ਤਰਸਿੱਕਾ ਥਾਣੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Monday, Sep 09, 2024 - 06:32 PM (IST)

ਤਰਸਿੱਕਾ ਥਾਣੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲਸ ਨੂੰ ਪੁਲਸ ਕੰਟਰੋਲ ਰੂਮ ਵਿੱਚ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਚੌਕਸ ਕਰ ਦਿੱਤਾ ਗਿਆ। ਫੋਨ ਕਰਨ ਵਾਲੇ ਨੇ ਤਰਸਿੱਕਾ ਪੁਲਸ ਥਾਣੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ।  ਐੱਸ. ਐੱਸ. ਪੀ. ਚਰਨਜੀਤ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲਸ ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ ਕਰਨ ਲਈ ਯਤਨ ਕਰ ਰਹੀ ਹੈ।
ਇਸ ਸਬੰਧ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। 

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸਾਬਕਾ ਮੰਤਰੀ ਸੋਹਣ ਸਿੰਘ ਥੰਡਲ, ਸੌਂਪਿਆ ਸਪੱਸ਼ਟੀਕਰਨ

ਇਸ ਤੋਂ ਪਹਿਲਾਂ ਤਰਸਿੱਕਾ ਥਾਣੇ ਨੂੰ ਅਲਰਟ 'ਤੇ ਰੱਖਿਆ ਗਿਆ ਸੀ ਅਤੇ ਆਸ-ਪਾਸ ਦੇ ਥਾਣਿਆਂ ਦੀ ਫੋਰਸ ਵੀ ਉੱਥੇ ਭੇਜ ਦਿੱਤੀ ਗਈ ਸੀ। ਉਥੇ ਤਲਾਸ਼ੀ ਮੁਹਿੰਮ ਵੀ ਚਲਾਈ ਗਈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅੰਮ੍ਰਿਤਸਰ ਦੇ ਸ਼ਾਪਿੰਗ ਮਾਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਜਾ ਚੁੱਕੀ ਹੈ। ਦੂਜੇ ਪਾਸੇ ਪੁਲਸ ਨੇ ਇਸ ਮਾਮਲੇ ਦੀ ਜਾਂਚ ਤੇ ਪੁਲਸ ਨਫ਼ਰੀ ਵਧਾਉਣ ਲਈ ਹੁਕਮ ਜਾਰੀ ਕਰ ਦਿੱਤੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਦਾ ਆਰਡਰ ਲੇਟ ਹੋਣ 'ਤੇ ਵਿਅਕਤੀ 'ਤੇ ਚੱਲੀਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News