ਮੋਹਾਲੀ ਧਮਾਕਾ ਮਾਮਲੇ 'ਚ ਪੁਲਸ ਨੇ ਤਰਨਤਾਰਨ ਦੇ ਵਿਅਕਤੀ ਨੂੰ ਲਿਆ ਹਿਰਾਸਤ 'ਚ

Wednesday, May 11, 2022 - 11:09 AM (IST)

ਮੋਹਾਲੀ ਧਮਾਕਾ ਮਾਮਲੇ 'ਚ ਪੁਲਸ ਨੇ ਤਰਨਤਾਰਨ ਦੇ ਵਿਅਕਤੀ ਨੂੰ ਲਿਆ ਹਿਰਾਸਤ 'ਚ

ਤਰਨਤਾਰਨ (ਰਮਨ) - ਮੋਹਾਲੀ ਰਾਕੇਟ ਹਮਲੇ ਵਿੱਚ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕੁੱਲਾ ਨਿਵਾਸੀ ਨਿਸ਼ਾਨ ਸਿੰਘ ਪੁੱਤਰ ਪ੍ਰਗਟ ਸਿੰਘ ਨੂੰ ਫ਼ਰੀਦਕੋਟ ਦੀ ਸੀ.ਆਈ.ਏ. ਸਟਾਫ ਦੀ ਪੁਲਸ ਨੇ ਬੀਤੇ ਦਿਨ ਸ਼ਾਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਨਿਸ਼ਾਨ ਸਿੰਘ ਦੇ ਖ਼ਿਲਾਫ਼ ਫ਼ਰੀਦਕੋਟ ਪੁਲਸ ਵੱਲੋਂ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਹੋਣ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਨਿਸ਼ਾਨ ਸਿੰਘ ਫ਼ਰੀਦਕੋਟ ਜੇਲ੍ਹ ਤੋਂ ਕਰੀਬ ਚਾਰ ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਇੱਕ ਮਹੀਨਾ ਪਹਿਲਾਂ ਘਰ ਵਾਪਸ ਪਰਤਿਆ ਸੀ।

ਪੜ੍ਹੋ ਇਹ ਵੀ ਖ਼ਬਰ: ਨਸ਼ੇ ਦੀ ਓਵਰਡੋਜ਼ ਕਾਰਨ ਉੱਜੜੀ ਇਕ ਹੋਰ ਮਾਂ ਦੀ ਗੋਦ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ

ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ ਸਵੇਰੇ ਯਾਨੀ ਅੱਜ ਫ਼ਰੀਦਕੋਟ ਦੀ ਪੁਲਸ ਨੇ ਨਿਸ਼ਾਨ ਸਿੰਘ ਦੇ ਅੰਮ੍ਰਿਤਸਰ ਨਿਵਾਸੀ ਸਾਲੇ ਸੋਨੂੰ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ। ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਨਿਸ਼ਾਨ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਕੁਝ ਮਾਮਲੇ ਦਰਜ ਕੀਤੇ ਗਏ ਹਨ।

ਪੜ੍ਹੋ ਇਹ ਵੀ ਖ਼ਬਰ:  ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ


author

rajwinder kaur

Content Editor

Related News