ਅੰਨ੍ਹੇ ਕਤਲ ਦੀ ਗੁੱਥੀ ਸੁਲਝੀ, ਨਸ਼ੇੜੀ ਦੋਸਤ ਨਿਕਲਿਆ ਕਾਤਲ

Monday, Mar 11, 2019 - 05:12 PM (IST)

ਤਰਨਤਾਰਨ (ਵਿਜੇ ਅਰੋੜਾ) : ਬੀਤੀ ਦਿਨੀ ਤਰਨ ਤਾਰਨ ਦੇ ਮੁਹੱਲਾ ਜਸਵੰਤ ਸਿੰਘ ਵਿੱਚ ਦੋ ਵਿਅਕਤੀਆਂ ਦਾ ਤੇਜ਼ ਧਾਰ ਹਥਿਆਰਾਂ ਨਾਲ ਕਤਲ ਦਾ ਮਾਮਲਾ ਸਾਹਮਣੇ ਆਇਆ ਸੀ ਤੇ ਕਾਤਲ ਵਲੋਂ ਕੋਈ ਵੀ ਸੁਰਾਗ ਨਹੀਂ ਸੀ ਛੱਡਿਆ ਗਿਆ। ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣਾ ਪੁਲਿਸ ਲਈ ਕਿਸੇ ਵੱਡੇ ਚੈਲੇਂਜ ਤੋਂ ਘੱਟ ਨਹੀਂ ਸੀ। ਇਸ ਸਬੰਧੀ ਅੱਜ ਐੱਸ.ਪੀ.ਡੀ. ਹਰਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਕਰ ਖੁਲਾਸਾ ਕੀਤਾ ਕੇ ਦੋ ਵਿਅਕਤੀਆਂ ਦੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ। ਇਸ ਮਾਮਲੇ 'ਚ ਮ੍ਰਿਤਕਾ ਦੇ ਆਰੋਪੀ ਦੋਸਤ ਨੂੰ ਗਿਰਫ਼ਤਾਰ ਕਰ ਲਿਆ ਅਤੇ ਬਾਕੀ ਦੋ ਹੋਰ ਵਿਅਕਤੀਆਂ ਦੀ ਗ੍ਰਿਫਤਾਰ ਲਈ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ।


Baljeet Kaur

Content Editor

Related News