MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨਜ਼ਰਬੰਦ
Tuesday, Jan 07, 2025 - 09:45 AM (IST)
ਖਡੂਰ ਸਾਹਿਬ: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਘਰ ਦੇ ਵਿਚ ਹੀ ਨਜ਼ਰਬੰਦ ਕਰ ਲਿਆ ਗਿਆ ਹੈ। ਉਹ ਅੱਜ ਮੋਹਾਲੀ ਜਾਣ ਵਾਲੇ ਸਨ, ਜਿੱਥੇ ਉਨ੍ਹਾਂ ਨੇ ਕੌਮੀ ਇਨਸਾਫ਼ ਮੋਰਚੇ ਵਿਚ ਸ਼ਾਮਲ ਹੋਣਾ ਸੀ।
ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਨਿਕਲੇ ਲੋਕ
ਜ਼ਿਕਰਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਲਈ ਲੱਗੇ ਕੌਮੀ ਇਨਸਾਫ਼ ਮੋਰਚੇ ਨੂੰ ਅੱਜ 2 ਸਾਲ ਪੂਰੇ ਹੋ ਗਏ ਹਨ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਇਸ ਮੌਕੇ 'ਤੇ ਸਾਥੀਆਂ ਸਮੇਤ ਕੌਮੀ ਇਨਸਾਫ਼ ਮੋਰਚੇ ਵਿਚ ਸ਼ਾਮਲ ਹੋਣ ਲਈ ਜਾਣਾ ਸੀ। ਇਸ ਤੋਂ ਪਹਿਲਾਂ ਪੁਲਸ ਵੱਲੋਂ ਸਵੇਰ ਤੋਂ ਹੀ ਪਿੰਡ ਵਿਚ ਨਾਕੇਬੰਦੀ ਕੀਤੀ ਗਈ ਸੀ। MP ਅੰਮ੍ਰਿਤਪਾਲ ਸਿੰਘ ਦੇ ਘਰ ਦੇ ਨੇੜੇ ਵੀ ਸਵੇਰ ਤੋਂ ਹੀ ਪੁਲਸ ਫ਼ੋਰਸ ਤਾਇਨਾਤ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੀਂਹ ਨਾਲ ਹੋਰ ਵਧੇਗੀ ਠੰਡ! ਹੁਣ 13 ਜਨਵਰੀ ਨੂੰ ਖੁਲ੍ਹਣਗੇ ਸਕੂਲ
ਹਾਲਾਂਕਿ ਤਰਸੇਮ ਸਿੰਘ ਨੂੰ ਘਰ ਵਿਚ ਨਜ਼ਰਬੰਦ ਕੀਤੇ ਜਾਣ ਬਾਰੇ ਪੁਲਸ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਗਿਆ। ਕੁਝ ਹੀ ਦੇਰ ਵਿਚ ਇਸ ਬਾਰੇ ਸਥਿਤੀ ਸਾਫ਼ ਹੋ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8