸਿਵਲ ਹਸਪਤਾਲ ਤਰਨਤਾਰਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ । ਉਨ੍ਹਾਂ ਕਿਹਾ ਕਿ ਪੇਟ ’ਚ ਦਰਦ ਹੋਣਾ, ਬੁਖਾਰ ਹੋਣਾ, ਪਿਸ਼ਾਬ ਕਰਦੇ ਸਮੇਂ ਦਰਦ ਹੋਣਾ, ਪਿਸ਼ਾਬ ਵਾਰ-ਵਾਰ ਆਉਣਾ, ਉਲਟੀ ਆਉਣਾ, ਪਿਸ਼ਾਬ ’ਚ ਬਦਬੂ ਆਉਣਾ, ਬੱਚੇ ਕੋਲੋਂ ਕੁਝ ਖਾਧਾ ਪੀਤਾ ਨਾ ਜਾਣਾ ਆਦਿ ਬੱਚਿਆਂ ’ਚ ਪਿਸ਼ਾਬ ਦੇ ਰਸਤੇ ’ਚ ਇਨਫੈਕਸ਼ਨ ਦੇ ਲੱਛਣ ਹੋ ਸਕਦੇ ਹਨ। ਡਾ. ਰੰਧਾਵਾ ਨੇ ਕਿਹਾ ਕਿ ਪਿਸ਼ਾਬ ਦੀ ਇਨਫੈਕਸ਼ਨ ਤੋਂ ਬੱਚਿਆਂ ਨੂੰ ਬਚਾਉਣ ਲਈ ਬੱਚਿਆਂ ਦਾ ਡਾਈਪਰ ਸਮੇਂ ਸਿਰ ਬਦਲੋ, ਡਾਈਪਰ ਬਦਲਣ ਸਮੇਂ ਐਂਟੀਸੈਪਟਿਕ ਵਾਈਪਸ ਨਾਲ ਸਾਫ ਕਰੋ, ਬੱਚੇ ਨੂੰ ਸਹੀ ਮਾਤਰਾ ’ਚ ਤਰਲ ਪਦਾਰਥ ਪਿਲਾਉ, ਬੱਚਾ ਪਿਸ਼ਾਬ ਆਉਣ ’ਤੇ ਦੱਸ ਨਹੀਂ ਸਕਦਾ ਇਸ ਲਈ ਸਮੇਂ ਸਮੇਂ ’ਤੇ ਬੱਚੇ ਨੂੰ ਪਿਸ਼ਾਬ ਕਰਵਾ ਕੇ ਚੰਗੀ ਤਰ੍ਹਾਂ ਸਾਫ ਸਫਾਈ ਕਰੋ ਆਦਿ ਸਾਵਧਾਨੀਆਂ ਦੀ ਵਰਤੋਂ ਨਾਲ ਬੱਚਿਆਂ ਨੂੰ ਪਿਸ਼ਾਬ ਦੀ ਇਨਫੈਕਸ਼ਨ ਤੋਂ ਬਚਾਇਆ ਜਾ ਸਕਦਾ ਹੈ।

Related News