ਤਰਨਤਾਰਨ : ਦਿਨ-ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, 1 ਜ਼ਖਮੀ (ਵੀਡੀਓ)
Wednesday, Mar 27, 2019 - 11:26 AM (IST)
ਤਰਨਤਾਰਨ (ਰਾਜੀਵ) - ਤਰਨਤਾਰਨ ਦੇ ਪਿੰਡ ਦੀਨੇਵਾਲ ਨੇੜੇ 2 ਮੋਟਰਸਾਈਕਲ ਸਵਾਰ ਨੌਜਵਾਨਾਂ 'ਤੇ ਕੁਝ ਨੌਜਵਾਨਾਂ ਵਲੋਂ ਗੋਲੀਆਂ ਮਾਰ ਕੇ ਕਾਤਲਾਨਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਕਾਰਨ ਇਕ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਦੂਜੇ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ।
ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਮ੍ਰਿਤਕ ਦੀ ਪਛਾਣ ਜਗਦੇਵ ਸਿੰਘ ਲਾਡੀ ਵਜੋਂ ਹੋਈ ਹੈ, ਜਿਸ ਦੀ ਲਾਸ਼ ਨੂੰ ਪੁਲਸ ਨੇ ਆਪਣੇ ਕਬਜ਼ੇ 'ਚ ਲੈ ਲਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਲਾਡੀ ਦਾ ਵਿਆਹ 2 ਮਹੀਨੇ ਪਹਿਲਾਂ ਹੀ ਹੋਇਆ ਸੀ ਅਤੇ ਉਹ ਵਿਆਹ ਤੋਂ ਬਾਅਦ ਪਹਿਲੀ ਵਾਰ ਜਿੰਮ ਗਿਆ ਸੀ। ਜਿੰਮ ਤੋਂ ਵਾਪਸ ਆਉਂਦੇ ਸਮੇਂ ਉਸ ਨੂੰ ਮੌਤ ਨੇ ਘੇਰਾ ਪਾ ਲਿਆ। ਲਾਡੀ ਦੀ ਮੌਤ ਤੋਂ ਬਾਅਦ ਪਿੰਡ 'ਚ ਮਾਤਮ ਛਾ ਗਿਆ ਹੈ ਅਤੇ ਜਵਾਨ ਪੁੱਤ ਦੀ ਮੌਤ ਨੇ ਪਰਿਵਾਰ ਨੂੰ ਤੋੜ ਕੇ ਰੱਖ ਦਿੱਤਾ।