ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ 'ਤੇ ਤਰੁਣ ਚੁੱਘ ਦਾ ਬਿਆਨ, 'ਘਟਨਾ ਦੀ ਹੋਣੀ ਚਾਹੀਦੀ ਹੈ ਜਾਂਚ'
Sunday, Oct 02, 2022 - 04:41 PM (IST)
ਚੰਡੀਗੜ੍ਹ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਨਾਕਾਮੀ ਦਿਖਾਉਂਦੀ ਹੈ ਕਿ ਮੂਸੇਵਾਲਾ ਕਤਲਕਾਂਡ 'ਚ ਦੋਸ਼ੀ ਦੀਪਕ ਟੀਨੂੰਨ ਦਾ ਭੱਜਣਾ ਪੰਜਾਬ ਦੇ ਲਾਅ ਅਤੇ ਆਰਡਰ ਦੀ ਤਸਵੀਰ ਦਿਖਾਉਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਗੁਜਰਾਤ 'ਚ ਜਾ ਕੇ ਗਰਬਾ ਕਰ ਰਹੇ ਹਨ ਪਰ ਇਹ ਜੋ ਕੁੱਝ ਹੋਇਆ, ਇਹ ਪੰਜਾਬ ਦੀ ਕਾਨੂੰਨ ਵਿਵਸਥਾ ਦੇ ਮੂੰਹ 'ਤੇ ਥੱਪੜ ਹੈ। ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਆਖ਼ਰ ਉਹ ਕਿਵੇਂ ਭੱਜਿਆ ਅਤੇ ਪੁਲਸ ਕੀ ਕਰ ਰਹੀ ਸੀ। ਤਰੁਣ ਚੁੱਘ ਨੇ ਕਿਹਾ ਕਿ ਇਹ ਆਪਣੇ ਆਪ 'ਚ ਵੱਡਾ ਸਵਾਲ ਹੈ ਕਿ ਮੂਸੇਵਾਲਾ ਕਤਲਕਾਂਡ ਨੇ ਪੂਰੇ ਪੰਜਾਬ ਸਮੇਤ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ।
ਅਜਿਹੇ ਹਾਲਾਤ 'ਚ ਇਹ ਨਾਕਾਮੀ ਸਰਕਾਰ 'ਤੇ ਵੱਡੇ ਸਵਾਲ ਖੜ੍ਹੇ ਕਰਦੀ ਹੈ। ਤਰੁਣ ਚੁੱਘ ਨੇ ਕਿਹਾ ਕਿ ਸੀ. ਆਈ. ਏ. ਸਟਾਫ਼ੀ ਦੀ ਹਿਰਾਸਤ 'ਚੋਂ ਦੋਸ਼ੀ ਸ਼ਰੇਆਮ ਭੱਜ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦਾਲ 'ਚ ਕੁੱਝ ਕਾਲਾ ਹੈ ਕਿ ਦੋਸ਼ੀ ਕਿਉਂ ਭੱਜਿਆ ਅਤੇ ਕਿਸ ਨੂੰ ਬਚਾਇਆ ਜਾ ਰਿਹਾ ਹੈ। ਮੁੱਖ ਮੰਤਰੀ ਮਾਨ ਦੀ ਪਤਨੀ ਅਤੇ ਮਾਂ ਦਾ ਵਿਰੋਧ ਹੋਣ ਦੇ ਸਵਾਲ ਦਾ ਜਵਾਬ ਦਿੰਦਿਆਂ ਤਰੁਣ ਚੁੱਘ ਨੇ ਕਿਹਾ ਕਿ ਜਿੱਥੇ ਮੋਦੀ ਸਰਕਾਰ ਫ਼ੌਜੀਆਂ ਨੂੰ ਸਨਮਾਨਿਤ ਕਰ ਰਹੀ ਹੈ, ਉੱਥੇ ਹੀ ਭਗਵੰਤ ਮਾਨ ਸਰਕਾਰ ਜੀ. ਓ. ਜੀ. ਅਤੇ ਅਫ਼ਸਰਾਂ ਨੂੰ ਅਪਮਾਨਿਤ ਕਰਕੇ ਗਲਤ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ : ਤਿਉਹਾਰਾਂ ਦੇ ਮੌਕੇ 'ਤੇ ਪੰਜਾਬ ਪੁਲਸ ਨੇ ਕੱਸੀ ਤਿਆਰੀ, DGP ਵੱਲੋਂ ਜਾਰੀ ਕੀਤੇ ਗਏ ਸਖ਼ਤ ਹੁਕਮ
ਦੱਸਣਯੋਗ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਖਾਸਮ-ਖਾਸ ਅਤੇ ਖ਼ਤਰਨਾਕ ਗੈਂਗਸਟਰ ਦੀਪਕ ਟੀਨੂੰਨ ਮਾਨਸਾ ਪੁਲਸ ਦੀ ਹਿਰਾਸਤ 'ਚੋਂ ਫ਼ਰਾਰ ਹੋ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਮਾਨਸਾ ਪੁਲਸ ਗੈਂਗਸਟਰ ਦੀਪਕ ਟੀਨੂੰ ਨੂੰ ਕਪੂਰਥਲਾ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਜਾ ਰਹੀ ਸੀ, ਇਸ ਦੌਰਾਨ ਉਹ ਪੁਲਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ। ਪੁਲਸ ਸੂਤਰਾਂ ਮੁਤਾਬਕ ਦੀਪਕ ਏ ਕੈਟਾਗਿਰੀ ਦਾ ਖ਼ਤਰਨਾਕ ਗੈਂਗਸਟਰ ਹੈ, ਜਿਸ ’ਤੇ ਕਤਲ, ਕਤਲ ਦੀ ਕੋਸ਼ਿਸ਼, ਫਿਰੌਤੀ, ਲੁੱਟ-ਖੋਹ ਸਣੇ ਕਈ ਅਪਰਾਧਿਕ ਮਾਮਲੇ ਦਰਜ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ