ਇਨ੍ਹਾਂ ਥਾਵਾਂ ‘ਤੇ ਕੀਤੀ ਜਾਵੇਗੀ ਜ਼ਿਲ੍ਹਾ ਤਰਨ ਤਾਰਨ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ

03/09/2022 11:51:39 AM

ਤਰਨ ਤਾਰਨ (ਵਿਜੇ) - ਪੰਜਾਬ ਵਿਧਾਨ ਸਭਾ ਚੋਣਾਂ-2022 ਸਬੰਧੀ 10 ਮਾਰਚ, 2022 ਨੂੰ ਸਵੇਰੇ 08 ਵਜੇ ਤੋਂ ਜ਼ਿਲ੍ਹਾ ਤਰਨ ਤਾਰਨ ਦੇ ਚਾਰ ਵਿਧਾਨ ਸਭਾ ਚੋਣ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਕੁਲਵੰਤ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਖੇਮਕਰਨ ਲਈ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਨੂਰਦੀ ਰੋਡ ਤਰਨ ਤਾਰਨ, ਵਿਧਾਨ ਸਭਾ ਹਲਕਾ ਪੱਟੀ ਲਈ ਪੰਜਾਬ ਲਾਅ ਕਾਲਜ, ਉਸਮਾ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਲਈ ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ ਵਿਖੇ ਵੋਟਾਂ ਦੀ ਗਿਣਤੀ ਲਈ ਕੇਂਦਰ ਬਣਾਏ ਗਏ ਹਨ।

ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਨੂੰ ਖੁੱਲ੍ਹਾ ਚੈਲੇਂਜ ਕਰਨ ਵਾਲੇ ਹੌਲਦਾਰ ਸੰਦੀਪ ’ਤੇ ਪੁਲਸ ਨੇ ਕੱਸਿਆ ਸ਼ਿਕੰਜਾ, ਜਾਣੋ ਕੀ ਹੈ ਮਾਮਲਾ

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਾਰੇ ਗਿਣਤੀ ਸੈਂਟਰਾਂ ਦੀ ਸੁਰੱਖਿਆ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ, ਜਿਸ ਵਿੱਚ ਪੰਜਾਬ ਪੁਲਸ, ਪੰਜਾਬ ਆਰਮਡ ਪੁਲਸ ਅਤੇ ਪੈਰਾ ਮਿਲਟਰੀ ਫੋਰਸ ਵੱਲੋ ਤਿੰਨ ਸੁਰੱਖਿਆ ਘੇਰੇ, ਸਟਰਾਂਗ ਰੂਮਾਂ ਦੀ ਸੀ.ਸੀ.ਟੀ.ਵੀ. ਸਰਵੇਲੈਂਸ ਅਤੇ ਚੋਣ ਲੜ ਰਹੇ ਉਮੀਦਵਾਰਾਂ ਦੇ ਏਜੰਟਾਂ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਦੌਰਾਨ ਕਿਸੇ ਗੈਰ ਪ੍ਰਮਾਣਿਤ ਵਿਅਕਤੀ ਦੀ ਗਿਣਤੀ ਕੇਂਦਰ ਵਿੱਚ ਆਉਣ ‘ਤੇ ਪੂਰਨ ਮਨਾਹੀ ਹੋਵੇਗੀ ਅਤੇ ਸਿਰਫ਼ ਪ੍ਰਮਾਣਿਤ ਵਿਅਕਤੀਆਂ ਨੂੰ ਮੋਬਾਇਲ ਫੋਨ ਲਿਜਾਣ ਦੀ ਇਜ਼ਾਜਤ ਹੋਵੇਗੀ।

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਵੱਡੀ ਵਾਰਦਾਤ: ਕਲਯੁਗੀ ਪਿਓ ਨੇ 5 ਮਹੀਨੇ ਦੀ ਧੀ ਨੂੰ ਜ਼ੋਰ ਨਾਲ ਜ਼ਮੀਨ 'ਤੇ ਸੁੱਟ ਕੇ ਕੀਤਾ ਕਤਲ

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਦੀ ਪਾਰਦਰਸ਼ਿਤਾ ਬਣਾਏ ਰੱਖਣ ਲਈ ਮੀਡੀਆ ਲਈ ਉਚੇਚੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਦੇ ਅਧੀਨ ਮੀਡੀਆ ਸੈਂਟਰ ਸਥਾਪਤ ਕੀਤਾ ਗਿਆ ਹੈ, ਜਿਸ ਰਾਹੀਂ ਸਮੇਂ-ਸਮੇਂ ‘ਤੇ ਵੋਟਾਂ ਦੀ ਗਿਣਤੀ ਸਬੰਧੀ ਜਾਣਕਾਰੀ ਮੀਡੀਆ ਨੂੰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੱਤਰਕਾਰਾਂ ਨੂੰ ਕਾਊਟਿੰਗ ਸੈਂਟਰ ਵਿੱਚ ਜਾਣ ਲਈ ਸਪੈਸ਼ਲ ਪਾਸ ਜਾਰੀ ਕੀਤੇ ਗਏ ਹਨ, ਜਿਨ੍ਹਾਂ ਨੂੰ ਛੋਟੇ ਸਮੂਹਾਂ ਵਿੱਚ ਕਾਊਂਟਿੰਗ ਹਾਲ ਵਿੱਚ ਜਾਣ ਦੀ ਇਜ਼ਾਜਤ ਦਿੱਤੀ ਜਾਵੇਗੀ। 

ਪੜ੍ਹੋ ਇਹ ਵੀ ਖ਼ਬਰ - ਪਠਾਨਕੋਟ 'ਚ ਰਿਸ਼ਤੇ ਹੋਏ ਦਾਗਦਾਰ, ਜ਼ਮੀਨੀ ਵਿਵਾਦ ਦੇ ਚੱਲਦਿਆਂ ਦਿਓਰਾਂ ਨੇ ਲੁੱਟੀ ਭਾਬੀ ਦੀ ਪੱਤ

ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੂੰ ਕਾਊਂਟਿੰਗ ਹਾਲ ਵਿੱਚ ਫਿਕਸ ਕੈਮਰਾ ਲਿਜਾਣ ਦੀ ਇਜ਼ਾਜਤ ਨਹੀਂ ਹੋਵੇਗੀ ਅਤੇ ਕੈਮਰੇ ਨਾਲ ਈ. ਵੀ. ਐੱਮ. ਦੀ ਸਕਰੀਨ ਦੀ ਵੀਡੀਓਗ੍ਰਾਫੀ ਕਰਨ ‘ਤੇ ਮਨਾਹੀ ਹੋਵੇਗੀ। ਉਨ੍ਹਾਂ ਕਿਹਾ ਕਿ ਗਿਣਤੀ ਕੇਂਦਰਾਂ ਵਿੱਚ ਮੋਬਾਇਲ ਫੋਨ ਲਿਜਾਣ ਦੀ ਸਖ਼ਤ ਮਨਾਹੀ ਹੋਵੇਗੀ। ਵੋਟਾਂ ਦੀ ਰਾਊਂਡ ਅਨੁਸਾਰ ਗਿਣਤੀ ਦੇ ਨਤੀਜੇ ਰਿਟਰਨਿੰਗ ਅਫ਼ਸਰ ਦੁਆਰਾ ਲਾਊਡ ਸਪੀਕਰ ਜਾਂ ਡਿਸਪਲੇ ਬੋਰਡ ਦੁਆਰਾ ਘੋਸ਼ਿਤ ਕੀਤੇ ਜਾਣਗੇ।  

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਦੇ ਹਸਪਤਾਲ ’ਚ ਕੁੱਤਿਆਂ ਅਤੇ ਚੂਹਿਆਂ ਵਲੋਂ ਨੋਚੀ ਅੱਧ-ਕੱਟੀ ਲਾਸ਼ ਬਰਾਮਦ, ਫੈਲੀ ਸਨਸਨੀ

rajwinder kaur

This news is Content Editor rajwinder kaur