ਵਿਦਿਆਰਥੀਆਂ ਨੂੰ ‘ਗੁੱਡ ਮੈਨਰਸ’ ਅਤੇ ਪ੍ਰਭਾਵਸ਼ਾਲੀ ਗਤੀਵਿਧੀਆਂ ਕਰਵਾਈਆਂ

04/22/2019 4:39:14 AM

ਤਰਨਤਾਰਨ (ਬਲਵਿੰਦਰ ਕੌਰ)-ਕੋਟ ਮੁਹੰਮਦ ਖਾਂ ਵਿਖੇ ਨਾਮਵਰ ਸੰਸਥਾ ਲੋਟਸ ਵੈਲੀ ਸੀਨੀਅਰ ਸਕੂਲ ’ਚ ਸਕੂਲ ਦੇ ਡਾਇਰੈਕਟਰ ਸਰਵਜੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਮੈਡਮ ਜਤਿੰਦਰ ਕੌਰ ਦੀ ਅਗਵਾਈ ’ਚ ਬਹੁਪੱਖੀ ਵਿਕਾਸ ਨੂੰ ਧਿਆਨ ’ਚ ਰੱਖਦੇ ਹੋਏ ਪ੍ਰੀ-ਪ੍ਰਾਇਮਰੀ ਵਿੰਗ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਗੁੱਡ ਮੈਨਰਸ ਅਤੇ ਪ੍ਰਭਾਵਸ਼ਾਲੀ ਗਤੀਵਿਧੀਆਂ ਕਰਵਾਈਆਂ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਅਤੇ ਮਾਤਾ ਪਿਤਾ ਦਾ ਆਗਿਆਕਾਰੀ ਬਣਾਉਣਾ ਅਤੇ ‘ਮੁਆਫੀ’ ਤੇ ‘ਧੰਨਵਾਦ’ ਵਰਗੇ ਸ਼ਬਦਾਂ ਦੀ ਆਪਣੇ ਰੋਜ਼ਾਨਾ ਜੀਵਨ ’ਚ ਵਰਤੋਂ ਕਰਨਾ ਸੀ। ਅੰਗਰੇਜ਼ੀ ਵਿਸ਼ੇ ਨਾਲ ਸਬੰਧਿਤ ਵੱਖ ਵੱਖ ਰੰਗਾਂ ਦੇ ਅਲਫਾਬੈਟਸ ਦੀ ਪਹਿਚਾਣ ’ਤੇ ਆਧਾਰਿਤ ਗਤੀਵਿਧੀ ਕਰਵਾਈ ਗਈ, ਜਿਸ ’ਚ ਵਿਦਿਆਰਥੀਆਂ ਨੇ ਅੱਖਰਾਂ ਦੀ ਪਹਿਚਾਣ ਕਰਨੀ ਵੀ ਸਿੱਖੀ। ਇਸ ਮੌਕੇ ਛੋਟੇ ਬੱਚਿਆਂ ਨੇ ਪੇਂਟਿੰਗ ’ਚ ਹੈਂਡਸ ਐਂਡ ਫੀਟਸ ਗਤੀਵਿਧੀ ਦੁਆਰਾ ਵੱਖ ਵੱਖ ਚਿੱਤਰ ਬਣਾ ਕੇ ਖੂਬ ਆਨੰਦ ਮਾਣਿਆ। ਇਸ ਤੋਂ ਉਪਰੰਤ ਸਕੂਲ ਦੇ ਡਾਇਰੈਕਟਰ ਸਰਵਜੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਜਤਿੰਦਰ ਕੌਰ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਵੱਖ ਵੱਖ ਗਤੀਵਿਧੀਆਂ ’ਚ ਇਸ ਤਰ੍ਹਾਂ ਹੀ ਭਾਗ ਲੈਣ ਲਈ ਕਹਿੰਦੇ ਹੋਏ ਦੱਸਿਆ ਕਿ ਸਕੂਲ ਦਾ ਮੁੱਖ ਉਦੇਸ਼ ਚੰਗੀ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ ਨਾਲ ਵੱਖ ਵੱਖ ਗਤੀਵਿਧੀਆਂ ਦੁਆਰਾ ਉਨ੍ਹਾਂ ਦਾ ਬਹੁਪੱਖੀ ਵਿਕਾਸ ਕਰਨਾ ਹੈ।

Related News