ਪਹਿਲਗਾਮ ਬੱਸ ਹਾਦਸੇ 'ਚ ਸ਼ਹੀਦ ਹੋਇਆ ਤਰਨਤਾਰਨ ਦਾ ਜਵਾਨ, ਪਰਿਵਾਰ ਦਾ ਰੋ-ਰੋ ਬੁਰਾ ਹਾਲ

Tuesday, Aug 16, 2022 - 10:36 PM (IST)

ਪਹਿਲਗਾਮ ਬੱਸ ਹਾਦਸੇ 'ਚ ਸ਼ਹੀਦ ਹੋਇਆ ਤਰਨਤਾਰਨ ਦਾ ਜਵਾਨ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਪੱਟੀ/ਤਰਨਤਾਰਨ (ਵਿਜੇ ਅਰੋੜਾ) : ਅੱਜ ਜੰਮੂ-ਕਸ਼ਮੀਰ ਦੇ ਪਹਿਲਗਾਮ ਇਲਾਕੇ 'ਚ ਫੌਜੀ ਜਵਾਨਾਂ ਨਾਲ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਕਈ ਜਵਾਨ ਸ਼ਹੀਦ ਹੋ ਗਏ ਤੇ ਕਈ ਜ਼ਖਮੀ ਹੋ ਗਏ। ਇਨ੍ਹਾਂ ਸ਼ਹੀਦ ਜਵਾਨਾਂ 'ਚੋਂ ਇਕ ਜਵਾਨ ਦੁੱਲਾ ਸਿੰਘ ਵਿਧਾਨ ਸਭਾ ਹਲਕਾ ਪੱਟੀ ਦਾ ਰਹਿਣ ਵਾਲਾ ਸੀ। ਜਦੋਂ ਇਸ ਦੁੱਖ ਭਰੀ ਖ਼ਬਰ ਦਾ ਉਸ ਦੇ ਪਰਿਵਾਰ ਵਾਲਿਆਂ ਨੂੰ ਪਤਾ ਲੱਗਾ ਤਾਂ ਘਰ 'ਚ ਮਾਤਮ ਛਾ ਗਿਆ ਤੇ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

PunjabKesari

ਖ਼ਬਰ ਇਹ ਵੀ : ਪੁਲਸ ਦੀ ਗੱਡੀ ਨੂੰ ਬੰਬ ਨਾਲ ਉਡਾਉਣ ਦੀ ਕੋਸ਼ਿਸ਼, ਉਥੇ J&K 'ਚ ਫੌਜੀ ਜਵਾਨਾਂ ਨਾਲ ਵਾਪਰਿਆ ਵੱਡਾ ਹਾਦਸਾ, ਪੜ੍ਹੋ TOP 10

ਜ਼ਿਕਰਯੋਗ ਹੈ ਕਿ ਅੱਜ ਜੰਮੂ-ਕਸ਼ਮੀਰ ਦੇ ਪਹਿਲਗਾਮ ਇਲਾਕੇ 'ਚ ਇਕ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 6 ਇੰਡੋ-ਤਿੱਬਤੀਅਨ ਸਰਹੱਦੀ ਪੁਲਸ (ITBP) ਦੇ ਜਵਾਨ ਅਤੇ ਇਕ ਪੁਲਸ ਮੁਲਾਜ਼ਮ ਦੀ ਮੌਤ ਹੋ ਗਈ ਤੇ 32 ਹੋਰ ਜ਼ਖ਼ਮੀ ਹੋ ਗਏ। ਸੁਰੱਖਿਆ ਮੁਲਾਜ਼ਮ ਅਮਰਨਾਥ ਯਾਤਰਾ ਦੀ ਡਿਊਟੀ ਤੋਂ ਵਾਪਸ ਪਰਤ ਰਹੇ ਸਨ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਆਈ.ਟੀ.ਬੀ.ਪੀ. ਦੇ 37 ਜਵਾਨਾਂ ਤੇ 2 ਪੁਲਸ ਮੁਲਾਜ਼ਮਾਂ ਨੂੰ ਲਿਜਾ ਰਹੀ ਬੱਸ ਚੰਦਨਵਾੜੀ ਅਤੇ ਪਹਿਲਗਾਮ ਵਿਚਾਲੇ ਡੂੰਘੀ ਖੱਡ 'ਚ ਡਿੱਗ ਗਈ। ਉਨ੍ਹਾਂ ਕਿਹਾ ਕਿ ਆਈ.ਟੀ.ਬੀ.ਪੀ. ਦੇ 2 ਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ 5 ਹੋਰਾਂ ਨੇ ਬਾਅਦ ਵਿਚ ਦਮ ਤੋੜ ਦਿੱਤਾ। 6 ਜ਼ਖ਼ਮੀ ਸੁਰੱਖਿਆ ਮੁਲਾਜ਼ਮਾਂ ਦੀ ਹਾਲਤ ਨਾਜ਼ੁਕ ਦੱਸਿਆ ਸੀ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News