ਭਾਜਪਾ ਆਗੂ ਤਰੁਣ ਚੁੱਘ ਨੇ ਫਿਰ ਘੇਰੀ ਮਾਨ ਸਰਕਾਰ, ਖੜ੍ਹੇ ਕੀਤੇ ਇਹ ਸਵਾਲ
Monday, Oct 03, 2022 - 02:51 PM (IST)

ਚੰਡੀਗੜ੍ਹ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਪੰਜਾਬ 'ਚ ਅਮਨ-ਕਾਨੂੰਨ ਦੀ ਸਥਿਤੀ ਬਹੁਤ ਖ਼ਤਰਨਾਕ ਪੱਧਰ 'ਤੇ ਪਹੁੰਚ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਸਮੇਂ ਅਪਰਾਧੀ ਖੁੱਲ੍ਹੇਆਮ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨਸਾ ਤੋਂ ਗੈਂਗਸਟਰ ਦੀਪਕ ਟੀਨੂੰ ਦਾ ਪੁਲਸ ਹਿਰਾਸਤ 'ਚੋਂ ਭੱਜਣਾ ਦਰਸਾਉਂਦਾ ਹੈ ਕਿ ਪੁਲਸ ਗੈਂਗਸਟਰਾਂ ਨਾਲ ਮਿਲੀ ਹੋਈ ਹੈ ਅਤੇ 'ਆਪ' ਸਰਕਾਰ ਵੱਲੋਂ ਗੈਂਗਸਟਰਾਂ ਖ਼ਿਲਾਫ਼ ਲੜਨ ਦਾ ਸਾਰਾ ਡਰਾਮਾ ਇਕ ਧੋਖਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਰੇਲ ਦਾ ਸਫ਼ਰ ਕਰਨ ਵਾਲੇ ਲੋਕਾਂ ਲਈ ਜ਼ਰੂਰੀ ਖ਼ਬਰ, ਅੱਜ 3 ਘੰਟੇ ਬੰਦ ਰਹਿਣਗੇ ਰੇਲਵੇ ਟਰੈਕ
ਤਰੁਣ ਚੁੱਘ ਨੇ ਕਿਹਾ ਕਿ ਇਸੇ ਤਰ੍ਹਾਂ ਨਸ਼ਾ ਤਸਕਰ ਅਮਰੀਕ ਸਿੰਘ ਪਟਿਆਲਾ ਜੇਲ੍ਹ ਸਟਾਫ਼ ਦੀ ਹਿਰਾਸਤ 'ਚੋਂ ਫ਼ਰਾਰ ਹੋ ਗਿਆ, ਜਿਸ 'ਤੇ ਦਰਜਨਾਂ ਮੁਕੱਦਮੇ ਦਰਜ ਹਨ। ਉਨ੍ਹਾਂ ਕਿਹਾ ਕਿ ਦੋਵੇਂ ਘਟਨਾਵਾਂ ਨੇ ਇਕ ਵਾਰ ਫਿਰ ਇਹ ਸਾਬਿਤ ਕਰ ਦਿੱਤਾ ਹੈ ਕਿ 'ਆਪ' ਸਰਕਾਰ ਸੂਬੇ 'ਚ ਅਮਨ-ਕਾਨੂੰਨ ਨੂੰ ਕਾਇਮ ਰੱਖਣ 'ਚ ਪੂਰੀ ਤਰ੍ਹਾਂ ਨਾਕਾਮ ਹੋ ਚੁੱਕੀ ਹੈ ਅਤੇ ਅਜਿਹਾ ਸਰਹੱਦੀ ਸੂਬੇ 'ਚ ਹੋ ਰਿਹਾ ਹੈ, ਜਿੱਥੇ ਪਾਕਿਸਤਾਨ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਆਖ਼ਰੀ ਦਿਨ, ਭਰੋਸਗੀ ਮਤੇ 'ਤੇ ਬਹਿਸ ਦੇ ਨਾਲ ਹੋਵੇਗੀ ਵੋਟਿੰਗ
ਤਰੁਣ ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਚੋਣ ਪ੍ਰਚਾਰ ਕਰਨ ਲਈ ਜ਼ਿਆਦਾ ਚਿੰਤਤ ਹਨ ਅਤੇ ਉਨ੍ਹਾਂ ਦੀ ਪੰਜਾਬ ਦੇ ਮਾਮਲਿਆਂ 'ਚ ਕੋਈ ਦਿਲਚਸਪੀ ਨਹੀਂ ਹੈ। ਚੁੱਘ ਨੇ ਦੋਵੇਂ ਸੂਬਿਆਂ ਦੇ ਭਾਜਪਾ ਆਗੂਆਂ ਨੂੰ ਸੁਝਾਅ ਦਿੱਤਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਅਸਫ਼ਲਤਾ ਨੂੰ ਬੇਨਕਾਬ ਕਰਨ ਤਾਂ ਜੋ ਇਨ੍ਹਾਂ ਸੂਬਿਆਂ ਦੇ ਵੋਟਰ 'ਆਪ' ਦੇ ਮਨਸੂਬਿਆਂ ਦਾ ਸ਼ਿਕਾਰ ਨਾ ਹੋ ਸਕਣ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ