ਤਰਨਤਾਰਨ : ਜਾਅਲੀ ਵੋਟ ਨੂੰ ਲੈ ਕੇ ਭਿੜੇ 'ਆਪ' ਤੇ ਕਾਂਗਰਸੀ, 2 ਜ਼ਖਮੀ

12/30/2018 2:23:27 PM

ਤਰਨਤਾਰਨ (ਰਾਜੂ) : ਤਰਨਤਾਰਨ ਦੇ ਪਿੰਡ ਰੁੜੇ ਕਲਾਂ 'ਚ ਕਾਂਗਰਸੀ ਤੇ ਆਪ ਉਮੀਦਵਾਰਾਂ 'ਚ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਜਾਅਲੀ ਵੋਟ ਪਾਉਣ ਨੂੰ ਲੈ ਕੇ 'ਆਪ' ਤੇ ਕਾਂਗਰਸੀ ਉਮੀਦਵਾਰਾਂ ਨੇ ਇਕ ਦੂਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ 'ਆਪ' ਪਾਰਟੀ ਦੇ ਆਗੂ ਅਮਨਦੀਪ ਸਿੰਘ ਤੇ ਸ਼ਿਵਦੀਪ ਸਿੰਘ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਘਟਨਾ ਸਬੰਧੀ ਜਾਣਕਾਰੀ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਜ਼ਖਮੀਆਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਹੈ।


Baljeet Kaur

Content Editor

Related News