ਪਾਕਿਸਤਾਨ ਪ੍ਰਮਾਣੂ ਬੰਬ ਨਾਲ ਭਾਰਤ ਨੂੰ ਡਰਾਉਣ ਦੀ ਕੋਸ਼ਿਸ਼ ਨਾ ਕਰੇ : ਚੁੱਘ

09/04/2019 5:19:01 PM

ਅੰਮ੍ਰਿਤਸਰ (ਕਮਲ) : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਸਕੱਤਰ ਤਰੁਣ ਚੁੱਘ ਨੇ ਕੇਂਦਰੀ ਵਿਧਾਨ ਸਭਾ ਹਲਕੇ ਦੇ ਕਰਮਚਾਰੀਆਂ ਦੀ ਬੈਠਕ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਭਾਰਤ ਦੇ ਅਨਿੱਖੜਵੇਂ ਅੰਗ ਜੰਮੂ-ਕਸ਼ਮੀਰ 'ਚ ਧਾਰਾ 370 ਅਤੇ 35 ਨੂੰ ਹਟਾਉਣ ਦੇ ਭਾਰਤੀ ਸੰਸਦ 'ਚ ਪ੍ਰਸਤਾਵ ਪਾਸ ਹੋਣ ਤੋਂ ਬਾਅਦ ਬੌਖਲਾਹਟ 'ਚ ਆ ਕੇ ਇਕ ਦਿਨ 'ਚ 4-4 ਵਾਰ ਆਪਣੇ ਬਿਆਨ ਬਦਲ ਕੇ ਆਪਣੇ ਡਰ ਅਤੇ ਮਾਨਸਿਕ ਦੀਵਾਲੀਏਪਨ ਦਾ ਪ੍ਰਗਟਾਵਾ ਕਰ ਰਹੇ ਹਨ।

ਚੁੱਘ ਨੇ ਕਿਹਾ ਕਿ ਕਸ਼ਮੀਰ ਵਿਵਾਦ ਦਾ ਅੰਤਰਰਾਸ਼ਟਰੀਕਰਨ 'ਚ ਅਸਫਲ ਰਹੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਆਪਣੀ ਰਣਨੀਤੀ 'ਚ ਬਦਲਾਅ ਕਰ ਕੇ ਭਾਰਤ ਨੂੰ ਪ੍ਰਮਾਣੂ ਬੰਬ ਨਾਲ ਡਰਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਨਵਾਂ ਭਾਰਤ ਦੁਸ਼ਮਣ ਦੇਸ਼ ਦੀਆਂ ਗਿੱਦੜ ਭਬਕੀਆਂ ਤੋਂ ਡਰਨ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਮਿਲ ਰਹੇ ਵਿਸ਼ਵ ਦੇ ਸਾਰੇ ਦੇਸ਼ਾਂ ਵਿਸ਼ੇਸ਼ ਰੂਪ 'ਚ ਅਰਬ ਦੇਸ਼ਾਂ ਦੇ ਸਮਰਥਨ ਨਾਲ ਪਾਕਿਸਤਾਨ ਦੇ ਛੱਕੇ ਛੁੱਟ ਗਏ ਹਨ। ਭਾਰਤ ਸਰਕਾਰ ਸਪੱਸ਼ਟ ਕਰ ਚੁੱਕੀ ਹੈ ਕਿ ਪ੍ਰਮਾਣੂ ਬੰਬ ਦੀ ਪਹਿਲਾਂ ਵਰਤੋਂ ਨਾ ਕਰਨ ਦੀ ਨੀਤੀ 'ਤੇ ਸਮੇਂ ਅਨੁਸਾਰ ਫ਼ੈਸਲਾ ਲਿਆ ਜਾ ਸਕਦਾ ਹੈ।

Anuradha

This news is Content Editor Anuradha