ਬਠਿੰਡਾ ਦੀ ਵਿੱਦਿਅਕ ਸੰਸਥਾ ਵੱਲੋਂ ਵਿਦਿਆਰਥੀਆਂ ਨੂੰ ਬਾਹਰ ਕੱਢਣਾ ਨਿੰਦਣਯੋਗ : ਤਰੁਣ ਚੁੱਘ
Monday, Nov 01, 2021 - 03:39 PM (IST)
ਚੰਡੀਗੜ੍ਹ : ਬਠਿੰਡਾ ਦੀ ਵੱਡੀ ਵਿੱਦਿਅਕ ਸੰਸਥਾ ਵੱਲੋਂ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਉਣ ਵਾਲੇ ਵਿਦਿਆਰਥੀਆਂ ਦੇ ਵਿਰੋਧ 'ਚ ਖੜ੍ਹੇ ਵਿਦਿਆਰਥੀਆਂ ਨੂੰ ਬਾਹਰ ਕੱਢ ਦਿੱਤਾ ਗਿਆ ਹੈ। ਇਸ ਬਾਰੇ ਬੋਲਦਿਆਂ ਪੰਜਾਬ ਦੇ ਸੀਨੀਅਰ ਨੇਤਾ ਅਤੇ ਭਾਜਪਾ ਕੌਮੀ ਮਹਾ ਮੰਤਰੀ ਤਰੁਣ ਚੁੱਘ ਨੇ ਕਿਹਾ ਇਹ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਜਿਹੜੇ ਦੇਸ਼ ਦੇ ਖ਼ਿਲਾਫ਼ ਨਾਅਰੇ ਲਾ ਰਹੇ ਹਨ, ਕੀ ਉਨ੍ਹਾਂ ਨੂੰ ਰੋਕਣਾ ਗਲਤ ਹੈ? ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਉਨ੍ਹਾਂ ਨੂੰ ਰੋਕਿਆ ਹੈ, ਉਨ੍ਹਾਂ ਨੂੰ ਅਪਮਾਨਿਤ ਨਹੀਂ, ਸਨਮਾਨਿਤ ਕਰਨਾ ਚਾਹੀਦਾ ਹੈ।
ਤਰੁਣ ਚੁੱਘ ਨੇ ਇੰਸਟੀਚਿਊਟ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ 'ਤੇ ਪੰਜਾਬ ਦੇ ਗਵਰਨਰ ਅਤੇ ਸਿੱਖਿਆ ਮੰਤਰੀ ਨੂੰ ਲਿਖਣਗੇ ਅਤੇ ਉਨ੍ਹਾਂ ਨਾਲ ਮੁਲਾਕਾਤ ਵੀ ਕਰਨਗੇ। ਉਨ੍ਹਾਂ ਕਿਹਾ ਕਿ ਇੰਸਟੀਚਿਊਸ਼ਨ 'ਤੇ ਇਸ ਸਬੰਧੀ ਕਾਰਵਾਈ ਹੋਣੀ ਚਾਹੀਦੀ ਹੈ।