ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਨੂੰ ਲੈ ਕੇ ਤਰੁਣ ਚੁੱਘ ਨੇ ‘ਆਪ’ ਸਰਕਾਰ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ
Monday, Sep 19, 2022 - 06:40 PM (IST)
ਚੰਡੀਗੜ੍ਹ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ 22 ਸਤੰਬਰ ਨੂੰ ‘ਆਪ’ ਸਰਕਾਰ ਵੱਲੋਂ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਪੰਜਾਬ ਦੇ ਲੋਕਾਂ ’ਤੇ ਸਰਕਾਰ ਦੀ ਨਾਕਾਮੀ ਤੋਂ ਧਿਆਨ ਹਟਾਉਣ ਲਈ ਪੂਰੀ ਤਰ੍ਹਾਂ ਸਿਆਸੀ ਧੋਖਾ ਦੱਸਿਆ। ‘ਆਪ’ ਸਰਕਾਰ ਆਪਣੇ ਛੇ ਮਹੀਨਿਆਂ ਦੇ ਕਾਰਜਕਾਲ ਤੋਂ ਬਾਅਦ ਜਨਤਾ ਦੇ ਦਰਬਾਰ ’ਚ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ। ਸੂਬੇ ਦੀ ਤਿੰਨ ਕਰੋੜ ਦੀ ਆਬਾਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਕਾਰਨ ਠੱਗੀ ਹੋਈ ਮਹਿਸੂਸ ਕਰ ਰਹੀ ਹੈ। ਚੁੱਘ ਦੇ ਅਨੁਸਾਰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਆਸੀ ਆਕਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੁਕਮ ’ਤੇ ਝੂਠੀਆਂ ਕਹਾਣੀਆਂ ਦੇ ਆਧਾਰ ’ਤੇ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਹੈ।ਲੋਕਾਂ ਦੀਆਂ ਉਮੀਦਾਂ ਪੂਰੀਆਂ ਕਰਨ ’ਚ ਅਸਫ਼ਲ ਰਹੀ ‘ਆਪ’ ਸਰਕਾਰ ਲੋਕਾਂ ਦਾ ਧਿਆਨ ਭਟਕਾਉਣ ਤੇ ਗੁੰਮਰਾਹ ਕਰਨ ਦੀ ਸਾਜ਼ਿਸ਼ ’ਚ ਰੁੱਝੀ ਹੈ। ਇਹ ਦਿਲਚਸਪ ਹੈ ਕਿ ‘ਆਪ’ ਸਰਕਾਰ ਵੱਲੋਂ ਝੂਠ ਦਾ ਪ੍ਰਚਾਰ ਕਰਕੇ ‘ਆਪ੍ਰੇਸ਼ਨ ਲੋਟਸ’ ਸ਼ੁਰੂ ਕੀਤਾ ਸੀ। ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅਜਿਹੇ ਸਮੇਂ ਬੁਲਾਇਆ ਗਿਆ ਹੈ, ਜਦੋਂ ਲੋਕਾਂ ਨੇ ਭਗਵੰਤ ਮਾਨ ਦੀ ਸਰਕਾਰ ਦੀਆਂ ਨਾਕਾਮੀਆਂ ’ਤੇ ਕਰਨੀ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ : ਲੁੱਟ ਦੀ ਨੀਅਤ ਨਾਲ ਘਰ ’ਚ ਦਾਖ਼ਲ ਹੋ 90 ਸਾਲਾ ਵੈਦ ਦਾ ਬੇਰਹਿਮੀ ਨਾਲ ਕਤਲ
ਚੁੱਘ ਦੇ ਉਨ੍ਹਾਂ ਸਾਰੇ ‘ਆਪ’ ਵਿਧਾਇਕਾਂ ਦੇ ਮੋਬਾਈਲ ਫੋਨਾਂ ਦੀ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ, ਜਿਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਭਾਜਪਾ ਤੋਂ ਕਾਲਾਂ ਆਈਆਂ ਸਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਦੇ ਸਾਈਬਰ ਸੈੱਲ ਨੂੰ ਹੁਣ ਤੱਕ ਕਾਲਾਂ ਦਾ ਪਤਾ ਲਾ ਲੈਣਾ ਚਾਹੀਦਾ ਸੀ। ਅਜਿਹੇ ਸਮੇਂ ’ਚ ਜਦੋਂ ਕਿਸੇ ਵੀ ਵਿਧਾਇਕ ਜਾਂ ਸਿਆਸੀ ਪਾਰਟੀ ਨੇ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦਾ ਸੱਦਾ ਨਹੀਂ ਦਿੱਤਾ, ਮੁੱਖ ਮੰਤਰੀ ਭਗਵੰਤ ਮਾਨ ਆਪਣੇ ਗੁਰੂ ਅਰਵਿੰਦ ਕੇਜਰੀਵਾਲ ਦੇ ਨਕਸ਼ੇ-ਕਦਮਾਂ ’ਤੇ ਚੱਲ ਰਹੇ ਹਨ, ਜਿਨ੍ਹਾਂ ਨੇ ਹਾਲ ਹੀ ’ਚ ਦਿੱਲੀ ਵਿਚ ਇਸ ਨੂੰ ਦੁਹਰਾਇਆ ਸੀ। ਦਿੱਲੀ ’ਚ ਵੀ ‘ਆਪ’ ਨੇ ਅਜਿਹਾ ਹੀ ਬੇਬੁਨਿਆਦ ਤੇ ਝੂਠਾ ਹਊਆ ਖੜ੍ਹਾ ਕੀਤਾ ਅਤੇ ਹੁਣ ਪਾਰਟੀ ਪੰਜਾਬ ’ਚ ਵੀ ਉਸੇ ਤਰਜ਼ ’ਤੇ ਅਜਿਹਾ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਇਤਰਾਜ਼ਯੋਗ ਵੀਡੀਓ ਵਾਇਰਲ ਮਾਮਲੇ ’ਚ ਇਕ ਨੌਜਵਾਨ ਸ਼ਿਮਲਾ ਤੋਂ ਗ੍ਰਿਫ਼ਤਾਰ