ਪਾਕਿਸਤਾਨ ਦੀਆਂ ਨਾਪਾਕ ਸਾਜ਼ਿਸ਼ਾਂ ’ਤੇ ਚੁੱਪ ਕਿਉਂ ਹਨ ਨਵਜੋਤ ਸਿੰਘ ਸਿੱਧੂ : ਤਰੁਣ ਚੁੱਘ

Tuesday, Aug 17, 2021 - 07:46 PM (IST)

ਪਾਕਿਸਤਾਨ ਦੀਆਂ ਨਾਪਾਕ ਸਾਜ਼ਿਸ਼ਾਂ ’ਤੇ ਚੁੱਪ ਕਿਉਂ ਹਨ ਨਵਜੋਤ ਸਿੰਘ ਸਿੱਧੂ : ਤਰੁਣ ਚੁੱਘ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਇੱਕ ਬਿਆਨ ਜਾਰੀ ਕਰਦਿਆਂ ਪਿਛਲੇ ਦਿਨੀਂ ਪਾਕਿਸਤਾਨ ’ਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦਾ ਬੁੱਤ ਤੋੜਨ ਦੀ ਦੁਖਦਾਈ ਘਟਨਾ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਕਾਂਗਰਸੀ ਆਗੂਆਂ ਦੀ ਚੁੱਪੀ ’ਚੋਂ ਡੂੰਘੀ ਸਾਜ਼ਿਸ਼ ਦੀ ਬਦਬੂ ਆ ਰਹੀ ਹੈ। ਚੁੱਘ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਜੀ ਦੀ ਮੂਰਤੀ ਨੂੰ ਤੀਜੀ ਵਾਰ ਤੋੜਿਆ ਗਿਆ ਹੈ, ਤਿੰਨੋਂ ਵਾਰ ਇਸ ਨੂੰ ਨਵਜੋਤ ਸਿੰਘ ਸਿੱਧੂ ਦੇ ਮਿੱਤਰ ‘ਅਮਨ ਦੇ ਮਸੀਹਾ’ ਦੀ ਸਰਕਾਰ ਵੇਲੇ ਢਾਹਿਆ ਗਿਆ, ਜੇ ਪਹਿਲੇ ਲੋਕਾਂ ਨੂੰ ਸਜ਼ਾ ਦਿੱਤੀ ਜਾਂਦੀ ਤਾਂ ਇਹ ਕੰਮ ਨਾ ਹੁੰਦਾ। ਨਵਜੋਤ ਸਿੰਘ ਸਿੱਧੂ ਪਾਕਿਸਤਾਨ ਦੀਆਂ ਕੋਝੀਆਂ ਹਰਕਤਾਂ ’ਤੇ ਚੁੱਪ ਕਿਉਂ ਹਨ। ਚੁੱਘ ਨੇ ਕਿਹਾ ਕਿ ਸਿਆਸੀ ਨੌਟੰਕੀਬਾਜ਼ ਨਵਜੋਤ ਸਿੰਘ ਸਿੱਧੂ ਨੂੰ ਉਪਰੋਕਤ ਦੋਸ਼ਾਂ ਬਾਰੇ ਆਪਣੀ ਅਤੇ ਕਾਂਗਰਸ ਪਾਰਟੀ ਦੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਉਥੇ ਹੀ ਅਫਗਾਨਿਸਤਾਨ ’ਚ ਵਾਪਰੇ ਘਟਨਾਚੱਕਰ ਬਾਰੇ ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਭਾਰਤ ਸਰਕਾਰ ਸਾਰੇ ਘਟਨਾਚੱਕਰ ’ਤੇ ਨਜ਼ਰ ਰੱਖ ਰਹੀ ਹੈ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹਾ ਹੈ  : ਬੀਬਾ ਬਾਦਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਾਡੇ ਸਾਰੇ ਭੈਣ-ਭਰਾਵਾਂ ਨੂੰ ਸੁਰੱਖਿਅਤ ਲਿਆਂਦਾ ਜਾਵੇਗਾ ਪਰ ਜਦੋਂ ਸੀ. ਏ. ਏ. ਦੀ ਗੱਲ ਚੱਲੀ ਸੀ ਤਾਂ ਵਿਰੋਧੀ ਧਿਰ ਦੇ ਲੋਕ ਇਸ ਦਾ ਵਿਰੋਧ ਕਰਦੇ ਨਜ਼ਰ ਆਉਂਦੇ ਸਨ ਪਰ ਸਾਡਾ ਕੰਮ ਹੈ ਆਪਣੇ ਲੋਕਾਂ ਨੂੰ ਬਚਾਉਣਾ ਅਤੇ ਇਹ ਕੰਮ ਯਕੀਨੀ ਤੌਰ ’ਤੇ ਭਾਜਪਾ ਸਰਕਾਰ ਵੱਲੋਂ ਕੀਤਾ ਜਾਵੇਗਾ। ਚੁੱਘ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਫੌਜ ਮੁਖੀ ਜਨਰਲ ਬਾਜਵਾ ਦੇ ਨਜ਼ਦੀਕੀ ਦੋਸਤ ਨਵਜੋਤ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਭਾਰਤ ਦੇ ਤਾਜ ਜੰਮੂ-ਕਸ਼ਮੀਰ ’ਤੇ ਵਿਵਾਦਿਤ ਪੋਸਟਾਂ ਪਾਉਣ ਦੀ ਸਖਤ ਆਲੋਚਨਾ ਕਰਦਿਆਂ ਕਿਹਾ ਕਿ ਕਾਂਗਰਸ ਦੀ ਸੋਚ ਕਸ਼ਮੀਰ ਮਾਮਲੇ ’ਤੇ ਹਮੇਸ਼ਾ ਸ਼ੱਕੀ ਰਹੀ ਹੈ।

ਚੁੱਘ ਨੇ ਕਿਹਾ ਕਿ ਕਸ਼ਮੀਰ ਭਾਰਤ ਦਾ ਅੰਦਰੂਨੀ ਹਿੱਸਾ ਹੈ ਅਤੇ ਸਿੱਧੂ ਦੇ ਸਲਾਹਕਾਰ ਦਾ ਇਹ ਬਿਆਨ ਕਿ ਕਸ਼ਮੀਰ ਕਸ਼ਮੀਰੀਆਂ ਲਈ ਹੈ ਅਤੇ 1947 ਤੋਂ ਭਾਰਤ ਅਤੇ ਪਾਕਿਸਤਾਨ ਦੇ ਕਬਜ਼ੇ ਵਿੱਚ ਹੈ, ਬੇਹੱਦ ਮੰਦਭਾਗਾ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਸਿੱਧੂ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ’ਤੇ ਸਵਾਲ ਉਠਾਉਂਦੇ ਹੋਏ ਤਰੁਣ ਚੁੱਘ ਨੇ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੂੰ ਤੁਰੰਤ ਆਪਣਾ ਰੁਖ਼ ਸਪੱਸ਼ਟ ਕਰਨਾ ਚਾਹੀਦਾ ਹੈ। ਚੁੱਘ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਹਥਿਆਰ ਭੇਜਣਾ ਜਾਰੀ ਹੈ। ਪਾਕਿਸਤਾਨ ਪੰਜਾਬ ’ਚ ਘੁਸਪੈਠ ਕਰ ਕੇ ਪੰਜਾਬ ਨੂੰ ਅੱਤਵਾਦ ਦੇ ਹੱਥਾਂ ’ਚ ਸੁੱਟਣ ਦੇ ਮਾੜੇ ਇਰਾਦੇ ਪਾਲ਼ ਰਿਹਾ ਹੈ। 


author

Manoj

Content Editor

Related News