ਫੈੱਡਰੇਸ਼ਨ ਸੰਘਾ ਵਲੋਂ ਐੱਸ. ਡੀ. ਐੱਮ. ਨੂੰ ਸੌਂਪਿਆਮੰਗ ਪੱਤਰ

04/17/2019 4:46:27 AM

ਤਰਨਤਾਰਨ (ਆਹਲੂਵਾਲੀਆ)-ਆਲ ਇੰਡੀਆ ਸਿੱਖ ਸਟੂਡੈਂਟ ਫੈੱਡਰੇਸ਼ਨ ਸੰਘਾ ਗਰੁੱਪ ਵਲੋਂ ਸਥਾਨਕ ਚੋਣ ਕਮਿਸ਼ਨ ਨੂੰ ਸਿਟ ਮੁੱਖ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਕਿਸੇ ਰਾਜਨੀਤਕ ਪਾਰਟੀ (ਅਕਾਲੀ ਦਲ ਬਾਦਲ) ਦੇ ਸੰਸਦ ਮੈਂਬਰ ਨਰੇਸ਼ ਗੁਜਰਾਲ ਵਲੋਂ ਚੋਣ ਕਮਿਸ਼ਨ ਨੂੰ ਪੱਖਪਾਤ ਕਰਨ ਸਬੰਧੀ ਕੀਤੀ ਸ਼ਿਕਾਇਤ ਦੇ ਆਧਾਰ ’ਤੇ ਬਦਲੇ ਜਾਣ ਨੂੰ ਮੰਦਭਾਗਾ ਕਰਾਰ ਦਿੰਦੇ ਫੈੱਡਰੇਸ਼ਨ ਸੰਘਾ ਨੇ ਪ੍ਰਧਾਨ ਕਸ਼ਮੀਰ ਸਿੰਘ ਸੰਘਾ ਵਲੋਂ ਆਪਣੇ ਸਮਰਥਕਾਂ ਸਮੇਤ ਐੱਸ. ਡੀ. ਐੱਮ. ਤਰਨਤਾਰਨ ਸੁਰਿੰਦਰ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਐੱਸ. ਡੀ. ਐੱਮ. ਨੇ ਕਿਹਾ ਕਿ ਉਨ੍ਹਾਂ ਦਾ ਮੰਗ ਪੱਤਰ ਅਗਲੇਰੀ ਕਾਰਵਾਈ ਲਈ ਡਿਪਟੀ ਕਮਿਸ਼ਨਰ ਤਰਨਤਾਰਨ ਨੂੰ ਭੇਜ ਦਿੱਤਾ ਗਿਆ ਹੈ। ਸੰਘਾ ਨੇ ਇਸ ਸਬੰਧ ’ਚ ਗੱਲਬਾਤ ਕਰਦੇ ਦੱਸਿਆ ਕਿ ਚੋਣ ਕਮਿਸ਼ਨ ਕੋਲੋਂ ਮੰਗ ਕੀਤੀ ਗਈ ਹੈ ਕਿ ਈਮਾਨਦਾਰ ਤੇ ਇਨਸਾਫ ਪਸੰਦ ਪੁਲਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਜੋ ਕਿ ਬਹਿਬਲ ਕਲਾਂ, ਕੋਟਕਪੂਰਾ, ਗੋਲੀ ਕਾਂਡ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਮਾਮਲੇ ਦੀ ਜਾਂਚ ਨੂੰ ਬਹੁਤ ਹੀ ਈਮਾਨਦਾਰੀ ਨਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਲੈ ਕੇ ਆਪਣੀ ਹਰ ਰੋਜ਼ ਦੀ ਅਰਦਾਸ ’ਚ ਸਰਬੱਤ ਦਾ ਭਲਾ ਮੰਗਦੀ ਹੈ। ਸਿੱਖ ਕੌਮ ਨੂੰ ਕੁਝ ਸਿੱਖ ਵਿਰੋਧੀ ਤਾਕਤਾਂ ਵਲੋਂ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਇਸੇ ਲਡ਼ੀ ਤਹਿਤ ਹੀ ਸਿਰਸਾ ਵਾਲੇ ਸੌਦਾ ਸਾਧ ਵਲੋਂ ਗੁਰੂ ਸਾਹਿਬ ਦਾ ਸਵਾਂਗ ਰਚ ਕੇ ਵੀ ਸਿੱਖ ਕੌਮ ਦੇ ਹਿਰਦਿਆਂ ਨੂੰ ਠੇਸ ਪਹੁੰਚਾਈ। ਇਸ ਮੌਕੇ ਰਣਬੀਰ ਸਿੰਘ, ਬ੍ਰਹਮਜੀਤ ਸਿੰਘ, ਮੰਗਲ ਸਿੰਘ ਸਰਪੰਚ, ਸਰਵਣ ਸਿੰਘ ਆਦਿ ਹਾਜ਼ਰ ਸਨ। ਸੰਘਾ ਨੇ ਚੋਣ ਕਮਿਸ਼ਨ ਕੋਲੋਂ ਮੰਗ ਕੀਤੀ ਕਿ ਸਿਟ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਮੁਡ਼ ਸਿਟ ਦੀ ਜ਼ਿੰਮੇਵਾਰੀ ਸੌਂਪੀ ਜਾਵੇ।

Related News