ਤਰਨਤਾਰਨ : ਤੀਹਰੇ ਕਤਲ ਕਾਂਡ ਮਾਮਲੇ 'ਚ ਕੁੜੀ ਦੇ ਪਿਤਾ ਸਮੇਤ 2 ਕਾਬੂ

Thursday, Aug 01, 2019 - 02:20 PM (IST)

ਤਰਨਤਾਰਨ (ਵਿਜੇ ਅਰੋੜਾ) : ਤਰਨਤਾਰਨ ਦੇ ਪਿੰਡ ਨੌਸ਼ਹਿਰਾ ਢਾਲਾ 'ਚ ਹੋਏ ਤੀਹਰੇ ਕਤਲ ਕਾਂਡ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਪੁਲਸ ਨੇ ਮੁੱਖ ਦੋਸ਼ੀ ਸਮੇਤ 2 ਲੋਕਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ.ਡੀ. ਹਰਜੀਤ ਸਿੰਘ ਧਾਰੀਵਾਲ ਨੇ ਦੱਸਿਆ ਕਿ ਪਿੰਡ ਨੌਸ਼ਹਿਰਾ ਢਾਲਾ ਦੇ ਹਰਮਨ ਸਿੰਘ ਨੇ ਪਿੰਡ ਦੀ ਹੀ ਰਹਿਣ ਵਾਲੀ ਕੁੜੀ ਨਾਲ ਪ੍ਰੇਮ ਵਿਆਹ ਕਰਵਾਇਆ ਸੀ। ਜਿਸ ਕਾਰਨ ਕੁੜੀ ਦੇ ਪਿਤਾ ਬੀਰ ਸਿੰਘ ਸਮੇਤ ਹੋਰ ਪਰਿਵਾਰਕ ਮੈਂਬਰ ਕਾਫੀ ਨਾਰਾਜ਼ ਸਨ। ਇਸੇ ਨਾਰਾਜ਼ਗੀ ਦੇ ਚੱਲਦਿਆਂ ਉਸ ਦੇ ਪਿਤਾ ਨੇ ਆਪਣੀ ਸਾਥੀਆਂ ਨਾਲ ਮਿਲ ਤੇ ਹਰਮਨ ਸਿੰਘ ਦੇ ਪਿਤਾ ਜੋਗਿੰਦਰ ਸਿੰਘ, ਉਸ ਦੇ ਭਰਾ ਪਵਨਦੀਪ ਸਿੰਘ ਤੇ ਭੈਣ ਪ੍ਰਭਜੀਤ ਕੌਰ ਦਾ ਕਤਲ ਕਰ ਦਿੱਤਾ ਸੀ। ਪੁਲਸ ਨੇ ਇਸ ਕਤਲ ਕਾਂਡ ਦੇ ਮੁੱਖ ਦੋਸ਼ੀ ਵੀਰ ਸਿੰਘ ਤੇ ਉਸ ਦੇ ਜਵਾਈ ਜੋਬਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਬਾਕੀ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।


Baljeet Kaur

Content Editor

Related News